ਖੰਨਾ : ਪੰਜਾਬ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਫ਼ੈਸਲੇ ਦਾ ਆਮ ਲੋਕਾਂ, ਪ੍ਰਾਈਵੇਟ ਬੱਸ ਆਪਰੇਟਰਾਂ ਅਤੇ ਟਰਾਂਸਪੋਰਟਰਾਂ ਨੇ ਤਿੱਖਾ ਵਿਰੋਧ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਅਤੇ ਹੁਣ ਤੇਲ ਦੀਆਂ ਕੀਮਤਾਂ ਵਧਣ ਨਾਲ ਰੋਜ਼ਾਨਾ ਖਰਚ ਹੋਰ ਵੱਧ ਜਾਵੇਗਾ।
ਟਰਾਂਸਪੋਰਟਰਾਂ ਨੇ ਕਿਹਾ ਕਿ ਡੀਜ਼ਲ ਮਹਿੰਗਾ ਹੋਣ ਕਾਰਨ ਟਰਾਂਸਪੋਰਟ ਦਾ ਖਰਚ ਵਧੇਗਾ, ਜਿਸਦਾ ਸਿੱਧਾ ਅਸਰ ਸਮਾਨ ਦੀਆਂ ਕੀਮਤਾਂ ਉੱਤੇ ਪਵੇਗਾ। ਪ੍ਰਾਈਵੇਟ ਬੱਸ ਚਾਲਕਾਂ ਨੇ ਦੱਸਿਆ ਕਿ ਪਹਿਲਾਂ ਹੀ ਘੱਟ ਸਵਾਰੀਆਂ ਅਤੇ ਵਧਦੇ ਖਰਚਿਆਂ ਕਾਰਨ ਉਹ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਉੱਪਰੋਂ ਡੀਜ਼ਲ ਦੀ ਕੀਮਤ ਵਧਣ ਨਾਲ ਹਾਲਾਤ ਹੋਰ ਖਰਾਬ ਹੋਣਗੇ।
ਆਮ ਲੋਕਾਂ ਨੇ ਵੀ ਆਪਣੀ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਪੈਟਰੋਲ ਮਹਿੰਗਾ ਹੋਣ ਨਾਲ ਹਰ ਵਰਗ ਪ੍ਰਭਾਵਿਤ ਹੋਵੇਗਾ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।