Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

17 ਅਪ੍ਰੈਲ, 2026 06:04 PM

ਨਵਾਂਸ਼ਹਿਰ(ਮਨੋਰੰਜਨ ਕਾਲੀਆ) : ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਪੰਜਾਬ ਦੀ ਡਾਇਰੈਕਟਰ ਡਾ. ਬਲਵਿੰਦਰ ਕੌਰ ਨੇ ਲੰਘੇ ਦਿਨੀਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਅਤੇ ਅਰਬਨ ਏਰੀਆ ਨਵਾਂਸ਼ਹਿਰ ਤੇ ਰਾਹੋਂ ਵਿਖੇ ਸਥਿਤ ਕਾਮਨ ਸਰਵਿਸ ਸੈਂਟਰਾਂ ਦਾ ਦੌਰਾ ਕਰਦੇ ਹੋਏ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਸਿਹਤ ਕਾਰਡ ਬਣਾਉਣ ਲਈ ਚੱਲ ਰਹੀ ਐਨਰੋਲਮੈਂਟ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਬੰਧਤ ਸਿਹਤ ਅਧਿਕਾਰੀਆਂ, ਕਾਮਨ ਸਰਵਿਸ ਸੈਂਟਰਾਂ ਦੇ ਆਪਰੇਟਰਾਂ ਅਤੇ ਫੀਲਡ ਸਟਾਫ ਨਾਲ ਗੱਲਬਾਤ ਕਰਕੇ ਯੋਜਨਾ ਦੀ ਪ੍ਰਗਤੀ ਅਤੇ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।

ਇਸ ਮੌਕੇ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰਾਂ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
 
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਿਹਤ ਕਾਰਡ ਬਣਾਉਣ ਦੀ ਐਨਰੋਲਮੈਂਟ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਹਰ ਹੱਕਦਾਰ ਪਰਿਵਾਰ ਤੱਕ ਇਹ ਸਹੂਲਤ ਸਮੇਂ ਸਿਰ ਪਹੁੰਚਣੀ ਯਕੀਨੀ ਬਣਾਈ ਜਾਵੇ।
 
ਡਾ. ਬਲਵਿੰਦਰ ਕੌਰ ਨੇ ਆਸ਼ਾ ਵਰਕਰਾਂ ਅਤੇ ਹੋਰ ਫੀਲਡ ਸਟਾਫ ਨੂੰ ਹੋਰ ਉਤਸ਼ਾਹਿਤ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਐਨਰੋਲਮੈਂਟ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ।
 
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਮਿਊਨਿਟੀ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।
 
ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਸਰਕਾਰ ਦੀ ਇਕ ਮਹੱਤਵਪੂਰਨ ਲੋਕ-ਹਿਤੈਸ਼ੀ ਪਹਿਲ ਹੈ ਅਤੇ ਇਸਦੀ ਸਫਲਤਾ ਲਈ ਸਾਰੇ ਸਬੰਧਤ ਵਿਭਾਗਾਂ ਦੀ ਸਾਂਝੀ ਕੋਸ਼ਿਸ਼ ਬਹੁਤ ਜ਼ਰੂਰੀ ਹੈ। ਇਸ ਲਈ ਹਰ ਪੱਧਰ ‘ਤੇ ਟੀਮ ਵਰਕ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਯੋਜਨਾ ਦਾ ਲਾਭ ਹਰੇਕ ਹੱਕਦਾਰ ਵਿਅਕਤੀ ਤੱਕ ਪਹੁੰਚੇ।
 
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਮੌਜੂਦ ਸਨ। 
 
 : ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਪੰਜਾਬ ਦੀ ਡਾਇਰੈਕਟਰ ਡਾ. ਬਲਵਿੰਦਰ ਕੌਰ ਨੇ ਲੰਘੇ ਦਿਨੀਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਅਤੇ ਅਰਬਨ ਏਰੀਆ ਨਵਾਂਸ਼ਹਿਰ ਤੇ ਰਾਹੋਂ ਵਿਖੇ ਸਥਿਤ ਕਾਮਨ ਸਰਵਿਸ ਸੈਂਟਰਾਂ ਦਾ ਦੌਰਾ ਕਰਦੇ ਹੋਏ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਸਿਹਤ ਕਾਰਡ ਬਣਾਉਣ ਲਈ ਚੱਲ ਰਹੀ ਐਨਰੋਲਮੈਂਟ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਬੰਧਤ ਸਿਹਤ ਅਧਿਕਾਰੀਆਂ, ਕਾਮਨ ਸਰਵਿਸ ਸੈਂਟਰਾਂ ਦੇ ਆਪਰੇਟਰਾਂ ਅਤੇ ਫੀਲਡ ਸਟਾਫ ਨਾਲ ਗੱਲਬਾਤ ਕਰਕੇ ਯੋਜਨਾ ਦੀ ਪ੍ਰਗਤੀ ਅਤੇ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
 
ਇਸ ਮੌਕੇ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰਾਂ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
 
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਿਹਤ ਕਾਰਡ ਬਣਾਉਣ ਦੀ ਐਨਰੋਲਮੈਂਟ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਹਰ ਹੱਕਦਾਰ ਪਰਿਵਾਰ ਤੱਕ ਇਹ ਸਹੂਲਤ ਸਮੇਂ ਸਿਰ ਪਹੁੰਚਣੀ ਯਕੀਨੀ ਬਣਾਈ ਜਾਵੇ।
 
ਡਾ. ਬਲਵਿੰਦਰ ਕੌਰ ਨੇ ਆਸ਼ਾ ਵਰਕਰਾਂ ਅਤੇ ਹੋਰ ਫੀਲਡ ਸਟਾਫ ਨੂੰ ਹੋਰ ਉਤਸ਼ਾਹਿਤ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਐਨਰੋਲਮੈਂਟ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ।
 
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਮਿਊਨਿਟੀ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।
 
ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਸਰਕਾਰ ਦੀ ਇਕ ਮਹੱਤਵਪੂਰਨ ਲੋਕ-ਹਿਤੈਸ਼ੀ ਪਹਿਲ ਹੈ ਅਤੇ ਇਸਦੀ ਸਫਲਤਾ ਲਈ ਸਾਰੇ ਸਬੰਧਤ ਵਿਭਾਗਾਂ ਦੀ ਸਾਂਝੀ ਕੋਸ਼ਿਸ਼ ਬਹੁਤ ਜ਼ਰੂਰੀ ਹੈ। ਇਸ ਲਈ ਹਰ ਪੱਧਰ ‘ਤੇ ਟੀਮ ਵਰਕ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਯੋਜਨਾ ਦਾ ਲਾਭ ਹਰੇਕ ਹੱਕਦਾਰ ਵਿਅਕਤੀ ਤੱਕ ਪਹੁੰਚੇ।
 
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ