Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

18 ਮਾਰਚ, 2026 06:35 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।


ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।"
ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ 'ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,"ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।"
ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।"


ਉਨ੍ਹਾਂ ਅੱਗੇ ਕਿਹਾ, "ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।"
ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ 'ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।"


ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ ਮੁੱਦੇ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ 'ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ