Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

30 ਜੁਲਾਈ, 2026 03:36 PM

ਫਿਰੋਜ਼ਪੁਰ : ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਬਰਨਾਲਾ 'ਚ ਸਫਾਈ ਸੇਵਕਾਂ ਅਤੇ ਔਰਤਾਂ ਉੱਪਰ ਪੁਲਸ ਵੱਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ 'ਚ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ 'ਤੇ ਅੱਜ ਫਿਰੋਜ਼ਪੁਰ 'ਚ ਮੁਕੰਮਲ ਬੰਦ ਰਿਹਾ। ਸਫਾਈ ਸੇਵਕਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਪੰਜਾਬ ਭਰ 'ਚ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਜਾਵੇਗਾ।

ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇ, ਠੇਕਾ ਪ੍ਰਣਾਲੀ ਖ਼ਤਮ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦਿੱਤੀ ਜਾਵੇ, 10 ਸਾਲਾਂ ਦੀ ਨੀਤੀ ਰੱਦ ਕਰਨ ਦੇ ਨਾਲ-ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਉਨ੍ਹਾਂ ਪਿਛਲੇ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਡੀ. ਏ. ਦੀਆਂ ਕਿਸ਼ਤਾਂ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਤਸ਼ੱਦਦ ਕਰਨ ਵਾਲੇ ਅਤੇ ਔਰਤਾਂ ਅਤੇ ਕੁੜੀਆਂ 'ਤੇ ਲਾਠੀਚਾਰਜ ਕਰਨ ਵਾਲੇ ਮੁਅੱਤਲ ਕੀਤੇ ਗਏ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਨੂੰ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਖ਼ਿਲਾਫ਼ ਐਸਸੀ/ਐਸਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇ।

ਅੱਜ ਹੜਤਾਲ ਕਾਰਨ ਸਾਰੇ ਬਾਜ਼ਾਰ ਅਤੇ ਦੁਕਾਨਾਂ ਬੰਦ ਰਹੀਆਂ, ਅਤੇ ਕਈ ਪ੍ਰਾਈਵੇਟ ਸਕੂਲ ਵੀ ਬੰਦ ਰਹੇ। ਹੜਤਾਲ ਦੌਰਾਨ ਕੈਮਿਸਟਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ। ਸਫਾਈ ਸੇਵਕ ਯੂਨੀਅਨ, ਫਿਰੋਜ਼ਪੁਰ ਦੇ ਅਹੁਦੇਦਾਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਬੰਦ ਦੀ ਕਾਲ ਸ਼ਾਂਤੀ ਪੂਰਵਕ ਤਰੀਕੇ ਨਾਲ ਸਫਲ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨਾਂ ਦੀਆਂ ਮੰਗਾਂ ਅਤੇ ਬੰਦ ਨੂੰ ਪੂਰਾ ਸਮਰਥਨ ਦਿੱਤਾ ਹੈ। 'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਫਿਰੋਜ਼ਪੁਰ ਪੁਲਸ ਨੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ