Thursday, August 06, 2026
BREAKING
ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ    ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ... ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਪੰਜਾਬ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ

06 ਅਗਸਤ, 2026 06:11 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਦੌਰਾਨ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਨਾਜਾਇਜ਼ ਮਾਇਨਿੰਗ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਮੀਡੀਆ ਲਗਾਤਾਰ ਨਾਜਾਇਜ਼ ਮਾਈਨਿੰਗ ਦੀਆਂ ਖ਼ਬਰਾਂ ਵਿਖਾ ਰਿਹਾ ਹੈ ਪਰ ਦੇ ਬਾਅਦ ਸਰਕਾਰੀ ਪ੍ਰਸ਼ਾਸਨ ਅਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਇਹ ਸਰਕਾਰ ਆਈ ਸੀ ਤਾਂ ਸਰਕਾਰ ਦੇ 4-5 ਮੁੱਦੇ ਬੇਹੱਦ ਮਹੱਤਵਪੂਰਨ ਸਨ ਪਰ ਅੱਜ ਜਦੋਂ ਸੈਸ਼ਨ ਦੀ ਕਾਰਵਾਈ ਅੰਤਿਮ ਸਫ਼ਰ ਤੱਕ ਪਹੁੰਚਣ ਵਾਲੀ ਹੈ, ਉਹ ਮੁੱਦੇ ਉਸੇ ਤਰ੍ਹਾਂ ਹੀ ਪਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਪਾਸੇ ਜ਼ੀਰੋ ਟਾਲਰੈਂਸ ਦਾ ਵਾਅਦਾ ਕੀਤਾ ਸੀ ਪਰ ਸਰਕਾਰੀ ਪ੍ਰਸ਼ਾਸਨ ਅਤੇ ਸੱਤਾਧਾਰੀ ਆਗੂਆਂ ਵੱਲੋਂ ਜਨਤਕ ਮੁੱਦਿਆਂ ਨੂੰ ਧਿਆਨ 'ਚ ਲਿਆਉਣ ਵਾਲੀ ਮੀਡੀਆ ਨੂੰ ਸੱਤਾਧਾਰੀ ਦੇ ਆਗੂ ਧਮਕੀਆਂ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਰਾਵੀ ਕਿਨਾਰੇ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਰਿਪੋਰਟਿੰਗ ਮੀਡੀਆ ਹਾਊਸ ਕਰਦਾ ਹੈ ਤਾਂ ਸੱਤਾਧਾਰੀ ਪਾਰਟੀ ਦੇ ਨੇਤਾ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹਨ। ਇਸ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਸੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਪਰ ਕਾਰਵਾਈ ਹੋਣ ਦੀ ਬਜਾਏ ਅੱਜ ਵੀ ਧਮਕੀਆਂ ਦਾ ਦੌਰ ਜਾਰੀ ਹੈ। ਆਖਿਰ ਨਾਜਾਇਜ਼ ਮਾਈਨਿੰਗ ਕਿਸ ਦੀ ਦੇਖ-ਰੇਖ ਕੀਤੀ ਜਾ ਰਹੀ ਹੈ ? ਇਸ ਬਾਰੇ ਸਰਕਾਰ ਨੂੰ ਚਿੰਤਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਦਾ ਖੇਤ, ਉਸ ਦੀ ਰੇਤ ਦੀ ਹਕੀਕਤ ਸਰਕਾਰ ਨੂੰ ਮੌਕੇ ਉਤੇ ਜਾ ਕੇ ਵੇਖਣੀ ਚਾਹੀਦੀ ਹੈ। ਉਨ੍ਹਾਂ ਤੰਜ ਕੱਸਦੇ ਕਿਹਾ ਕਿ ਹੁਣ ਤੁਹਾਡੀ ਹਾਲਤ ਅਜਿਹੀ ਹੋ ਗਈ ਹੈ ਕਿ ਜੇਕਰ ਪਰਿਵਾਰ 'ਚ ਕੁੜੀ ਪੈਦਾ ਹੁੰਦੀ ਹੈ ਤਾਂ ਤੁਸੀਂ ਕੇਂਦਰ ਸਰਕਾਰ ਨੂੰ ਦੋਸ਼ ਦਿੰਦੇ ਹੋ ਅਤੇ ਜੇਕਰ ਮੁੰਡਾ ਪੈਦਾ ਹੁੰਦਾ ਹੈ ਤਾਂ ਤੁਸੀਂ ਇਸ ਦਾ ਸਿਹਰਾ ਖ਼ੁਦ ਲੈਂਦੇ ਹੋ।" ਉਨ੍ਹਾਂ ਕਿਹਾ ਕਿ ਸਾਡੇ ਸੁਪਰੀਮੋ ਨੇ ਸਰਕਾਰ ਨੂੰ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਕੇਂਦਰ ਸਰਕਾਰ ਨੂੰ ਹਰ ਚੀਜ਼ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਤਿੱਖੀ ਬਹਿਸ ਹੋਈ।

ਅਸ਼ਵਨੀ ਸ਼ਰਮਾ ਦੇ ਬਿਆਨ 'ਤੇ ਇਤਰਾਜ਼ ਜਤਾਉਂਦੇ ਅਮਨ ਅਰੋੜਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਉਨ੍ਹਾਂ ਦੇ ਸਤਿਕਾਰਯੋਗ ਸਹਿਯੋਗੀ ਹਨ ਪਰ ਉਨ੍ਹਾਂ ਦੇ ਕੁੜੀ ਹੋਣ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਅਣਉਚਿਤ ਹਨ। ਅਰੋੜਾ ਨੇ ਕਿਹਾ ਕਿ ਸਮਾਂ ਬਦਲ ਗਿਆ ਹੈ। ਅੱਜ ਧੀਆਂ ਹਰ ਖੇਤਰ ਵਿੱਚ ਪੁੱਤਰਾਂ ਨੂੰ ਪਛਾੜ ਰਹੀਆਂ ਹਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਪ੍ਰਧਾਨ ਮੰਤਰੀ "ਧੀ ਬਚਾਓ, ਧੀ ਪੜ੍ਹਾਓ" ਦਾ ਸੰਦੇਸ਼ ਵੀ ਦਿੰਦੇ ਹਨ, ਇਸ ਲਈ ਅਜਿਹੀਆਂ ਟਿੱਪਣੀਆਂ ਅਣਉਚਿਤ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ 12.5 ਮਿਲੀਅਨ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਇਹ ਸਰਕਾਰ ਆਈ ਸੀ ਤਾਂ ਸਰਕਾਰ ਦੇ 4-5 ਮੁੱਦੇ ਬੇਹੱਦ ਮਹੱਤਵਪੂਰਨ ਸਨ ਪਰ ਅੱਜ ਜਦੋਂ ਸੈਸ਼ਨ ਦੀ ਕਾਰਵਾਈ ਅੰਤਿਮ ਸਫ਼ਰ ਤੱਕ ਪਹੁੰਚਣ ਵਾਲੀ ਹੈ, ਉਹ ਮੁੱਦੇ ਉਸੇ ਤਰ੍ਹਾਂ ਹੀ ਪਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਪਾਸੇ ਜ਼ੀਰੋ ਟਾਲਰੈਂਸ ਦਾ ਵਾਅਦਾ ਕੀਤਾ ਸੀ ਪਰ ਸਰਕਾਰੀ ਪ੍ਰਸ਼ਾਸਨ ਅਤੇ ਸੱਤਾਧਾਰੀ ਆਗੂਆਂ ਵੱਲੋਂ ਜਨਤਕ ਮੁੱਦਿਆਂ ਨੂੰ ਧਿਆਨ 'ਚ ਲਿਆਉਣ ਵਾਲੀ ਮੀਡੀਆ ਨੂੰ ਸੱਤਾਧਾਰੀ ਦੇ ਆਗੂ ਧਮਕੀਆਂ ਦੇ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ