Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਵਿਧਾਨ ਸਭਾ 'ਚ ਪਰਗਟ ਸਿੰਘ ਦੇ ਬਿਆਨ 'ਤੇ ਪਿਆ ਰੌਲ਼ਾ! ਭੱਖ ਗਿਆ ਮਾਹੌਲ

30 ਦਸੰਬਰ, 2025 02:52 PM

ਚੰਡੀਗੜ੍ਹ : ਅੱਜ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀਆਂ ਤਬਦੀਲੀਆਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਸੈਸ਼ਨ ਤੋਂ ਪਹਿਲਾਂ ਦਿੱਤੇ ਗਏ ਬਿਆਨ 'ਤੇ ਮਾਹੌਲ ਕਾਫ਼ੀ ਭੱਖ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਨੂੰ ਖ਼ਤਮ ਕਰਨ ਦੇ ਫ਼ੈਸਲੇ ਵਿਰੁੱਧ ਮਤਾ ਪੇਸ਼ ਕਰਨ ਮਗਰੋਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਸੈਸ਼ਨ ਤੋਂ ਪਹਿਲਾਂ ਬਿਆਨ ਦਿੱਤਾ ਹੈ ਕਿ ਇਸ ਸੈਸ਼ਨ ਵਿਚ ਸਿਰਫ਼ ਲੋਕਾਂ ਦਾ ਪੈਸਾ ਬਰਬਾਦ ਹੋਵੇਗਾ, ਉਨ੍ਹਾਂ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਸੌਂਦ ਨੇ ਇਹ ਵੀ ਕਿਹਾ ਕਿ ਕਾਂਗਰਸ ਸਪਸ਼ਟ ਕਰੇ ਕਿ ਉਹ ਇਸ ਮਸਲੇ 'ਤੇ ਸਾਡੇ ਨਾਲ ਹੈ ਜਾਂ ਸਾਡੇ ਵਿਰੋਧ ਵਿਚ ਹੈ। ਇਸ ਮਗਰੋਂ ਸਦਨ ਦਾ ਮਾਹੌਲ ਕਾਫ਼ੀ ਭੱਖ ਗਿਆ ਤੇ ਦੋਹਾਂ ਧਿਰਾਂ ਦੇ ਲੀਡਰ ਆਪਸ ਵਿਚ ਬਹਿਸ ਕਰਨ ਲੱਗ ਪਏ। ਹਾਲਾਂਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਹੌਲ ਨੂੰ ਸ਼ਾਂਤ ਕਰਵਾਇਆ ਤੇ ਸਦਨ ਦੀ ਕਾਰਵਾਈ ਨੂੰ ਅੱਗੇ ਤੋਰਿਆ।

ਇਸ ਦਾ ਜਵਾਬ ਦਿੰਦੇ ਹੋਏ ਪਰਗਟ ਸਿੰਘ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਗੱਲ ਆਖ਼ੀ ਹੈ ਕਿ ਸਾਨੂੰ ਸਿਰਫ਼ ਸਪੈਸ਼ਲ ਸੈਸ਼ਨ ਸੱਦਣ ਦੀ ਲੋੜ ਨਹੀਂ ਹੈ, ਸਗੋਂ ਰੈਗੂਲਰ ਸੈਸ਼ਨ ਵੀ ਸੱਦਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਵਿਚ ਜ਼ੀਰੋ ਕਾਲ ਤੇ ਪ੍ਰਸ਼ਨ ਕਾਲ ਨਹੀਂ ਹੁੰਦਾ, ਜਿਸ ਨਾਲ ਲੋਕਾਂ ਦੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਨਹੀਂ ਹੋ ਪਾਉਂਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖ਼ਤਮ ਕਰਨ ਜਾ ਰਹੀ ਹੈ। ਨਵੇਂ ਸਿਸਟਮ ਮੁਤਾਬਕ ਸੂਬਿਆਂ ਨੂੰ 30 ਤੋਂ 50 ਕਰੋੜ ਰੁਪਏ ਦੇਣਾ ਪਵੇਗਾ ਤੇ ਬਹੁਤ ਸਾਰੇ ਸੂਬੇ ਇਸ ਵੇਲੇ ਉਸ ਸਥਿਤੀ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਵਿਚ ਪਹਿਲਾਂ 100 ਦਿਨਾਂ ਦੇ ਰੋਜ਼ਗਾਰ ਦੀ ਸਕੀਮ ਸੀ, ਪਰ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿਚ ਸਿਰਫ਼ 38 ਦਿਨ ਹੀ ਮਨਰੇਗਾ ਤਹਿਤ ਰੋਜ਼ਗਾਰ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਪੰਜਾਬ ਨਾਲ ਕਈ ਤਰ੍ਹਾਂ ਦੇ ਵਿਤਕਰੇ ਕੀਤੇ ਗਏ ਹਨ। ਉਦਾਹਰਨ ਵਜੋਂ, ਇਸ ਤਹਿਤ ਪੰਜਾਬ ਵਿਚ ਦਿਹਾੜੀ 346 ਰੁਪਏ ਹੈ, ਜਦਕਿ ਹਰਿਆਣਾ ਵਿਚ ਇਹ 400 ਰੁਪਏ ਹੈ। ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਮਨਰੇਗਾ ਖ਼ਿਲਾਫ਼ ਵਿਧਾਨ ਸਭਾ ਵਿਚ ਮਤਾ ਪਾਉਣ ਦੇ ਨਾਲ ਹੀ ਅਸੀਂ ਦਿੱਲੀ ਵੱਲ ਵੀ ਮੂੰਹ ਕਰੀਏ ਤੇ 117 ਵਿਧਾਇਕ ਤੇ ਸਾਰੇ ਸੰਸਦ ਮੈਂਬਰ ਇਕੱਠੇ ਹੋ ਕੇ ਦਿੱਲੀ ਵਿਚ ਧਰਨਾ ਲਗਾਈਏ। ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਕਾਨੂੰਨੀ ਲੜਾਈ ਵੀ ਲੜਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼