ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਨੇ ਅਹਿਮ ਫ਼ੈਸਲਾ ਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਦੀ ਪ੍ਰਕਿਰਿਆ ਦੀ ਦੇਖ-ਰੇਖ ਅਤੇ ਤਾਲਮੇਲ ਲਈ ਇਕ ਉੱਚ ਪੱਧਰੀ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤੇ ਹਨ। ਇਸ ਕਮੇਟੀ ਵਿਚ ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ, ਕੁਸ਼ਲਦੀਪ ਸਿੰਘ ਢਿੱਲੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ। ਹੁਕਮਾਂ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਬਾਹਰੀ ਸਿਆਸੀ ਆਗੂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਖੇਤਰ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਬਾਕਾਇਦਾ ਮਸ਼ਵਰਾ ਕਰਨਾ ਲਾਜ਼ਮੀ ਹੋਵੇਗਾ। ਸਬੰਧਤ ਜ਼ਿਲ੍ਹਾ ਕਾਂਗਰਸ ਕਮੇਟੀ (DCC) ਦੇ ਪ੍ਰਧਾਨ ਨਾਲ ਵੀ ਪੂਰਾ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸ਼ਾਮਲ ਕਰਨ ਦੀ ਪੂਰੀ ਪ੍ਰਕਿਰਿਆ ਸਥਾਨਕ ਪਾਰਟੀ ਲੀਡਰਸ਼ਿਪ ਦੇ ਵਿਚਾਰਾਂ ਨੂੰ ਧਿਆਨ ਵਿੱਚ ਰੱਖ ਕੇ ਅਤੇ ਉਨ੍ਹਾਂ ਨਾਲ ਪੂਰਾ ਤਾਲਮੇਲ ਬਣਾ ਕੇ ਹੀ ਅੱਗੇ ਵਧਾਈ ਜਾਵੇਗੀ।