Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

03 ਅਗਸਤ, 2026 07:36 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਕੈਂਪਸ ’ਚ 28 ਜੁਲਾਈ ਨੂੰ ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਖੋਜਾਰਥਣ ਜੋਤੀ ਦੀ ਮੌਤ ਦੇ ਮਾਮਲੇ ’ਚ ਪ੍ਰਸ਼ਾਸਨ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡੀ. ਸੀ. ਨਿਸ਼ਾਤ ਯਾਦਵ ਨੇ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਨੂੰ ਇਕ ਹਫ਼ਤੇ ਅੰਦਰ ਆਪਣੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਂਚ ਕਮੇਟੀ ਦੀ ਅਗਵਾਈ ਯੂ. ਟੀ. ਚੰਡੀਗੜ੍ਹ ਦੇ ਸਮਾਜ ਭਲਾਈ ਨਿਰਦੇਸ਼ਕ ਨਵੀਨ ਰੱਤੂ ਕਰਨਗੇ। ਕਮੇਟੀ ’ਚ ਡੀ. ਐੱਸ. ਪੀ. (ਟ੍ਰੈਫਿਕ) ਲਕਸ਼ਯ ਪਾਂਡੇ ਤੇ ਐਕਸੀਅਨ (ਇਲੈਕਟ੍ਰੀਕਲ) ਗੁਰਪ੍ਰੀਤ ਸਿੰਘ ਬੈਂਸ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਕਮੇਟੀ ਇਹ ਜਾਂਚ ਕਰੇਗੀ ਕਿ ਹਾਦਸਾ ਕਿਹੜੇ ਹਾਲਾਤਾਂ ’ਚ ਵਾਪਰਿਆ, ਮੌਤ ਦਾ ਅਸਲ ਕਾਰਨ ਕੀ ਸੀ ਅਤੇ ਕੀ ਇਸ ਮਾਮਲੇ ’ਚ ਕਿਸੇ ਅਧਿਕਾਰੀ, ਮੁਲਾਜ਼ਮ, ਵਿਭਾਗ ਜਾਂ ਸੰਸਥਾ ਦੀ ਲਾਪਰਵਾਹੀ ਜਾਂ ਜ਼ਿੰਮੇਵਾਰੀ ਬਣਦੀ ਹੈ।

ਸੁਰੱਖਿਆ ਪ੍ਰਬੰਧਾਂ ਦੀ ਵੀ ਹੋਵੇਗੀ ਸਮੀਖਿਆ
ਜਾਂਚ ਦੌਰਾਨ ਪੰਜਾਬ ਯੂਨੀਵਰਸਿਟੀ ਕੈਂਪਸ ’ਚ ਬਿਜਲੀ ਪ੍ਰਬੰਧਾਂ, ਸੁਰੱਖਿਆ ਮਾਪਦੰਡਾਂ ਤੇ ਐਮਰਜੈਂਸੀ ਰਿਸਪਾਂਸ ਸਿਸਟਮ ਦੀ ਵੀ ਸਮੀਖਿਆ ਕੀਤੀ ਜਾਵੇਗੀ। ਕਮੇਟੀ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਸੁਧਾਰ ਅਤੇ ਸਿਫ਼ਾਰਸ਼ਾਂ ਵੀ ਆਪਣੀ ਰਿਪੋਰਟ ਵਿੱਚ ਸ਼ਾਮਲ ਕਰੇਗੀ। ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਕ ਕਮੇਟੀ ਨੂੰ ਘਟਨਾ ਸਥਾਨ ਦਾ ਦੌਰਾ ਕਰਨ, ਸਬੰਧਿਤ ਅਧਿਕਾਰੀਆਂ, ਮੁਲਾਜ਼ਮਾਂ ਤੇ ਚਸ਼ਮਦੀਦਾਂ ਦੇ ਬਿਆਨ ਦਰਜ ਕਰਨ ਦੇ ਨਾਲ-ਨਾਲ ਸੀ. ਸੀ. ਟੀ. ਵੀ. ਫੁਟੇਜ, ਤਕਨੀਕੀ ਰਿਪੋਰਟਾਂ ਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਲੋੜ ਪੈਣ ’ਤੇ ਕਮੇਟੀ ਹੋਰ ਸਬੂਤ ਵੀ ਇਕੱਠੇ ਕਰ ਸਕੇਗੀ। ਪ੍ਰਸ਼ਾਸਨ ਨੇ ਪੰਜਾਬ ਯੂਨੀਵਰਸਿਟੀ ਨੂੰ ਜਾਂਚ ’ਚ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ ਹੈ।

ਹੁਣ ਤੱਕ ਇਹ ਹੋਈ ਕਾਰਵਾਈ
ਜੋਤੀ ਦੀ ਮੌਤ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਪਰਿਵਾਰ ਲਈ 16 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ’ਚ 5 ਲੱਖ ਰੁਪਏ ਕੁਲਪਤੀ ਦੇ ਵਿਵੇਕਾਧੀਨ ਫੰਡ ’ਚੋਂ 11 ਲੱਖ ਰੁਪਏ ਡੀਨ ਸਟੂਡੈਂਟ ਵੈਲਫੇਅਰ (ਡੀ.ਐੱਸ.ਡਬਲਿਊ.) ਦਫ਼ਤਰ ਰਾਹੀਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜੋਤੀ ਦੇ ਭਰਾ ਨੂੰ ਇਲੈਕਟ੍ਰੀਸ਼ੀਅਨ ਦੇ ਅਹੁਦੇ ’ਤੇ ਨੌਕਰੀ ਦੀ ਪੇਸ਼ਕਸ਼ ਵੀ ਕੀਤੀ ਗਈ ਹੈ। ਉੱਧਰ, ਇਸ ਮਾਮਲੇ ’ਚ ਲਾਪਰਵਾਹੀ ਦੇ ਦੋਸ਼ਾਂ ਤਹਿਤ ਦੋ ਇੰਜੀਨੀਅਰਾਂ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਹੁਣ ਮੈਜਿਸਟ੍ਰੇਟ ਜਾਂਚ ਦੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ