Friday, August 21, 2026
BREAKING
ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ... ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ! ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ

ਪੰਜਾਬ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

21 ਅਗਸਤ, 2026 06:24 PM

ਧਰਮਕੋਟ ਅਗਸਤ : ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੇ ਚੱਲਦੇ ਧਰਮਕੋਟ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸ਼ਹਿਰੀ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਵਿਚ ਜਥੇਬੰਦੀ ਵੱਲੋਂ ਜਿੱਥੇ ਧਰਮਕੋਟ ਸ਼ਹਿਰ ਵਿਚ ਖੁੱਲੇ ਇਕ ਪ੍ਰਾਈਵੇਟ ਸਕੂਲ ਨੂੰ ਬੰਦ ਕਰਵਾਇਆ ਗਿਆ ਅਤੇ ਸਕੂਲ ਵਿਚ ਬੱਚਿਆਂ ਨੂੰ ਛੁੱਟੀ ਕਰਾਈ ਗਈ ਉੱਥੇ ਹੀ ਉਨ੍ਹਾਂ ਵੱਲੋਂ ਧਰਮਕੋਟ ਸ਼ਹਿਰ ਵਿਚ ਖੁੱਲ੍ਹੀਆਂ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਨੂੰ ਵੀ ਬੰਦ ਕਰਵਾਇਆ ਗਿਆ। ਇਸ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਅਤੇ ਹੋਰ ਜਥੇਬੰਦੀਆਂ ਵੱਲੋਂ ਧਰਮਕੋਟ ਸ਼ਹਿਰ ਵਿਚ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬੰਦੀ ਸਿੰਘਾਂ ਨੂੰ ਛੇਤੀ ਤੋਂ ਛੇਤੀ ਰਿਹਾ ਕੀਤਾ ਜਾਵੇ।

ਇਸ ਦੌਰਾਨ ਮੋਗਾ ਜਲੰਧਰ ਨੈਸ਼ਨਲ ਹਾਈਵੇ ਉੱਪਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨੈਸ਼ਨਲ ਹਾਈਵੇ ਨੂੰ ਮੁਕੰਮਲ ਤੌਰ 'ਤੇ ਬੰਦ ਕੀਤਾ ਗਿਆ ਅਤੇ ਕੋਈ ਵੀ ਵਾਹਨ ਨਹੀਂ ਲੰਘਣ ਦਿੱਤਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਅਤੇ ਸਿੱਖ ਕੌਮ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੇਰੇ ਦੇ ਸਾਧਾਂ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਨੂੰ ਸਰਕਾਰ ਵੱਲੋਂ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੌਮੀ ਇਨਸਾਫ ਮੋਰਚੇ ਦੀ ਮੰਗ ਨੂੰ ਪੂਰਾ ਕਰੇ ਅਤੇ ਬੰਦੀ ਸਿੰਘਾਂ ਨੂੰ ਜੋ ਪਿਛਲੇ ਕਈ ਕਈ ਸਾਲਾਂ ਤੋਂ ਜੇਲਾਂ ਵਿਚ ਬੰਦ ਹਨ, ਨੂੰ ਤੁਰੰਤ ਰਿਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬੰਦ ਦੇ ਤਹਿਤ ਸਮੁੱਚੇ ਪੰਜਾਬ ਅੰਦਰ ਇਸ ਬੰਦ ਦੀ ਕਾਲ ਨੂੰ ਪੰਜਾਬ ਵਾਸੀਆਂ ਵੱਲੋਂ ਭਾਰੀ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਮੰਗ ਨਾ ਮੰਨੀ ਤਾਂ ਸੰਘਰਸ਼ ਲਗਾਤਾਰ ਜਾਰੀ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

41 ਕਰੋੜ ਦੀ ਲਾਗਤ ਨਾਲ ਖਰੜ-ਤੇਪਲਾ ਸੜਕ ਦਾ ਹੋਵੇਗਾ ਨਵੀਨੀਕਰਨ : ਸਤਨਾਮ ਸਿੰਘ ਸੰਧੂ

41 ਕਰੋੜ ਦੀ ਲਾਗਤ ਨਾਲ ਖਰੜ-ਤੇਪਲਾ ਸੜਕ ਦਾ ਹੋਵੇਗਾ ਨਵੀਨੀਕਰਨ : ਸਤਨਾਮ ਸਿੰਘ ਸੰਧੂ

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ