Friday, November 13, 2026
BREAKING
• ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਪੰਜਾਬ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

03 ਜੁਲਾਈ, 2026 06:07 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਨਾਲ ਸਬੰਧਤ 1,000 ਤੋਂ ਵੱਧ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ, ਜਿਸ ਨਾਲ ਪੀੜਤ ਬਜ਼ੁਰਗਾਂ ਨੂੰ ਸਮੇਂ ਸਿਰ ਰਾਹਤ ਮਿਲੀ ਹੈ, ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਹੋਇਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨੂੰ ਮੁਸ਼ਕਿਲ ਘੜੀ ਵਿੱਚ ਇਕੱਲਾ ਨਾ ਛੱਡਿਆ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਮਜ਼ਬੂਤ ਸਤੰਭ ਹਨ ਅਤੇ ਉਹ ਹਮਦਰਦੀ, ਸਤਿਕਾਰ ਅਤੇ ਸੁਰੱਖਿਅਤ ਜੀਵਨ ਦੇ ਹੱਕਦਾਰ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਬੇਸਹਾਰਾ ਜਾਂ ਲਾਚਾਰ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ ‘ਐਲਡਰਲਾਈਨ 14567’ ਸਿਰਫ਼ ਇੱਕ ਹੈਲਪਲਾਈਨ ਨਹੀਂ ਹੈ, ਸਗੋਂ ਇਹ ਬਜ਼ੁਰਗਾਂ ਲਈ ਭਰੋਸੇ, ਮਾਰਗਦਰਸ਼ਨ ਅਤੇ ਲੋੜ ਦੇ ਸਮੇਂ ਤੁਰੰਤ ਸਹਾਇਤਾ ਦਾ ਇੱਕ ਪੱਕਾ ਜ਼ਰੀਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਇਹ ‘ਐਲਡਰਲਾਈਨ 14567’ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਹੈਲਪਏਜ ਇੰਡੀਆ (HelpAge India) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (NISD) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਅਤੇ ਸੰਵੇਦਨਸ਼ੀਲ ਕਾਲ ਅਫ਼ਸਰ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੈਲਪਲਾਈਨ ਬੁਢਾਪਾ ਪੈਨਸ਼ਨ ਅਤੇ ਹੋਰ ਸਰਕਾਰੀ ਭਲਾਈ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ, ਪੇਸ਼ੇਵਰ ਕੌਂਸਲਿੰਗ (ਸਲਾਹ-ਮਸ਼ਵਰਾ), ਕਾਨੂੰਨੀ ਸਹਾਇਤਾ, ਬੇਘਰ ਬਜ਼ੁਰਗਾਂ ਦਾ ਬਚਾਅ ਤੇ ਮੁੜ-ਵਸੇਬਾ ਕਰਨ ਦੇ ਨਾਲ-ਨਾਲ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007' ਤਹਿਤ ਗਠਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਬਜ਼ੁਰਗਾਂ ਨਾਲ ਹੁੰਦੇ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਦੇ ਮਾਮਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।

ਡਾ. ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਸਹਾਇਤਾ ਦੀ ਲੋੜ ਹੋਵੇ, ਉਹ ਇਸ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇੱਕ ਅਜਿਹੇ ਹਮਦਰਦ ਅਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਦ੍ਰਿੜ ਹੈ, ਜਿੱਥੇ ਹਰ ਬਜ਼ੁਰਗ ਪੂਰੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ