Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

28 ਦਸੰਬਰ, 2025 07:36 PM

ਜਲੰਧਰ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੂਰੇ ਬਜਟ, ਮਾਨਸੂਨ ਅਤੇ ਸਰਦ ਰੁੱਤ ਦੇ ਸੈਸ਼ਨਾਂ ਦੀ ਥਾਂ ਬੇਮਾਇਨੇ ਇਕ ਦਿਨ ਦੇ ਸੈਸ਼ਨ ਕਰਵਾ ਕੇ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਅਤੇ ਲੋਕਤੰਤਰਕ ਮਹੱਤਤਾ ਨੂੰ ਯੋਜਨਾਬੱਧ ਢੰਗ ਨਾਲ ਤਬਾਹ ਕੀਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਵਿਧਾਨ ਸਭਾ, ਜੋ ਕਿ ਵਿਚਾਰ ਵਟਾਂਦਰੇ, ਜਵਾਬਦੇਹੀ ਅਤੇ ਵਿਧਾਨਕ ਜਾਂਚ ਦਾ ਸਭ ਤੋਂ ਉੱਚਾ ਮੰਚ ਹੈ, ਨੂੰ ਸਾਲਾਨਾ ਬੈਠਕਾਂ ਦੀ ਗਿਣਤੀ ਭਾਰੀ ਤੌਰ ‘ਤੇ ਘਟਾ ਕੇ ਜਾਨਬੁੱਝ ਕੇ ਸਿਰਫ਼ ਇਕ ਰਸਮੀ “ਰੱਬਰ ਸਟੈਂਪ” ਬਣਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ ਨਾਟਕੀ ਸੈਸ਼ਨ ਗੰਭੀਰ ਚਰਚਾ, ਵਿਧਾਨਕ ਨਿਗਰਾਨੀ ਜਾਂ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਰਤਾ ਭਰ ਵੀ ਮੌਕਾ ਨਹੀਂ ਛੱਡਦੇ।

ਕਾਂਗਰਸ ਵਿਧਾਇਕ ਨੇ ਕਿਹਾ ਕਿ ਇਨ੍ਹਾਂ ਛੋਟੇ ਸੈਸ਼ਨਾਂ ਵਿਚ ਪ੍ਰਸ਼ਨ ਕਾਲ ਤੱਕ ਨਹੀਂ ਰੱਖਿਆ ਜਾਂਦਾ, ਜਿਸ ਕਾਰਨ ਚੁਣੇ ਹੋਏ ਨੁਮਾਇੰਦਿਆਂ ਤੋਂ ਆਪਣੇ ਹਲਕਿਆਂ ਨਾਲ ਸਬੰਧਤ ਮਸਲੇ ਉਠਾਉਣ ਦਾ ਮੂਲ ਲੋਕਤੰਤਰਕ ਹੱਕ ਵੀ ਖੋਹਿਆ ਗਿਆ ਹੈ। ਜਦੋਂ ਪ੍ਰਸ਼ਨ ਕਾਲ ਨਹੀਂ ਹੁੰਦਾ, ਤੱਦ ਜਵਾਬਦੇਹੀ ਵੀ ਨਹੀਂ ਰਹਿੰਦੀ। ਇਹ ਲੋਕਾਂ ਦੇ ਨੁਮਾਇੰਦਿਆਂ ਨੂੰ ਚੁੱਪ ਕਰਵਾਉਣ ਦੀ ਸੋਚੀ ਸਮਝੀ ਕੋਸ਼ਿਸ਼ ਹੈ। ਖਹਿਰਾ ਨੇ ਅੱਗੇ ਦੋਸ਼ ਲਗਾਇਆ ਕਿ ਇਕ ਪੱਖਪਾਤੀ ਸਪੀਕਰ ਦੀ ਸਰਗਰਮ ਸਾਂਝ ਨਾਲ ਸਰਕਾਰ ਵਿਰੋਧ ਧਿਰ ਦੀਆਂ ਆਵਾਜ਼ਾਂ ਨੂੰ ਦਬਾ ਰਹੀ ਹੈ, ਜੋ ਅਕਸਰ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਬੋਲਣ ਤੋਂ ਰੋਕਦਾ ਹੈ ਅਤੇ ਵਾਜਬ ਦਖ਼ਲਅੰਦਾਜ਼ੀਆਂ ਨੂੰ ਅਸਵੀਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਲਾਈਵ ਟੈਲੀਕਾਸਟਿੰਗ ਵੀ ਇੱਕ ਢੋਂਗ ਹੈ, ਕਿਉਂਕਿ ਵਿਰੋਧ ਧਿਰ ਦੀਆਂ ਆਵਾਜ਼ਾਂ ਨੂੰ ਅਕਸਰ ਬਲੈਕਆਉਟ ਕੀਤਾ ਜਾਂਦਾ, ਚੁਣਿੰਦਾ ਤੌਰ ‘ਤੇ ਮਿਊਟ ਕੀਤਾ ਜਾਂ ਜਾਨਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧਾ ਨਿਸ਼ਾਨਾ ਵਿੰਨ੍ਹਦਿਆਂ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਨੂੰ ਮਜ਼ਾਕ ਦਾ ਮੰਚ ਬਣਾ ਦਿੱਤਾ ਗਿਆ ਹੈ, ਜਿੱਥੇ ਮੁੱਖ ਮੰਤਰੀ ਗੰਭੀਰ ਅਤੇ ਮਸਲਿਆਂ ‘ਅਧਾਰਿਤ ਬਹਿਸਾਂ ਕਰਨ ਦੀ ਥਾਂ ਵਿਰੋਧੀ ਆਗੂਆਂ ਦਾ ਮਜ਼ਾਕ ਉਡਾਉਂਦਾ ਅਤੇ ਹਲਕੇ ਪੱਧਰ ਦੇ ਚੁਟਕਲੇ ਸੁਣਾਉਂਦਾ ਨਜ਼ਰ ਆਉਂਦਾ ਹੈ, ਜਦਕਿ ਪੰਜਾਬ ਨੂੰ ਅਸਲ ਵਿਚਾਰ ਵਟਾਂਦਰੇ ਦੀ ਸਖ਼ਤ ਲੋੜ ਹੈ। ਖਹਿਰਾ ਨੇ ਇਹ ਵੀ ਉਜਾਗਰ ਕੀਤਾ ਕਿ ਇਹ ਛੋਟੇ ਅਤੇ ਗਲਤ ਢੰਗ ਨਾਲ ਕਰਵਾਏ ਗਏ ਸੈਸ਼ਨ ਕੋਈ ਵੀ ਠੋਸ ਨਤੀਜੇ ਨਹੀਂ ਦੇ ਸਕੇ। ਵਿਧਾਨ ਸਭਾ ਵੱਲੋਂ ਪਾਸ ਕੀਤੀਆਂ ਥੋੜ੍ਹੀਆਂ ਬਹੁਤ ਪ੍ਰਸਤਾਵਾਂ ਵੀ ਲਾਗੂ ਨਹੀਂ ਹੁੰਦੀਆਂ ਅਤੇ ਰਾਜ ਭਵਨ ਵਿਚ ਧੂੜ ਖਾਂਦੀਆਂ ਰਹਿੰਦੀਆਂ ਹਨ, ਕਿਉਂਕਿ ਰਾਜਪਾਲ ਵੱਲੋਂ ਮਨਜ਼ੂਰੀ ਨਹੀਂ ਮਿਲਦੀ ਜੋ ਪ੍ਰਸ਼ਾਸਨ ਅਤੇ ਤਾਲਮੇਲ ਦੇ ਪੂਰਨ ਪਤਨ ਨੂੰ ਬੇਨਕਾਬ ਕਰਦਾ ਹੈ।

ਅੰਤ ਵਿਚ ਖਹਿਰਾ ਨੇ ਚੇਤਾਵਨੀ ਦਿੱਤੀ ਕਿ ਵਿਧਾਨਕ ਪਰੰਪਰਾਵਾਂ ਨੂੰ ਤੋੜਨਾ ਪੰਜਾਬ ਵਿਚ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਪੂਰੇ ਅਰਸੇ ਵਾਲੇ ਬਜਟ, ਮਾਨਸੂਨ ਅਤੇ ਸਰਦ ਰੁੱਤ ਦੇ ਸੈਸ਼ਨ ਬਹਾਲ ਕੀਤੇ ਜਾਣ, ਬੈਠਕਾਂ ਦੀ  ਗਿਣਤੀ ਯਕੀਨੀ ਬਣਾਈ ਜਾਵੇ, ਪ੍ਰਸ਼ਨ ਕਾਲ ‘ਤੇ ਕੋਈ ਰੋਕ ਨਾ ਹੋਵੇ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨਾਲ ਨਿਰਪੱਖ ਵਰਤਾਵ ਕਰਕੇ ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਾਇਮ ਰੱਖੀ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼