ਚੰਡੀਗੜ੍ਹ : ਪੰਜਾਬ ਵਿਚ ਈਦ ਦੀ ਛੁੱਟੀ ਦੇ ਸ਼ਡਿਊਲ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਨਵੇਂ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਿਚ ਈਦ ਦੀ ਛੁੱਟੀ ਹੁਣ 27 ਮਈ ਨਹੀਂ ਸਗੋਂ 28 ਮਈ ਨੂੰ ਹੋਵੇਗੀ। ਨੋਟੀਫਿਕੇਸ਼ਨ ਅਨੁਸਾਰ ਇਹ ਫੈਸਲਾ ਭਾਰਤ ਸਰਕਾਰ ਵੱਲੋਂ ਕੀਤੇ ਗਏ ਸੋਧ ਤੋਂ ਬਾਅਦ ਲਿਆ ਗਿਆ ਸੀ। ਇਸ ਐਲਾਨ ਮੁਤਾਬਕ ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ 28 ਮਈ ਨੂੰ ਬੰਦ ਰਹਿਣਗੇ।
ਹੁਕਮਾਂ ਮੁਤਾਬਕ 28 ਮਈ ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਵੱਖ-ਵੱਖ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਅਦਾਰੇ (ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ) ਵਿਚ ਵੀ ਇਸ ਦਿਨ ਮੁਕੰਮਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।