ਪ੍ਰੀਤ ਪੱਤੀ
ਖਰੜ ; ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਜਗਦੀਪ ਸਿੰਘ ਸਟੇਟ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਜਿਲਿਆ ਤੋ ਪ੍ਰਧਾਨ ਸਾਹਿਬਾਨਾਂ ਵੱਲੋ ਹਾਜਰੀ ਲਵਾਈ ਗਈ। ਇਸ ਮੌਕੇ ਰਾਜਵਿੰਦਰ ਸਿੰਘ ਮਜਾਤ ਨੂੰ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾ ਦਾ ਸਰਬ ਸੰਮਤੀ ਨਾਲ ਸਟੇਟ ਯੂਨੀਅਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਮੋਹਾਲੀ ਜਿਲੇ ਦੀ ਸਮੂਹ ਯੂਨੀਅਨ ਵੱਲੋਂ ਸਟੇਟ ਕਮੇਟੀ ਅਤੇ ਪੰਜਾਬ ਦੇ ਸਾਬਕਾ ਸਟੇਟ ਪ੍ਰਧਾਨ ਬਹਾਦਰ ਸਿੰਘ ਜੱਲਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲਾ ਮੋਹਾਲੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਮੇਤ ਯੂਨੀਅਨ ਦੇ ਹੋਰ ਆਗੂ ਹਾਜ਼ਰ ਸਨ।