Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

13 ਨਵੰਬਰ, 2025 05:01 PM

ਕੈਨੇਡਾ ਵਿਚ ਰਹਿ ਰਹੇ ਪੰਜਾਬੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਵੱਲੋਂ ਚਲਾਏ ਜਾ ਰਹੇ ਜਮਹੂਰੀ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ। ਸਰੀ ‘ਚ ਹੋਈ ਇੱਕ ਵਿਸ਼ੇਸ਼ ਬੈਠਕ ਵਿੱਚ ਪੁਰਾਣੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਸੈਨੇਟ ਦੀ ਤੁਰੰਤ ਬਹਾਲੀ ਤੇ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ। ਇਹ ਮੀਟਿੰਗ ਬੀਤੇ ਦਿਨ ਰੈੱਡ ਐਫ ਰੇਡੀਓ ਦੇ ਪ੍ਰਸਿੱਧ ਹੋਸਟ ਹਰਜਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਧਾਲੀਵਾਲ ਲੌਂਜ, ਸਰੀ ਵਿੱਚ ਹੋਈ, ਜਿਸ ਵਿੱਚ ‘ਪੀ.ਯੂ. ਕੈਂਪਸ ਸਟੂਡੈਂਟਸ ਅਲੂਮਨੀ (ਰਜਿ.) ਵੈਨਕੂਵਰ’ ਦੇ ਮੈਂਬਰਾਂ ਸਮੇਤ ਕਈ ਪ੍ਰਮੁੱਖ ਪੁਰਾਣੇ ਵਿਦਿਆਰਥੀ ਹਾਜਰ ਸਨ।

ਮੀਟਿੰਗ ਵਿਚ ਹਰਜਿੰਦਰ ਸਿੰਘ ਥਿੰਦ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਸਿੱਖਿਆ ਦਾ ਕੇਂਦਰ ਨਹੀਂ, ਸਗੋਂ ਪੰਜਾਬ ਦੀ ਬੌਧਿਕ ਤੇ ਸੱਭਿਆਚਾਰਕ ਵਿਰਾਸਤ ਦਾ ਜੀਵੰਤ ਪ੍ਰਤੀਕ ਹੈ। ਇਸ ਦੀ ਲੋਕਤੰਤਰੀ ਬਣਤਰ ਅਤੇ ਅਕਾਦਮਿਕ ਸੁਤੰਤਰਤਾ ਦੀ ਸੁਰੱਖਿਆ ਹਰ ਵਿਦਿਆਰਥੀ ਅਤੇ ਅਧਿਆਪਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇ ਵਿਦਿਆਰਥੀਆਂ ਅਤੇ ਸਟਾਫ਼ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਤਾਂ ਇਹ ਸੰਸਥਾ ਦੇ ਭਵਿੱਖ ਲਈ ਗੰਭੀਰ ਸੰਕਟ ਬਣ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਂਦੇ ਹੋਏ ਚੋਣਾਂ ਦੀਆਂ ਤਰੀਕਾਂ ਦਾ ਜਲਦੀ ਐਲਾਨ ਕੀਤਾ ਜਾਵੇ।

ਸਭ ਹਾਜਰ ਮੈਂਬਰਾਂ ਨੇ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਰਾਹੀਂ ਕਿਹਾ ਕਿ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਤੇ ਵਿਦਿਆਰਥੀ ਹਿਤਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਨਾ ਹਰ ਪੁਰਾਣੇ ਵਿਦਿਆਰਥੀ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸੈਨੇਟ ਬਹਾਲੀ ਅਤੇ ਚੋਣਾਂ ਤੋਂ ਬਿਨਾਂ ਯੂਨੀਵਰਸਿਟੀ ਦੀ ਲੋਕਤੰਤਰੀ ਆਤਮਾ ਅਧੂਰੀ ਹੈ। ਮੀਟਿੰਗ ਵਿਚ ਐਲਾਨ ਕੀਤਾ ਕਿ ਉਹ ਪੰਜਾਬ ਯੂਨੀਵਰਸਿਟੀ ਦੀ ਜਮਹੂਰੀ ਪਛਾਣ, ਸੈਨੇਟ ਦੀ ਬਹਾਲੀ ਅਤੇ ਵਿਦਿਆਰਥੀ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਰਬਾਜ ਸਿੰਘ ਬਰਾੜ, ਹਰਮੀਤ ਸਿੰਘ ਖੁੱਡੀਆਂ, ਅਜੇਪਾਲ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਸੰਘਾ, ਬਖ਼ਸ਼ੀਸ਼ ਸਿੰਘ ਜ਼ੀਰਾ, ਨਵਨੀਤ ਸ਼ਰਮਾ, ਮਨਜੀਤ ਸਿੰਘ ਮਾਂਗਟ, ਕਰਤਾਰ ਸਿੰਘ ਢਿੱਲੋਂ, ਅਮਰਿੰਦਰ ਸਰਾਂ, ਹਰਜੀਤ ਕੌਰ ਗਰੇਵਾਲ, ਜੈਸਮੀਨ ਕੌਰ, ਹੈਰੀ ਸਦਿਓੜਾ, ਕੁਲਬੀਰ ਸਿੰਘ ਬੈਨੀਪਾਲ, ਅਮਰੀਕ ਸਿੰਘ ਬਾਠ, ਸੰਜੇ ਰਾਣਾ, ਦੀਪ ਕੌਰ ਸੰਧੂ ਅਤੇ ਰਾਹੁਲ ਦੱਤ ਸ਼ਾਮਲ ਹੋਏ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ