Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

23 ਜੁਲਾਈ, 2026 06:20 PM

ਚੰਡੀਗੜ੍ਹ/ਜਲੰਧਰ : ਭਾਜਪਾ ਵੱਲੋਂ ਕਾਂਗਰਸ ਖ਼ਿਲਾਫ਼ ਦੇਸ਼ਵਿਆਪੀ ਅੰਦੋਲਨ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦਫ਼ਤਰ ਬਾਹਰ ਵਿਸ਼ਾਲ ਰੋਸ-ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਨੇ ਕਾਂਗਰਸ ’ਤੇ ਅਰਾਜਕਤਾ, ਪਖੰਡ ਅਤੇ ਕੂੜ ਪ੍ਰਚਾਰ ਦੀ ਸਿਆਸਤ ਕਰਨ ਅਤੇ ਸੌੜੇ ਸਿਆਸੀ ਲਾਭ ਲਈ ਨੀਟ ਮੁੱਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ। ਇਸ ਪ੍ਰਦਰਸ਼ਨ ’ਚ ਸੈਂਕੜੇ ਭਾਜਪਾ ਵਰਕਰ ਸ਼ਾਮਲ ਹੋਏ ਅਤੇ ਕਾਂਗਰਸ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਚੰਡੀਗੜ੍ਹ ਪੁਲਸ ਨੇ ਭਾਰੀ ਬੈਰੀਕੇਡਿੰਗ ਕਰ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ, ਪਾਰਟੀ ਦੇ ਕਈ ਸੀਨੀਅਰ ਆਗੂਆਂ ਤੇ ਸੈਂਕੜੇ ਵਰਕਰਾਂ ਨੂੰ ਹਿਰਾਸਤ ’ਚ ਲੈ ਕੇ ਸੈਕਟਰ-11 ਪੁਲਸ ਥਾਣੇ ਲਿਜਾਇਆ ਗਿਆ, ਜਿੱਥੋਂ ਬਾਅਦ ’ਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।


 ਗ੍ਰਿਫ਼ਤਾਰੀ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲਗਾਤਾਰ ਚੋਣਾਂ ’ਚ ਹਾਰ ਤੋਂ ਬਾਅਦ ਕਾਂਗਰਸ ਨੇ ਇਕ ਵਾਰ ਫਿਰ ਜਵਾਬਦੇਹੀ ਤੋਂ ਭੱਜਦਿਆਂ ਅੰਦੋਲਨ ਦੀ ਸਿਆਸਤ ਦਾ ਰਾਹ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਖ਼ਤਮ ਹੁੰਦੀ ਸਿਆਸੀ ਜ਼ਮੀਨ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਸਿਆਸੀ ਮੋਹਰਾ ਬਣਾ ਰਹੀ ਹੈ। ਰਾਹੁਲ ਗਾਂਧੀ ’ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਕਿ ਵਿਦੇਸ਼ ਦੌਰਿਆਂ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੇ ਇਕ ਵਾਰ ਫਿਰ ਵਿਦਿਆਰਥੀਆਂ ਦੇ ਨਾਂ ’ਤੇ ਸਿਆਸੀ ਨੌਟੰਕੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੂੰ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਚਿੰਤਾ ਨਹੀਂ, ਸਗੋਂ ਸਿਆਸੀ ਵਿਵਾਦ ਖੜ੍ਹੇ ਕਰਨ ’ਚ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੇ ਹੀ ਦਿਨ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ।

 

ਹੁਣ ਤੱਕ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਫ਼ਰੀਦਕੋਟ ’ਚ ਸਾਹਮਣੇ ਆਏ ਕਥਿਤ ਫਾਰਮੇਸੀ ਪ੍ਰੀਖਿਆ ਨਕਲ ਘਪਲੇ ’ਤੇ ਦੋਵੇਂ ਪਾਰਟੀਆਂ ਦੀ ਚੁੱਪੀ ’ਤੇ ਸਵਾਲ ਉਠਾਇਆ। ਉਨ੍ਹਾਂ ਪੁੱਛਿਆ ਕਿ ਜਦੋਂ ਪੰਜਾਬ ’ਚ ਪ੍ਰੀਖਿਆ ਘਪਲੇ ਹੁੰਦੇ ਹਨ ਤਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਚੁੱਪ ਕਿਉਂ ਰਹਿੰਦੀਆਂ ਹਨ? ਉਨ੍ਹਾਂ ਕਿਹਾ ਕਿ 2004 ਤੋਂ 2014 ਦੌਰਾਨ ਕਈ ਵੱਡੇ ਪ੍ਰੀਖਿਆ ਪ੍ਰਸ਼ਨ-ਪੱਤਰ ਲੀਕ ਹੋਏ ਪਰ ਕੋਈ ਪ੍ਰਭਾਵਸ਼ਾਲੀ ਜਾਂਚ ਨਹੀਂ ਕੀਤੀ ਗਈ। ਇਸ ਦੇ ਉਲਟ ਮੋਦੀ ਸਰਕਾਰ ਨੇ ਨੀਟ ਮਾਮਲੇ ’ਚ ਤੁਰੰਤ ਕਾਰਵਾਈ, ਪਾਰਦਰਸ਼ੀ ਜਾਂਚ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਬੈਰੀਕੇਡ, ਗ੍ਰਿਫ਼ਤਾਰੀਆਂ ਅਤੇ ਪੁਲਸ ਕਾਰਵਾਈ ਭਾਜਪਾ ਵਰਕਰਾਂ ਨੂੰ ਡਰਾ ਨਹੀਂ ਸਕਦੀ। ਭਾਜਪਾ ਪੂਰੇ ਦੇਸ਼ ’ਚ ਕਾਂਗਰਸ ਦੇ ਦੋਹਰੇ ਚਿਹਰੇ ਤੇ ਵਿਦਿਆਰਥੀ ਵਿਰੋਧੀ ਸਿਆਸਤ ਨੂੰ ਬੇਨਕਾਬ ਕਰਦੀ ਰਹੇਗੀ ਅਤੇ ਲੋਕਤੰਤਰੀ ਸੰਸਥਾਵਾਂ ਤੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਰਹੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ