Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

04 ਜੂਨ, 2026 07:34 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ।

ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ ਕਰਨ ਲਈ ਸਹਿਮਤ ਹੋ ਗਏ।

ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ