Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

08 ਮਈ, 2026 08:17 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ.,ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ।

ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ ਮਿਲਾਵਟ, ਅਸ਼ੁੱਧੀ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਦਾ ਪਤਾ ਲਗਾਉਣ ਹਿੱਤ ਜਾਂਚ ਵਾਸਤੇ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, ‘‘ ਜੇਕਰ ਕੋਈ ਵੀ ਫੂਡ ਬਿਜ਼ਨਸ ਆਪਰੇਟਰ (ਐਫ.ਬੀ.ਓ.) ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।’’

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰਕੇ ਇਸ ਮਿਸ਼ਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰੱਖਿਆ ਬਾਰੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਇੱਕ ਚੱਲ ਰਹੀ, ਮਜ਼ਬੂਤ ਇਨਫੋਰਸਮੈਂਟ ਮੁਹਿੰਮ ਦਾ ਹਿੱਸਾ ਹੈ, ਜੋ ਆਉਣ ਵਾਲੇ ਹਫ਼ਤਿਆਂ ਵਿੱਚ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਯਕੀਨੀ ਬਣਾਉਣ ਲਈ ਜਾਰੀ ਰਹੇਗੀ।

ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਮਿਸ਼ਨਰ ਐਫ.ਡੀ.ਏ. ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਫੂਡ ਸੇਫਟੀ ਅਫਸਰ ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਵਿਕਰੇਤਾਵਾਂ ਅਤੇ ਡੇਅਰੀ ਆਪਰੇਟਰਾਂ ਨੂੰ ਸਫਾਈ, ਸੁਚੱਜੀ ਸੰਭਾਲ ਅਤੇ ਸਹੀ ਸਟੋਰੇਜ ਅਭਿਆਸਾਂ ਬਾਰੇ ਵੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਦੀ ਭਲਾਈ ਦੇ ਮੱਦੇਨਜ਼ਰ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਫੂਡ ਸੇਫਟੀ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵਿਭਾਗ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਇਹ ਸੈਂਪਲਿੰਗ ਮੁਹਿੰਮ ਜਾਰੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ