Sunday, September 13, 2026
BREAKING
ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼ PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ' ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਪੰਜਾਬ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

13 ਸਤੰਬਰ, 2026 05:45 PM

ਅੰਮ੍ਰਿਤਸਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਕਿਸੇ ਇੱਕ ਖਿੱਤੇ ਦਾ ਸੀਮਤ ਇਤਿਹਾਸ ਨਹੀਂ, ਸਗੋਂ ਭਾਰਤ ਦੇ ਸਮੁੱਚੇ ਇਤਿਹਾਸ ਦਾ ਅਟੁੱਟ ਅਤੇ ਅਹਿਮ ਹਿੱਸਾ ਹੈ। ਪੰਜਾਬ ਦੀ ਧਰਤੀ ਨੇ ਗੁਰੂ ਸਾਹਿਬਾਨ ਦੀਆਂ ਮਹਾਨ ਜੀਵਨ-ਯਾਤਰਾਵਾਂ, ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਸੰਘਰਸ਼, ਸਿੱਖ ਰਾਜ ਅਤੇ ਅਨੇਕਾਂ ਇਤਿਹਾਸਕ ਘਟਨਾਵਾਂ ਰਾਹੀਂ ਭਾਰਤੀ ਇਤਿਹਾਸ ਦੀ ਦਿਸ਼ਾ ਨੂੰ ਪ੍ਰਭਾਵਿਤ ਕੀਤਾ ਹੈ। ਅਜਿਹੇ ਇਤਿਹਾਸ ਨੂੰ ਐੱਮ.ਏ. ਪੱਧਰ ’ਤੇ ਪੜ੍ਹਾਈ ਤੋਂ ਦੂਰ ਕਰਨਾ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸਕ ਚੇਤਨਾ ਤੋਂ ਵਾਂਝਾ ਕਰਨ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਡੂੰਘਾ ਇਤਿਹਾਸਕ ਸਬੰਧ ਹੈ। ਇਸ ਲਈ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਵਿਰਾਸਤ ਨੂੰ ਸਿਲੇਬਸ ਵਿੱਚ ਯੋਗ ਸਥਾਨ ਦੇਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸਬੰਧਤ ਅਕਾਦਮਿਕ ਅਧਿਕਾਰੀਆਂ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਮੁੜ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚ ਪਹਿਲਾਂ ਦੀ ਤਰ੍ਹਾਂ ਲਾਜ਼ਮੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਅਜਿਹੇ ਕਿਸੇ ਵੀ ਕਦਮ ਤੋਂ ਬਚਣਾ ਚਾਹੀਦਾ ਹੈ ਜਿਸ ਨਾਲ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਸਿੱਖ ਇਤਿਹਾਸ ਦੀ ਅਕਾਦਮਿਕ ਮਹੱਤਤਾ ਨੂੰ ਘਟਾਉਣ ਦਾ ਪ੍ਰਭਾਵ ਪੈਦਾ ਹੁੰਦਾ ਹੋਵੇ।

Have something to say? Post your comment

ਅਤੇ ਪੰਜਾਬ ਖਬਰਾਂ

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ