Wednesday, November 11, 2026
BREAKING
• ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ • ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ • ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ • ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ • ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ • ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ • ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਪੰਜਾਬ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

11 ਨਵੰਬਰ, 2026 05:49 PM
ਸੰਗਰੂਰ (ਰਮੇਸ਼ ਗਰਗ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਕੇਂਦਰੀ ਖੋਜ ਸੰਸਥਾਵਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਦੱਸੇ ਕਿ ਪੰਜਾਬ ਦੀ ਪਰਾਲੀ ਦਾ ਧੂੰਆਂ ਸਿਰਫ਼ 20 ਮਿੰਟਾਂ ਵਿੱਚ ਦਿੱਲੀ ਕਿਵੇਂ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ 9 ਨਵੰਬਰ ਨੂੰ ਦਿੱਲੀ ਦੇ ਪੀ.ਐੱਮ. 2.5 ਪ੍ਰਦੂਸ਼ਣ ਵਿੱਚ ਪਰਾਲੀ ਦੇ ਧੂੰਏਂ ਦਾ ਯੋਗਦਾਨ ਮਹਿਜ਼ 5 ਫ਼ੀਸਦੀ ਸੀ, ਜਦਕਿ ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ ਆਈ ਹੈ।
 
ਅਰੋੜਾ ਨੇ ਇਸ ਕਮੀ ਦਾ ਸਿਹਰਾ ਕਿਸਾਨਾਂ ਦੇ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 1.62 ਲੱਖ ਤੋਂ ਵੱਧ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਦਿੱਲੀ ਦੇ ਪ੍ਰਦੂਸ਼ਣ ਦੇ ਅਸਲ ਸਰੋਤਾਂ ਵੱਲ ਧਿਆਨ ਦੇਵੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਾਰ-ਵਾਰ ਬਦਨਾਮ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੇ। ਪਰਾਲੀ ਪ੍ਰਬੰਧਨ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕੇਂਦਰ ਵੱਲੋਂ ਮਨਜ਼ੂਰਸ਼ੁਦਾ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਵਿੱਚ ਤੁਰੰਤ ਵਾਧੇ ਦੀ ਮੰਗ ਵੀ ਕੀਤੀ, ਤਾਂ ਜੋ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਰਹੇ।
 
ਭਾਰਤੀ ਖੇਤੀਬਾੜੀ ਖੋਜ ਸੰਸਥਾ (ਆਈ.ਏ.ਆਰ.ਆਈ.) ਦੀ ਕ੍ਰੀਮਜ਼ (CREAMS) ਪ੍ਰਯੋਗਸ਼ਾਲਾ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਸਾਲ 2020 ਦੌਰਾਨ ਪਰਾਲੀ ਸਾੜਨ ਦੇ 83,002 ਮਾਮਲੇ ਦਰਜ ਹੋਏ ਸਨ, ਜਦਕਿ 2025 ਵਿੱਚ ਇਹ ਗਿਣਤੀ ਘਟ ਕੇ 5,114 ਰਹਿ ਗਈ ਸੀ। ਮੌਜੂਦਾ ਸੀਜ਼ਨ ਵਿੱਚ ਹੁਣ ਤੱਕ 4,657 ਮਾਮਲੇ ਦਰਜ ਹੋਏ ਹਨ, ਜੋ 2020 ਦੇ ਮੁਕਾਬਲੇ ਕਰੀਬ 95 ਫ਼ੀਸਦੀ ਘੱਟ ਹਨ। ਉਨ੍ਹਾਂ ਕਿਹਾ, “ਇਹ ਕਮੀ ਪੰਜਾਬ ਦੇ ਕਿਸਾਨਾਂ ਦੇ ਪੂਰਨ ਸਹਿਯੋਗ ਸਦਕਾ ਸੰਭਵ ਹੋਈ ਹੈ। ਭਗਵੰਤ ਸਿੰਘ ਮਾਨ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਹਾਰਕ ਬਦਲ ਅਤੇ ਲੋੜੀਂਦੇ ਸਾਧਨ ਮੁਹੱਈਆ ਕਰਵਾਏ ਹਨ।”
 
‘ਆਪ’ ਪੰਜਾਬ ਦੇ ਪ੍ਰਧਾਨ ਨੇ ਕਿਹਾ, “ਇਨ੍ਹਾਂ ਯਤਨਾਂ ਦੀ ਸ਼ਲਾਘਾ ਕਰਨ ਦੀ ਥਾਂ ਭਾਜਪਾ ਜਾਣਬੁੱਝ ਕੇ ਉਨ੍ਹਾਂ ਹੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਹੀ ਹੈ, ਜਿਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲੇ ਘਟਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।”
 
ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਤੇ ਖੋਜ ਪ੍ਰਣਾਲੀ (ਸਫ਼ਰ) ਅਤੇ ਭਾਰਤੀ ਉੱਸ਼ਣਕਟੀਬੰਧੀ ਮੌਸਮ ਵਿਗਿਆਨ ਸੰਸਥਾ (ਆਈ.ਆਈ.ਟੀ.ਐੱਮ.) ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਅਰੋੜਾ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ, 8 ਨਵੰਬਰ ਨੂੰ, ਦਿੱਲੀ ਦੇ ਪੀ.ਐੱਮ. 2.5 ਪ੍ਰਦੂਸ਼ਣ ਵਿੱਚ ਪਰਾਲੀ ਦੇ ਧੂੰਏਂ ਦਾ ਯੋਗਦਾਨ 7.8 ਫ਼ੀਸਦੀ ਸੀ, ਜੋ 9 ਨਵੰਬਰ ਨੂੰ ਘਟ ਕੇ ਮਹਿਜ਼ 5 ਫ਼ੀਸਦੀ ਰਹਿ ਗਿਆ। ਉਨ੍ਹਾਂ ਦੱਸਿਆ ਕਿ ਸੀਜ਼ਨ ਦੇ ਦੋ ਦਿਨਾਂ ਨੂੰ ਛੱਡ ਕੇ ਬਾਕੀ ਅਰਸੇ ਦੌਰਾਨ ਇਸ ਦਾ ਔਸਤ ਯੋਗਦਾਨ 4 ਤੋਂ 5 ਫ਼ੀਸਦੀ ਦੇ ਵਿਚਕਾਰ ਰਿਹਾ।
 
ਅਰੋੜਾ ਨੇ ਕਿਹਾ, “ਊਰਜਾ, ਵਾਤਾਵਰਣ ਅਤੇ ਜਲ ਪ੍ਰੀਸ਼ਦ (ਸੀ.ਈ.ਈ.ਡਬਲਿਊ.) ਦੀ ਖੋਜ, ਕੁਲਕਰਨੀ ਅਤੇ ਉਨ੍ਹਾਂ ਦੇ ਸਹਿ-ਲੇਖਕਾਂ ਦੇ ਅਧਿਐਨ ਅਤੇ ਫ਼ੈਸਲਾ ਸਹਾਇਤਾ ਪ੍ਰਣਾਲੀ (ਡੀ.ਐੱਸ.ਐੱਸ.) ਦੀਆਂ ਰਿਪੋਰਟਾਂ ਦਿੱਲੀ ਦੇ ਪ੍ਰਦੂਸ਼ਣ ਵਿੱਚ ਸਥਾਨਕ ਸਰੋਤਾਂ ਦੇ ਅਹਿਮ ਯੋਗਦਾਨ ਨੂੰ ਉਜਾਗਰ ਕਰਦੀਆਂ ਹਨ। ਭਾਜਪਾ ਦੱਸੇ ਕਿ ਉਹ ਇਨ੍ਹਾਂ ਵਿਗਿਆਨਕ ਸਬੂਤਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਦਿਆਂ ਦਿੱਲੀ ਦੇ ਪ੍ਰਦੂਸ਼ਣ ਦਾ ਠੀਕਰਾ ਪੰਜਾਬ ਦੇ ਕਿਸਾਨਾਂ ਸਿਰ ਕਿਉਂ ਭੰਨ ਰਹੀ ਹੈ।”
 
ਪਰਾਲੀ ਸਾੜਨ ਦੀ ਰੋਕਥਾਮ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਅਰੋੜਾ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਕਿਸਾਨਾਂ, ਪੰਚਾਇਤਾਂ, ਕਿਸਾਨ ਉਤਪਾਦਕ ਸੰਗਠਨਾਂ (ਐੱਫ.ਪੀ.ਓ.) ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 1.62 ਲੱਖ ਤੋਂ ਵੱਧ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿੱਚੋਂ 25,917 ਮਸ਼ੀਨਾਂ ਇਸੇ ਸਾਲ ਮੁਹੱਈਆ ਕਰਵਾਈਆਂ ਗਈਆਂ ਹਨ।
 
ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਲਗਭਗ 1.14 ਕਰੋੜ ਟਨ ਪਰਾਲੀ ਦਾ ਖੇਤਾਂ ਵਿੱਚ ਹੀ ਅਤੇ 78 ਲੱਖ ਟਨ ਪਰਾਲੀ ਦਾ ਖੇਤਾਂ ਤੋਂ ਬਾਹਰ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਲਈ ਕੰਮ ਕਰ ਰਹੀ ਹੈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ-ਨਾਲ ਅਸੀਂ ਉਨ੍ਹਾਂ ਨੂੰ ਇਸ ਦੇ ਵਿਗਿਆਨਕ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ, ਬੁਨਿਆਦੀ ਢਾਂਚਾ ਅਤੇ ਵਿਹਾਰਕ ਬਦਲ ਵੀ ਮੁਹੱਈਆ ਕਰਵਾ ਰਹੇ ਹਾਂ।”
 
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਰਾਹੀਂ ਕੀਤੇ ਉਪਰਾਲਿਆਂ ਦਾ ਵੇਰਵਾ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ 83 ਉਦਯੋਗਿਕ ਬਾਇਲਰ ਚੱਲ ਰਹੇ ਹਨ ਅਤੇ 16 ਹੋਰ ਬਾਇਲਰ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਪਰਾਲੀ ਤੋਂ ਪੈਲਟ ਬਣਾਉਣ ਵਾਲੇ 78 ਪ੍ਰਾਜੈਕਟ ਚੱਲ ਰਹੇ ਹਨ, ਜਦਕਿ 69 ਹੋਰ ਪ੍ਰਾਜੈਕਟ ਵਿਕਾਸ ਦੇ ਵੱਖ-ਵੱਖ ਪੜਾਵਾਂ ਵਿੱਚ ਹਨ। ਇਸ ਤੋਂ ਇਲਾਵਾ, 11 ਬਾਇਓਮਾਸ ਬਿਜਲੀ ਪਲਾਂਟ ਅਤੇ 9 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਚੱਲ ਰਹੇ ਹਨ। 44 ਹੋਰ ਸੀ.ਬੀ.ਜੀ. ਪ੍ਰਾਜੈਕਟਾਂ ਲਈ ਇਰਾਦਾ ਪੱਤਰ ਜਾਰੀ ਕੀਤੇ ਗਏ ਹਨ।
 
ਉਨ੍ਹਾਂ ਕਿਹਾ, “ਇਹ ਪ੍ਰਾਜੈਕਟ ਦਰਸਾਉਂਦੇ ਹਨ ਕਿ ਪੰਜਾਬ ਫ਼ਸਲੀ ਰਹਿੰਦ-ਖੂੰਹਦ ਨੂੰ ਆਰਥਿਕ ਪੱਖੋਂ ਲਾਹੇਵੰਦ ਸਰੋਤ ਵਿੱਚ ਬਦਲ ਰਿਹਾ ਹੈ। ਸਿਆਸੀ ਦੋਸ਼ਾਰੋਪਣ ਦੀ ਥਾਂ ਮਾਨ ਸਰਕਾਰ ਅਜਿਹੀ ਟਿਕਾਊ ਪ੍ਰਣਾਲੀ ਵਿਕਸਤ ਕਰ ਰਹੀ ਹੈ, ਜਿਸ ਦਾ ਲਾਭ ਕਿਸਾਨਾਂ, ਉਦਯੋਗ ਅਤੇ ਵਾਤਾਵਰਣ ਨੂੰ ਮਿਲੇਗਾ।”
 
ਭਾਜਪਾ ਆਗੂਆਂ ਕਪਿਲ ਮਿਸ਼ਰਾ ਅਤੇ ਮਨਜਿੰਦਰ ਸਿੰਘ ਸਿਰਸਾ ਦੇ ਪੰਜਾਬ ਦੇ ਕਿਸਾਨਾਂ ਬਾਰੇ ਬਿਆਨਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਅਰੋੜਾ ਨੇ ਪੰਜਾਬ ਭਾਜਪਾ ਦੇ ਆਗੂਆਂ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਨੂੰ ਇਸ ਮਾਮਲੇ ’ਤੇ ਆਪਣਾ ਰੁਖ਼ ਜਨਤਕ ਤੌਰ ’ਤੇ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ, “ਜਦੋਂ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪਹਿਲਾਂ ਹੀ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਭਾਜਪਾ ਡਰੋਨਾਂ ਰਾਹੀਂ ਨਿਗਰਾਨੀ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ? ਇਸ ਦਾ ਮਕਸਦ ਵਿਗਿਆਨਕ ਹੱਲ ਲੱਭਣਾ ਹੈ ਜਾਂ ਕਿਸਾਨਾਂ ਨੂੰ ਡਰਾਉਣਾ? ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਦੇ ਮਾਮਲੇ ਘਟਾਉਣ ਲਈ ਵੱਡੇ ਯਤਨ ਕੀਤੇ ਹਨ। ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਨ ਦੀ ਥਾਂ ਭਾਜਪਾ ਆਗੂ ਉਨ੍ਹਾਂ ਦਾ ਅਪਮਾਨ ਕਰ ਰਹੇ ਹਨ। ਭਾਜਪਾ ਪੰਜਾਬ ਅਤੇ ਇਸ ਦੇ ਕਿਸਾਨਾਂ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੇ।”
 
ਝੋਨੇ ਦੀ ਖ਼ਰੀਦ ਬਾਰੇ ਅਰੋੜਾ ਨੇ ਦੁਹਰਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਅਤੇ ਉਸ ਦੇ ਸੁਚੱਜੇ ਭੰਡਾਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਮਨਜ਼ੂਰ ਕੀਤੀ ਗਈ ਕਰੀਬ 40,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਪੂਰੀ ਤਰ੍ਹਾਂ ਵਰਤੀ ਜਾ ਚੁੱਕੀ ਹੈ। ਇਸ ਸਾਲ ਝੋਨੇ ਦੀ ਭਰਵੀਂ ਪੈਦਾਵਾਰ ਦੇ ਮੱਦੇਨਜ਼ਰ ਇਸ ਹੱਦ ਵਿੱਚ ਤੁਰੰਤ ਵਾਧਾ ਕਰਨ ਦੀ ਲੋੜ ਹੈ।
 
ਉਨ੍ਹਾਂ ਕਿਹਾ, “ਇਸ ਸਾਲ ਅਨੁਕੂਲ ਮੌਸਮ ਅਤੇ ਪੰਜਾਬ ਦੀ ਨਹਿਰੀ ਸਿੰਜਾਈ ਪ੍ਰਣਾਲੀ ਦੇ ਆਖ਼ਰੀ ਸਿਰਿਆਂ ਤੱਕ ਪਾਣੀ ਪਹੁੰਚਣ ਸਦਕਾ ਝੋਨੇ ਦੀ ਭਰਵੀਂ ਪੈਦਾਵਾਰ ਹੋਈ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿੱਚ ਦਿੱਕਤ ਪੇਸ਼ ਨਾ ਆਵੇ। ਅਸੀਂ ਕੇਂਦਰ ਨੂੰ ਸੀ.ਸੀ.ਐੱਲ. ਵਿੱਚ ਤੁਰੰਤ ਵਾਧਾ ਕਰਨ ਲਈ ਕਿਹਾ ਹੈ, ਤਾਂ ਜੋ ਝੋਨੇ ਦੀ ਖ਼ਰੀਦ ਅਤੇ ਕਿਸਾਨਾਂ ਨੂੰ ਅਦਾਇਗੀਆਂ ਨਿਰਵਿਘਨ ਜਾਰੀ ਰਹਿਣ।”
 
ਅਰੋੜਾ ਨੇ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਝੋਨੇ ਦੀ ਗ਼ੈਰਕਾਨੂੰਨੀ ਆਮਦ ਰੋਕਣ ਲਈ ਪੰਜਾਬ ਦੀਆਂ ਸਰਹੱਦਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ।
 
1984 ਦਾ ਸਿੱਖ ਕਤਲੇਆਮ ਅੱਜ ਵੀ ਡੂੰਘਾ ਜ਼ਖ਼ਮ, ਪੀੜਤ ਪਰਿਵਾਰਾਂ ਦੀ ਮਦਦ ਕਰਨ ਵਿੱਚ ਕਾਂਗਰਸ ਨਾਕਾਮ ਰਹੀ — ਅਮਨ ਅਰੋੜਾ
 
ਪੰਜਾਬ ਦੇ ਇਤਿਹਾਸ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਰੋੜਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਫ਼ੌਜੀ ਹਮਲੇ ਅਤੇ 1984 ਦੇ ਸਿੱਖ ਕਤਲੇਆਮ ਨੇ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ, “ਸ੍ਰੀ ਦਰਬਾਰ ਸਾਹਿਬ ’ਤੇ ਫ਼ੌਜੀ ਹਮਲਾ ਅਤੇ 1984 ਦਾ ਸਿੱਖ ਕਤਲੇਆਮ ਸਾਡੇ ਇਤਿਹਾਸ ਦੇ ਦਰਦਨਾਕ ਅਧਿਆਇ ਹਨ। ਕਤਲੇਆਮ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਕਾਂਗਰਸ ਨੇ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਪਰਿਵਾਰਾਂ ਦੇ ਦੁੱਖ-ਦਰਦ ਨੂੰ ਭੁਲਾਇਆ ਨਹੀਂ ਜਾ ਸਕਦਾ।”
 
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਬਾਰੇ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਫੁੱਟ ਕਾਰਨ ਇਸ ਯਾਤਰਾ ਨਾਲ ਪਾਰਟੀ ਦੀ ਸਿਆਸੀ ਸਥਿਤੀ ਵਿੱਚ ਕੋਈ ਖ਼ਾਸ ਫ਼ਰਕ ਨਹੀਂ ਪਵੇਗਾ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ