Monday, March 02, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਸਮਾਜ ਦੇ ਹਰ ਵਰਗ ਵਿੱਚ ਆਸ ਦੀ

20 ਜੂਨ, 2025 04:16 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦਾ ਦੌਰਾ ਕਰਕੇ ਉੱਥੇ ਨਸ਼ਾ ਪੀੜਤਾਂ ਲਈ ਉਪਲਬੱਧ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕੇੰਦਰ ਵਿੱਚ ਬਾਥਰੂਮਾਂ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ ਨੂੰ ਵੀ ਦੇਖਿਆ। ਉਨ੍ਹਾਂ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਗੁਣਵੱਤਾਪੂਰਨ ਇਲਾਜ ਦੇ ਨਾਲ-ਨਾਲ ਕੌਂਸਲਿੰਗ ਸੇਵਾਵਾਂ, ਨਿਰਧਾਰਿਤ ਦਵਾਈਆਂ ਦੀ ਉਪਲਬੱਧਤਾ ਸਮੇਤ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਇਲਾਜ ਪ੍ਰਬੰਧਨ ਲਈ ਨਿਰਧਾਰਿਤ ਐੱਸ.ਓ.ਪੀ. ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
 
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਇਕ ਜਨ ਅੰਦੋਲਨ ਬਣ ਗਈ ਹੈ ਤੇ ਇਸ ਮੁਹਿੰਮ ਨਾਲ ਸਮਾਜ ਦੇ ਹਰ ਵਰਗ ਖਾਸ ਕਰਕੇ ਨਸ਼ਾ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਇਕ ਆਸ ਦੀ ਇਕ ਨਵੀਂ ਕਿਰਨ ਜਾਗੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਨਸ਼ਾ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦੇਣਾ ਚਾਹੀਦਾ ਹੈ।
 
ਉਨ੍ਹਾਂ ਵੱਲੋਂ ਸਰਕਾਰੀ ਨਸ਼ਾ ਛਡਾਊ ਕੇਂਦਰ ਵਿੱਚ ਦਾਖਲ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਦ੍ਰਿੜ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਤਿਆਗਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਤੇ ਆਪਣੇ ਪਰਿਵਾਰਾਂ ਦੀ ਖਾਤਰ ਇਹ ਗ਼ਲਤ ਰਾਹ ਛੱਡ ਕੇ ਜ਼ਿੰਦਗੀ ਦਾ ਰਸਤਾ ਅਪਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਸਮਾਜ ਦੀ ਮੁੱਖਧਾਰਾ ਵਿੱਚ ਸ਼ਾਮਲ ਕੀਤਾ ਜਾਵੇਗਾ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਆਮ ਲੋਕਾਂ ਤੇ ਲੋਕ ਪ੍ਰਤੀਨਿੱਧਾਂ ਸਮੇਤ ਪੰਚਾਇਤਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਸਿਰਜਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਪੜਾਵੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਜੰਗ ਸਿਰਫ਼ ਪੰਜਾਬ ਸਰਕਾਰ ਦੀ ਨਹੀਂ, ਸਗੋੰ ਇਹ ਹਰ ਪੰਜਾਬੀ ਦੀ ਲੜਾਈ ਹੈ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ ਰਮਨ ਕੁਮਾਰ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ