Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ ਬਾਰੇ ਵਿਸਥਾਰਿਤ ਚਰਚਾ

16 ਸਤੰਬਰ, 2025 04:02 PM

ਚੰਡੀਗੜ੍ਹ : ਸੂਬੇ ਵਿਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ ਯੋਜਨਾ) ਦੇ ਸੋਸ਼ਲ ਆਡਿਟ 'ਤੇ ਵਿਸਤ੍ਰਿਤ ਚਰਚਾ ਸ਼ਾਮਿਲ ਸੀ। ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਵਿਚ ਅਮਲ ‘ਚ ਲਿਆਂਦੇ ਜਾਣ ਵਾਲੇ ਨਵੇਂ ਸਟੱਡੀ ਪ੍ਰੋਜੈਕਟਾਂ ਸਬੰਧੀ ਪ੍ਰਸਤਾਵਾਂ ਦੀ ਸਮੀਖਿਆ ਵੀ ਕੀਤੀ ਗਈ।

ਇਸ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਆਂਗਣਵਾੜੀ ਕੇਂਦਰਾਂ ਨੂੰ ਹੋਏ ਨੁਕਸਾਨ ਬਾਰੇ ਰਿਪੋਰਟਾਂ ਜਮ੍ਹਾਂ ਕਰਾਉਣ ਲਈ ਕਿਹਾ ਗਿਆ। ਇਸੇ ਦੇ ਨਾਲ ਹੀ ਸਰਕਾਰੀ ਸਕੂਲ ਦੇ ਮਿਡ-ਡੇ ਮੀਲ ਪ੍ਰਬੰਧਕਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਸਕੂਲਾਂ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੀ ਕਿਹਾ ਗਿਆ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਸਕੂਲ ਸਿਹਤ ਪ੍ਰੋਗਰਾਮ ਦਾ ਢੁਕਵਾਂ ਅਧਿਐਨ ਕਰਨ ਦੀ ਬੇਨਤੀ ਕੀਤੀ ਗਈ। ਇਸਦੇ ਨਾਲ ਹੀ ਕਮਿਸ਼ਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਤਰਜੀਹ ਦੇਣ ਅਤੇ ਕਣਕ ਦੇ ਬੀਜ, ਡੀਏਪੀ, ਯੂਰੀਆ ਅਤੇ ਹੋਰ ਮਹੱਤਵਪੂਰਨ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧੀ ਖੇਤੀਬਾੜੀ ਵਿਭਾਗ ਨੂੰ ਪੱਤਰ ਲਿਖਣ ਦਾ ਫੈਸਲਾ ਕੀਤਾ।

ਮੀਟਿੰਗ ਵਿਚ 19 ਤੋਂ 21 ਅਗਸਤ, 2025 ਤੱਕ ਕੀਤੇ ਗਏ ਤੇਲੰਗਾਨਾ ਰਾਜ ਖੁਰਾਕ ਕਮਿਸ਼ਨ ਦੇ ਅਧਿਐਨ ਦੌਰੇ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਪੋਸ਼ਣ ਅਤੇ ਨਿਗਰਾਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਤੇਲੰਗਾਨਾ ਵਿਚ ਅਪਣਾਏ ਜਾ ਰਹੇ ਕੁਝ ਬਿਹਤਰੀ ਅਭਿਆਸਾਂ ਨੂੰ ਅਪਣਾਉਣ ਬਾਰੇ ਸੁਝਾਅ ਦਿੱਤੇ ਗਏ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਸ਼੍ਰੀਮਤੀ ਕਨੂੰ ਥਿੰਦ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.