Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਸਰਕਾਰ ਦੀ ‘ਬਿੱਲ ਲਿਆਓ ਇਨਾਮ ਪਾਓ” ਯੋਜਨਾ ਬਾਰੇ ਸੈਮੀਨਾਰ ਕਰਾਇਆ 

27 ਨਵੰਬਰ, 2025 07:27 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ੁਰੂ ਕੀਤੀ “ਬਿੱਲ ਲਿਆਓ ਇਨਾਮ ਪਾਓ” ਸਕੀਮ ਸ਼ਾਨਦਾਰ ਸਫਲਤਾ ਦਰਜ ਕਰ ਰਹੀ ਹੈ ਜਿਸ ਬਾਰੇ ਅੱਜ ਵਿਸ਼ੇਸ਼ ਸੈਮੀਨਾਰ ਰਾਹੀਂ ਰਾਜ ਕਰ ਵਿਭਾਗ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ  ਵਿਸਥਾਰਤ ਜਾਣਕਾਰੀ ਦਿੱਤੀ। 
 
ਸਥਾਨਕ ਸਕੂਲ ਆਫ ਐਮੀਨੈਂਸ ਵਿਖੇ 
ਉਪ ਕਮਿਸ਼ਨਰ ਰਾਜ ਕਰ ਦਰਬੀਰ ਰਾਜ ਦੀ ਅਗਵਾਈ ਹੇਠ ਸਹਾਇਕ ਕਮਿਸ਼ਨਰ ਅਨੁਪ੍ਰੀਤ ਕੌਰ, ਸਟੇਟ ਟੈਕਸ ਅਫਸਰ ਵਿਕਰਮ ਭਾਟੀਆ, ਸਹਾਇਕ ਸਟੇਟ ਟੈਕਸ ਅਫਸਰ ਸਤਿੰਦਰ ਕੌਰ ਖਾਬੜਾ ਨੇ ਵਿਦਿਆਰਥੀਆਂ ਨੂੰ ਮੇਰਾ ਬਿੱਲ ਸਬੰਧੀ ਜਾਣਕਾਰੀ ਦਿੱਤੀ।  ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ  ‘ਬਿਲ ਲਿਆਓ, ਇਨਾਮ ਪਾਓ’ ਸਕੀਮ ਸਤੰਬਰ 2023 ਵਿੱਚ ਹੋਈ ਸੀ ਜੋ ਕਿ 31 ਅਗਸਤ 2026 ਤੱਕ ਇੱਕ ਸਾਲ ਲਈ ਹੋਰ ਵਾਧਾ ਕੀਤਾ ਗਿਆ ਹੈ। 
 
ਅਧਿਕਾਰੀਆਂ ਨੇ ਦੱਸਿਆ ਕਿ  ਇਸ ਸਕੀਮ ਵਿੱਚ ਪਿਛਲੀ ਸਕੀਮ ਦੇ ਅਵਾਰਡ ਦੇ ਨਾਲ ਇਸ ਵਾਰ ਵਿਸ਼ੇਸ਼  ਬੰਪਰ ਡਰਾਅ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜਾਰ ਰੁਪਏ ਅਤੇ ਤੀਜਾ ਇਨਾਮ ਪੱਚੀ ਹਜਾਰ ਰੁਪਏ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਬਿੱਲ ਮੰਗਣ ਲਈ ਉਤਸ਼ਾਹਿਤ ਕਰਨ ਵਾਲੀ ਇਸ ਸਕੀਮ ਦਾ ਕਰ ਲਾਗੂਕਰਨ ‘ਤੇ ਡੂੰਘਾ ਪ੍ਰਭਾਵ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਸਦਕਾ 135 ਨਵੀਆਂ ਰਜਿਸਟ੍ਰੇਸ਼ਨਾਂ ਹੋਣ ਨਾਲ ਕਰ ਦਾਇਰੇ ਦਾ ਹੋਰ ਵਿਸਤਾਰ ਹੋਇਆ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਮੰਗ ਕੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰ ਇੱਕ ਅਪਲੋਡ ਕੀਤਾ ਗਿਆ ਬਿੱਲ ਨਾ ਸਿਰਫ਼ ਜਿੱਤਣ ਦਾ ਮੌਕਾ ਦਿੰਦਾ ਹੈ, ਸਗੋਂ ਕਰ ਚੋਰੀ ਨੂੰ ਰੋਕਣ ਅਤੇ ਕਰ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਯਤਨਾਂ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।
 
ਜਿਕਰਯੋਗ ਹੈ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਏਵੀਏਸ਼ਨ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ ਸਮੇਤ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ, ਅਤੇ ਬਿਜਨਸ ਤੋਂ ਬਿਜਨਸ (ਬੀ 2 ਬੀ) ਲੈਣ-ਦੇਣ ਨਾਲ ਸਬੰਧਤ ਬਿੱਲਾਂ ਨੂੰ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰਾਅ ਲਈ ਸਿਰਫ਼ ਪਿਛਲੇ ਮਹੀਨੇ ਕੀਤੀਆਂ ਗਈਆਂ ਖਰੀਦਦਾਰੀ ਦੇ ਬਿੱਲਾਂ 'ਤੇ ਵਿਚਾਰ ਕੀਤਾ ਜਾਂਦਾ ਹੈ, ਜਿਸ ਨਾਲ ਯੋਜਨਾ ਦੀ ਨਿਰਪੱਖਤਾ ਅਤੇ ਸੰਚਾਲਨ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਇਆ ਜਾਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ