Tuesday, August 11, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ 52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ ਕਮਿਸ਼ਨ ਤੋਂ ਵੱਡਾ ਅਪਡੇਟ ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ, 1.6 ਲੱਖ ਕਰੋੜ ਡੁੱਬੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਪੰਜਾਬ

ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ

11 ਅਗਸਤ, 2026 07:02 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ 9 ਬਿੱਲ ਪਾਸ ਕੀਤੇ ਗਏ। ਹਾਲਾਂਕਿ ਕੁੱਝ ਬਿੱਲਾਂ 'ਤੇ ਬਹਿਸ ਵੀ ਹੋਈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ’ਚ ਪੰਜਾਬ ਕਾਮਨ ਇਨਫਰਾਸਟਰੱਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026, ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026, ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐੱਮ. ਐੱਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026, ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026, ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2026, ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026, ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 , ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਬਿੱਲ, 2026 ਪਾਸ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪ੍ਰਾਈਵੇਟ ਸਕੂਲ ਨਵੇਂ ਅਕਾਦਮਿਕ ਸੈਸ਼ਨ ਵਿਚ 5 ਫ਼ੀਸਦੀ ਤੋਂ ਜ਼ਿਆਦਾ ਫ਼ੀਸ ਨਹੀਂ ਵਧਾ ਸਕਣਗੇ। ਕਿਸੇ ਵੀ ਮੱਦ ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫ਼ੀਸ ਹੀ ਮੰਨਿਆ ਜਾਵੇਗਾ ਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਨਿੱਜੀ ਸਕੂਲਾਂ ਦਾ ਫਾਰੈਂਸਿਕ ਆਡਿਟ ਕਰਵਾਵਾਂਗੇ ਅਤੇ ਜ਼ਿਆਦਾ ਲਈ ਗਈ ਫ਼ੀਸ ਮਾਪਿਆਂ ਨੂੰ ਮੋੜਾਂਗੇ। ਉਲੰਘਣਾ ਕਰਨ ’ਤੇ ਪਹਿਲੀ ਵਾਰ 50 ਹਜ਼ਾਰ ਰੁਪਏ ਜੁਰਮਾਨਾ, ਦੂਜੀ ਵਾਰ ਇਕ ਲੱਖ ਰੁਪਏ ਦਾ ਜੁਰਮਾਨਾ ਤੇ ਤੀਜੀ ਵਾਰ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਇਹ ਬਿੱਲ ਕੁਝ ਦਿਨ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਦਨ ਵਿਚ ਪੇਸ਼ ਕੀਤਾ ਸੀ। ਪੰਜਾਬ ਵਿਧਾਨ ਸਭਾ ਵਿਚ ਪੇਸ਼ ਹੋਏ ਬਿੱਲਾਂ ’ਤੇ ਭਾਰੀ ਹੰਗਾਮਾ ਹੋਇਆ। ਸਪੀਕਰ ਨੇ ਜਦੋਂ ਸਦਨ ਵਿਚ ਬਿੱਲ ਪੇਸ਼ ਕਰਨ ਦੀ ਗੱਲ ਕਹੀ ਤਾਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਪਰਗਟ ਸਿੰਘ ਨੇ ਇਸ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਕੁਝ ਬਿੱਲਾਂ ਦੀ ਜਾਣਕਾਰੀ ਕੱਲ ਦਿੱਤੀ ਗਈ ਸੀ। ਉਨ੍ਹਾਂ ’ਤੇ ਬਹਿਸ ਲਈ ਪੂਰਾ ਸਮਾਂ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਅੱਜ ਹੀ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਇਸ ਦੌਰਾਨ ਡਿਪਟੀ ਸਪੀਕਰ ਨੇ ਸਬੰਧਤ ਮੰਤਰੀਆਂ ਨੂੰ ਬਿੱਲ ਪੇਸ਼ ਕਰਨ ਲਈ ਕਿਹਾ ਅਤੇ ਬਿਨਾਂ ਬਹਿਸ ਦੇ ਹੀ ਬਿੱਲ ਪਾਸ ਕਰਵਾਉਣ ਲੱਗੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ

ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ

ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ

ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ

ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ

ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ