Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ 'ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

20 ਮਾਰਚ, 2026 05:21 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਮਾਨ ਨੇ ਤੱਥਾਂ ਸਮੇਤ ਇਹ ਸਬੂਤ ਪੇਸ਼ ਕੀਤਾ ਹੈ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ ਨੂੰ ਮਿਲਣ ਵਾਲੇ ਪਾਣੀ ਦੇ ਬਦਲੇ ਪੰਜਾਬ ਦਾ 1,44,000 ਕਰੋੜ ਰੁਪਏ ਬਕਾਇਆ ਹੈ, ਉਦੋਂ ਤੋਂ 70 ਸਾਲ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੁਣ ਚੁੱਪ ਕਿਉਂ ਹਨ? ਇਨ੍ਹਾਂ ਪਾਰਟੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।

ਬਲਤੇਜ ਪੰਨੂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਇਸ ਨੂੰ 'ਸ਼ਗੂਫ਼ਾ' ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਾਖੜ ਸਾਹਿਬ, ਜਿਸ ਕਾਂਗਰਸ ਪਾਰਟੀ ਵਿੱਚ ਤੁਸੀਂ ਪਹਿਲਾਂ ਸੀ, ਅੱਜ ਉਹੀ ਲੋਕ ਤੁਹਾਡੇ ਨਾਲ ਭਾਜਪਾ ਵਿੱਚ ਬੈਠੇ ਹਨ ਜਿਨ੍ਹਾਂ ਨੇ ਕਦੇ ਸੋਨੇ ਦੀ ਕਹੀ ਅਤੇ ਚਾਂਦੀ ਦੀ ਟੋਕਰੀ ਲੈ ਕੇ ਪੰਜਾਬ ਦੀ ਹਿੱਕ 'ਤੇ ਨਹਿਰਾਂ ਪਟਵਾਈਆਂ ਸਨ ਅਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਸੀ। ਅੱਜ ਉਨ੍ਹਾਂ ਗੱਦਾਰੀਆਂ 'ਤੇ ਤੁਸੀਂ ਚੁੱਪ ਕਿਉਂ ਹੋ? ਪੰਜਾਬ ਦੀ ਜਨਤਾ ਤੁਹਾਡੀ ਇਸ ਖ਼ਾਮੋਸ਼ੀ ਦਾ ਮਤਲਬ ਚੰਗੀ ਤਰ੍ਹਾਂ ਸਮਝਦੀ ਹੈ।

ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਪੰਨੂ ਨੇ ਕਿਹਾ ਕਿ ਜਿਸ ਪੰਜਾਬ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ 'ਤੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਹੀ ਮੁੜ ਸੁਰਜੀਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਖੇਤਾਂ ਤੱਕ ਸਿਰਫ਼ 22% ਨਹਿਰੀ ਪਾਣੀ ਪਹੁੰਚਦਾ ਸੀ, ਅੱਜ ਮਾਨ ਸਰਕਾਰ ਦੇ ਯਤਨਾਂ ਸਦਕਾ ਉਹ ਅੰਕੜਾ 78% ਤੱਕ ਪਹੁੰਚ ਗਿਆ ਹੈ। ਇੰਨਾ ਹੀ ਨਹੀਂ, ਜੋ ਨਹਿਰਾਂ ਅਤੇ ਸੂਏ ਪਿਛਲੀਆਂ ਸਰਕਾਰਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਦਬਾ ਦਿੱਤੇ ਸਨ, ਉਨ੍ਹਾਂ ਨੂੰ ਫਿਰ ਤੋਂ ਪੁੱਟਿਆ ਜਾ ਰਿਹਾ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਦੱਬੀ ਹੋਈ 'ਲੰਬੀ ਨਹਿਰ' ਨੂੰ ਬਹਾਲ ਕਰਨਾ ਇਸ ਦਾ ਜਿਉਂਦਾ-ਜਾਗਦਾ ਸਬੂਤ ਹੈ।

ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕਲੀਫ਼ ਇਸ ਗੱਲ ਦੀ ਨਹੀਂ ਹੈ ਕਿ ਕੋਈ ਦੱਬੀ ਹੋਈ ਨਹਿਰ ਮਿਲ ਗਈ ਹੈ, ਸਗੋਂ ਉਨ੍ਹਾਂ ਦੀ ਅਸਲ ਤਕਲੀਫ਼ ਇਹ ਹੈ ਕਿ ਉਸ ਮਿੱਟੀ ਹੇਠ ਦੱਬੀਆਂ ਉਨ੍ਹਾਂ ਦੀਆਂ ਪੁਰਾਣੀਆਂ ਸਾਜ਼ਿਸ਼ਾਂ ਅਤੇ ਗੱਦਾਰੀਆਂ ਬਾਹਰ ਨਿਕਲ ਆਈਆਂ ਹਨ। ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਪੰਜਾਬ ਨੂੰ ਲੁੱਟਣ, ਕੁੱਟਣ ਅਤੇ ਪੰਜਾਬ ਦੇ ਹੱਕਾਂ ਨੂੰ ਦੂਜੇ ਸੂਬਿਆਂ ਕੋਲ ਗਿਰਵੀ ਰੱਖਣ ਵਾਲਿਆਂ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ। ਪੰਨੂ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ 'ਤੇ ਹਨ, ਪੰਜਾਬ ਦਾ ਇੱਕ-ਇੱਕ ਪੈਸਾ ਅਤੇ ਪੰਜਾਬ ਦੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ