Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

05 ਜੂਨ, 2026 08:07 PM

ਚੰਡੀਗੜ੍ਹ : ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ।

ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।

ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱਖ-ਰਖਾਅ, ਰਸੋਈਆਂ ਦੀ ਸਫਾਈ, ਰਸੋਈਏ ਲਈ ਢੁਕਵੀਂ ਸਿਖਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

ਸਕੂਲ ਸਿਹਤ ਪ੍ਰੋਗਰਾਮ ਬਾਰੇ ਕਮਿਸ਼ਨ ਨੇ ਸਕੂਲਾਂ ਵਿੱਚ ਸਿਹਤ ਜਾਂਚ, ਵਿਕਾਸ ਦੀ ਨਿਗਰਾਨੀ ਅਤੇ ਸਫਾਈ ਅਭਿਆਸਾਂ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਚੇਅਰਮੈਨ ਨੇ ਕੁਪੋਸ਼ਣ ਦੀ ਜਲਦੀ ਪਛਾਣ ਅਤੇ ਸਕੂਲ ਪੱਧਰ 'ਤੇ ਪੋਸ਼ਣ ਸਬੰਧੀ ਕਮੀਆਂ ਨੂੰ ਦੂਰ ਕਰਨ ਲਈ ਸਿਹਤ, ਸਿੱਖਿਆ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ ਵਿਚਕਾਰ ਤਾਲਮੇਲ ਅਧਾਰਿਤ ਕਾਰਵਾਈ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ , 2013 ਦੇ ਉਪਬੰਧਾਂ 'ਤੇ ਜਾਗਰੂਕਤਾ ਮੁਹਿੰਮ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਜਨਤਕ ਵੰਡ ਪ੍ਰਣਾਲੀ ਦੇ ਅਧੀਨ ਹੱਕ, ਸ਼ਿਕਾਇਤ ਨਿਵਾਰਣ ਵਿਧੀਆਂ ਅਤੇ ਭੋਜਨ ਸੁਰੱਖਿਆ ਮਾਪਦੰਡ ਸ਼ਾਮਲ ਹਨ। ਇਹ ਪਾਇਆ ਗਿਆ ਕਿ ਪੰਚਾਇਤੀ ਰਾਜ ਸੰਸਥਾਵਾਂ, ਸਵੈ-ਸਹਾਇਤਾ ਸਮੂਹਾਂ ਅਤੇ ਭਾਈਚਾਰਕ ਭਾਗੀਦਾਰੀ ਦੀ ਨਿਰੰਤਰ ਪਹੁੰਚ ਰਾਹੀਂ ਇਹ ਯਕੀਨੀ ਬਣਾਉਣ ਦੀ ਲੋਡ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹ ਬਿਨਾਂ ਕਿਸੇ ਰੁਕਾਵਟ ਤੋੰ ਲਾਭ ਪ੍ਰਾਪਤ ਹੋਣ । ਚੇਅਰਮੈਨ ਨੇ ਜ਼ਿਲ੍ਹਾ-ਪੱਧਰੀ ਅਧਿਕਾਰੀਆਂ ਨੂੰ ਆਈ. ਈ. ਸੀ. ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਵਿਆਪਕ ਪ੍ਰਸਾਰ ਲਈ ਸਥਾਨਕ ਮੀਡੀਆ, ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਰਗੇ ਨਵੀਨਤਾਕਾਰੀ ਸਾਧਨਾਂ ਨੂੰ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਦੀ ਸਮਾਪਤੀ ਵਿੱਚ ਚੇਅਰਮੈਨ ਨੇ ਉਕਤ ਮੁੱਦਿਆਂ 'ਤੇ ਮਹੀਨਾਵਾਰ ਸਮੀਖਿਆ, ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕਰਨ 'ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਚੋਟੀ ਦੇ 3 ਸਕੂਲਾਂ ਅਤੇ ਆਂਗਣਵਾੜੀਆਂ ਨੂੰ ਰਾਜ ਪੱਧਰ 'ਤੇ ਮਾਨਤਾ ਦਿੱਤੀ ਜਾਵੇਗੀ।

ਚੇਅਰਮੈਨ ਨੇ ਅੱਗੇ ਦੁਹਰਾਇਆ ਕਿ ਭੋਜਨ ਸੁਰੱਖਿਆ ਮਨੁੱਖੀ ਸਨਮਾਨ ਦਾ ਅਨਿੱਖੜਵਾਂ ਅੰਗ ਹੈ ਅਤੇ ਲਾਗੂਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਅੰਤਰ-ਵਿਭਾਗੀ ਤਾਲਮੇਲ ਅਤੇ ਉਹਨਾਂ ਨੇ ਸਮੇਂ ਸਿਰ ਰਿਪੋਰਟਿੰਗ ਦੀ ਮੰਗ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਸਰਗਰਮ ਪਹੁੰਚ ਅਪਣਾਉਣ ਦੀ ਵੀ ਅਪੀਲ ਕੀਤੀ ਕਿ ਕੋਈ ਵੀ ਬੱਚਾ ਜਾਂ ਘਰ ਢੁਕਵੇਂ ਅਤੇ ਪੌਸ਼ਟਿਕ ਭੋਜਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਕਨੂ ਥਿੰਦ ਤੇ ਹੋਰ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ