ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਵਿਚ ਲੱਗਣ ਵਾਲੇ ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ ਕੇਂਦਰੀ ਬਿਜਲੀ ਅਤੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਰਾਜ ਸਭਾ ਵਿਚ ਸਮਾਰਟ ਮੀਟਰਾਂ ਨੂੰ ਲੈ ਕੇ ਆਖਿਆ ਹੈ ਕਿ ਪੰਜਾਬ ਵਿਚ ਸਮਾਰਟ ਮੀਟਰ ਲੱਗਣ ਦੀ ਪ੍ਰਕਿਰਿਆ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ 89 ਲੱਖ ਸਮਾਰਟ ਮੀਟਰ ਮਨਜ਼ੂਰ ਹੋਏ ਸਨ ਪਰ ਅੱਜ ਤੱਕ ਪੰਜਾਬ ਅੰਦਰ ਇਕ ਵੀ ਸਮਾਰਟ ਮੀਟਰ ਨਹੀਂ ਲੱਗਿਆ ਹੈ।
ਇਥੇ ਇਹ ਖਾਸ ਤੌਰ "ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੇ ਪੱਧਰ "ਤੇ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਵਿਚ ਕਿਤੇ ਵੀ ਸਮਾਰਟ ਮੀਟਰ ਲਗਾਏ ਜਾਂਦੇ ਹਨ ਤਾਂ ਸਰਕਾਰ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ ਸਰਕਾਰ ਵੱਲੋਂ ਸਮਾਰਟ ਮੀਟਰ ਲਗਾਉਣ ਦੇ ਹੁਕਮ ਵੀ ਦਿੱਤੇ ਗਏ ਪਰ ਵਿਰੋਧ ਦੇ ਚੱਲਦਿਆਂ ਇਹ ਮਾਮਲਾ ਠੰਡੇ ਬਸਤੇ ਵਿਚ ਪਾ ਦਿੱਤਾ ਗਿਆ।