ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਸੈਸ਼ਨ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ 'ਮਨਰੇਗਾ' ਸਕੀਮ ਨੂੰ ਬਦਲੇ ਜਾਣ ਦੇ ਵਿਰੋਧ ਵਿਚ ਬਿੱਲ ਲਿਆਂਦਾ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਵਿਸ਼ੇਸ਼ ਇਜਲਾਸ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, "ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ 'ਮਨਰੇਗਾ' ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।"