Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

02 ਮਾਰਚ, 2026 07:30 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ।

ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।"

ਇਸ ਮੁਹਿੰਮ ਦੇ ਪੱਧਰ ਅਤੇ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਕ ਜਨ ਲਹਿਰ ਵਿੱਚ ਬਦਲਣ ਲਈ ਇਕ ਵਿਆਪਕ ਅਤੇ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੇ ਇਕ ਸਾਲ ਵਿੱਚ ਮਾਰਚ 2025 ਤੋਂ ਫਰਵਰੀ 2026 ਤੱਕ ਨਸ਼ਿਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ।"

ਇਸ ਮੁਹਿੰਮ ਤਹਿਤ ਕੀਤੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,277 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਅਤੇ 49 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ।"

ਉਨ੍ਹਾਂ ਅੱਗੇ ਕਿਹਾ, “ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹ ਦਿੱਤੀਆਂ ਗਈਆਂ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਲਗਪਗ 88 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਨੂੰ ਦਰਸਾਉਂਦੀ ਹੈ।"

ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਤੋਂ ਹੁਣ ਦੇ ਹਾਲਾਤ ਵਿੱਚ ਆਏ ਸਪੱਸ਼ਟ ਫਰਕ ਬਾਰੇ ਕਿਹਾ, “ਪੁਰਾਣੇ ਆਗੂਆਂ ਦੇ ਉਲਟ ਪੰਜਾਬ ਸਰਕਾਰ ਹੁਣ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਦੇਖਣ ਲਈ ਚੁੱਪ ਨਹੀਂ ਬੈਠੀ ਹੈ। ਅਸੀਂ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਹੈ।"

ਪੰਜਾਬ ਸਰਕਾਰ ਦਾ ਦ੍ਰਿੜ੍ਹ ਇਰਾਦਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਸਰਕਾਰ ਦੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹੈ ਅਤੇ ਇਹ ਬਿਨਾਂ ਕਿਸੇ ਰੋਕ-ਟੋਕ ਤੋਂ ਲਗਾਤਾਰ ਜਾਰੀ ਰਹੇਗੀ।"

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ