Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਵਿਧਾਨ ਸਭਾ: ਸੜਕ ਹਾਦਸਿਆਂ 'ਚ ਜਾਨ ਗੁਆਉਣ ਵਾਲੇ ਅਧਿਆਪਕਾਂ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਤਿਆਰੀ

09 ਮਾਰਚ, 2026 07:13 PM

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਅੱਜ ਸਿੱਖਿਆ ਵਿਭਾਗ ਨਾਲ ਸਬੰਧਤ ਅਹਿਮ ਮੁੱਦੇ ਗੂੰਜੇ। ਪ੍ਰਸ਼ਨ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰ ਸੜਕ ਹਾਦਸਿਆਂ ਵਿੱਚ ਮਾਰੇ ਜਾਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਬੈਂਕਾਂ ਨਾਲ ਤਾਲਮੇਲ ਕਰ ਰਹੀ ਹੈ ਅਤੇ ਇਸ ਸਬੰਧੀ ਵਿਸ਼ੇਸ਼ ਰਣਨੀਤੀ ਉਲੀਕੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਬਲਾਕ ਕਮੇਟੀ ਚੋਣਾਂ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਦੋ ਅਧਿਆਪਕਾਂ ਦਾ ਮੁੱਦਾ ਚੁੱਕਿਆ ਗਿਆ ਸੀ। ਇਸ 'ਤੇ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਆਪਣੇ ਪੱਧਰ 'ਤੇ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਰੁਜ਼ਗਾਰ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਪ੍ਰਸੋਨਲ ਵਿਭਾਗ ਦੇ ਨਿਯਮਾਂ ਅਨੁਸਾਰ ਅੱਗੇ ਵਧਾਈ ਜਾਵੇਗੀ।

ਬੀਤੇ ਦਿਨ ਪੇਸ਼ ਕੀਤੇ ਗਏ ਸੂਬਾਈ ਬਜਟ ਦਾ ਜ਼ਿਕਰ ਕਰਦਿਆਂ ਸਰਕਾਰ ਨੇ ਦੱਸਿਆ ਕਿ ਸਾਲ 2026-27 ਲਈ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ 2,60,437 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ 19,279 ਕਰੋੜ ਰੁਪਏ ਇਕੱਲੇ ਸਿੱਖਿਆ ਵਿਭਾਗ ਲਈ ਰੱਖੇ ਗਏ ਹਨ। ਇਹ ਰਾਸ਼ੀ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੀ ਉਮੀਦ ਜਤਾਈ ਗਈ ਹੈ।

ਵਿੱਤ ਮੰਤਰੀ ਨੇ ਇਸ ਬਜਟ ਨੂੰ ‘ਮਾਵਾਂ-ਧੀਆਂ’ ਦੇ ਸਤਿਕਾਰ ਅਤੇ ਸਰਕਾਰ ਦੀਆਂ ਗਾਰੰਟੀਆਂ ਨੂੰ ਪੂਰਾ ਕਰਨ ਵਾਲਾ ਦੱਸਿਆ ਹੈ। ਸਦਨ ਵਿੱਚ ਹੋਈ ਚਰਚਾ ਦੌਰਾਨ ਵਿਰੋਧੀ ਧਿਰਾਂ ਨੇ ਮੁਆਵਜ਼ਾ ਰਾਸ਼ੀ ਨੂੰ ਹੋਰ ਵਧਾਉਣ ਦੀ ਮੰਗ ਕੀਤੀ, ਜਿਸ 'ਤੇ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਅਧਿਆਪਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਵੱਡੇ ਮੁਆਵਜ਼ੇ ਵਾਲੀ ਯੋਜਨਾ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ