ਪ੍ਰੀਤ ਪੱਤੀ
ਖਰੜ; ਪੰਜਾਬ ਸਰਕਾਰ ਵੱਲੋਂ ਲਿਆਂਦੀ ' ਲੈੰਡ ਪੂਲਿੰਗ ਨੀਤੀ' ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਰਾਣਾ ਨੇ ਆਪ ਸਰਕਾਰ ਵਲੋਂ ਲਾਗੂ ਕੀਤੀ ਗਈ ਗੈਰ - ਸੰਵਿਧਾਨਕ ' ਲੈਂਡ ਪੂਲਿੰਗ ਨੀਤੀ' 'ਤੇ ਗੰਭੀਰ ਇਤਰਾਜ ਦਰਜ ਕਰਵਾਉਦਿਆਂ ਕਿਹਾ ਕਿ ਇਹ ਨੀਤੀ ਪੰਜਾਬ ਦੇ ਕਿਸਾਨਾਂ ਦੀ ਕੀਮਤੀ ਜਮੀਨ ਨੂੰ ਹਥਿਆਉਣ ਤੇ ਕਿਸਾਨਾਂ ਦੀ ਲੁੱਟ ਵਾਸਤੇ ਇਕ ਸੋਚੀ ਸਮਝੀ ਸਾਜਿਸ਼ ਹੈ। ਨਰਿੰਦਰ ਰਾਣਾ ਨੇ ਪ੍ਰੇਸ ਨੂੰ ਜਾਰੀ ਇੱਕ ਲਿਖਿਤ ਬਿਆਨ ਰਾਹੀਂ ਆਪ ਸਰਕਾਰ ਵੱਲੋਂ ਕਿਸਾਨਾਂ ਦੀ ਧੱਕੇਸ਼ਾਹੀ ਨਾਲ ਖੋਹੀ ਜਾ ਰਹੀ ਜਮੀਨ ਨੂੰ ਐਕਵਾਇਰ ਕਰਨ ਲਈ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਨਰਿੰਦਰ ਰਾਣਾ ਨੇ ਆਪ ਸਰਕਾਰ ਦੀ ਇਸ ਕਾਰਵਾਈ ਨੂੰ ਕਿਸਾਨਾਂ ਦੇ ਹੱਕਾਂ 'ਤੇ ਦਿਨ-ਦਿਹਾੜੇ ਡਾਕਾ ਦੱਸਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਨਾਲ ਡੱਟਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਇਕ ਇੰਚ ਵੀ ਜਮੀਨ ਕਿਸਾਨਾਂ ਦੀ ਸਹਿਮਤੀ ਤੋਂ ਬਿਨਾ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ । ਰਾਣਾ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਲੋਕਤਾਂਤਰਿਕ ਤਰੀਕੇ ਨਾਲ ਚੁਣੀ ਸਰਕਾਰ ਨੂੰ' ਹਾਈਜੈਕ 'ਕਰ ਲਿਆ ਹੈ ਅਤੇ ਪੰਜਾਬ ਦਾ ਪੈਸਾ ਸੂਬੇ ਤੋ ਬਾਹਰ ਵਰਤਿਆ ਜਾ ਰਿਹਾ ਹੈ। ਇਹ ਪੰਜਾਬ ਦੀ 3 ਕਰੋੜ ਜਨਤਾਂ ਨਾਲ ਵੱਡਾ ਧੋਖਾ ਹੈ।
ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਸੂਬੇ ਵਿੱਚ ਇੱਕ ਲੱਖ ਏਕੜ ਦੇ ਕਰੀਬ ਵਾਹੀਯੋਗ ਜਮੀਨ ਐਕੁਵਾਇਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਨਾਲ ਪੰਜਾਬ ਵਿੱਚ 20 ਹਜ਼ਾਰ ਤੋਂ ਵੱਧ ਕਿਸਾਨ ਅਤੇ ਮਜ਼ਦੂਰ ਪਰਿਵਾਰ ਉਜੜ ਜਾਣਗੇ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਰਤੀ ਜਨਤਾ ਪਾਰਟੀ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਲੈੰਡ ਪੂਲਿੰਗ ਨੀਤੀ ਕਿਸਾਨਾਂ ਦੇ ਹੱਕਾਂ ਤੇ ਹਿੱਤਾਂ 'ਤੇ ਡਾਕਾ ਨਹੀਂ ਵੱਜਣ ਦਿੱਤਾ ਜਾਵੇਗਾ ਤੇ ਕਿਸਾਨਾਂ ਦਾ ਹਰ ਤਰ੍ਹਾਂ ਦਾ ਸਾਥ ਦਿੱਤਾ ਜਾਵੇਗਾ।
ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਰਬਨ ਸਟੇਟਾਂ ਬਣਾਉਣ ਦਾ ਇਕ ਬਹਾਨਾ ਹੈ, ਅਸਲ 'ਚ ਸਰਕਾਰ ਕਿਸਾਨਾਂ ਤੋਂ ਜਮੀਨ ਖੋਹ ਕੇ ਵੱਡੇ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਸੂਬੇਆ ਵਾਂਗ ਕਾਨੂੰਨ ਬਣਾਉਣ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀ ਲੈੰਡ ਪੂਲਿੰਗ ਨੀਤੀ ਦਾ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਇੱਕ ਪਾਸੇ ਸੂਬਾ ਸਰਕਾਰ ਵੱਲੋਂ ਬਾਰ ਬਾਰ ਕਿਸਾਨਾਂ ਨੂੰ ਭਰਮਾਉਣ ਵਾਲੇ ਬਿਆਨ ਦਿਤੇ ਜਾ ਰਹੇ ਹਨ ਕਿ ਕਿਸੇ ਵੀ ਕਿਸਾਨ ਦੀ ਜਮੀਨ ਉਸ ਦੀ ਮਰਜੀ ਤੋਂ ਬਿਨਾ ਇਕਵਾਇਰ ਨਹੀਂ ਕੀਤੀ ਜਾਵੇਗੀ ਤੇ ਦੂਜੇ ਪਾਸੇ ਮੋਖਿਕ ਨਿਰਦੇਸ਼ ਜਾਰੀ ਕਰਕੇ ਤਹਿਸੀਲਦਾਰਾਂ ਨੂੰ ਲੈੰਡ ਪੂਲਿੰਗ ਨੀਤੀ ਰਾਹੀਂ ਇਕਵਾਇਰ ਕੀਤੀ ਜਾਣ ਵਾਲੀ ਜ਼ਮੀਨਾਂ ਦੀ ਰਜਿਸਟਰੀਆਂ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ ।
ਰਾਣਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਆਪ ਸਰਕਾਰ ਵਲੋ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ ਤੇ ਆਪ ਸਰਕਾਰ ਨੂੰ ਇਸ ਕਾਲੇ ਕਾਨੂੰਨ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ । ਕਿਸਾਨਾਂ ਦੇ ਹੋਣ ਵਾਲੇ ਉਜਾੜੇ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹਾਂਗੇ ਤੇ ਆਉਣ ਵਾਲੇ ਸਮੇਂ ਚ ਕਿਸਾਨ ਜੱਥੇਬੰਦੀਆਂ ਨਾਲ ਸਲਾਹ ਕਰਕੇ ਪੱਕਾ ਧਰਨਾ ਲਾਇਆ ਜਾਏਗਾ। 'ਲੈਂਡ ਪੂਲਿੰਗ ਨੀਤੀ' ਦੇ ਖਿਲਾਫ ਭਾਜਪਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਪੰਜਾਬ ਵਿੱਚ ਇੱਕ ਇੰਚ ਵੀ ਕਿਸਾਨਾਂ ਦੀ ਜਮੀਨ ਹੜੱਪਣ ਨਹੀਂ ਦੇਵਾਂਗੇ।
ਨਰਿੰਦਰ ਰਾਣਾ ਨੇ ਦੱਸਿਆ ਕਿ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਤੇ ਹੋਰ ਵੱਖ ਵੱਖ ਮੁੱਦਿਆਂ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਪੰਜਾਬ ਵੱਲੋਂ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਕਿਹਾ ਕਿ ਭਾਜਪਾ ਪੰਜਾਬ "ਲੈਂਡ ਪੂਲਿੰਗ" ਨੀਤੀ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਭਾਜਪਾ ਪੰਜਾਬ ਦੇ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।