Tuesday, March 10, 2026
BREAKING
ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ ਕਰੂਰ ਭਾਜੜ ਮਾਮਲਾ: CBI ਨੇ ਅਦਾਕਾਰ ਤੇ TVK ਮੁਖੀ ਵਿਜੇ ਨੂੰ ਮੁੜ ਕੀਤਾ ਤਲਬ ਧੋਨੀ ਤੇ ਰੋਹਿਤ ਦੇ ਐਲੀਟ ਕਲੱਬ 'ਚ ਸ਼ਾਮਲ ਹੋ ਕੇ ਚੰਗਾ ਲੱਗ ਰਿਹਾ ਹੈ : ਸੂਰਿਆਕੁਮਾਰ ਯਾਦਵ ਮਨੂ ਭਾਕਰ ਰਾਸ਼ਟਰੀ ਚੋਣ ਟ੍ਰਾਇਲ ਦੇ ਮਹਿਲਾ 10 ਮੀਟਰ ਪਿਸਟਲ ਮੁਕਾਬਲੇ 'ਚ ਚੋਟੀ 'ਤੇ ਪੁੱਜੀ ਅਰਸ਼ਦੀਪ ਸਿੰਘ ਖ਼ਿਲਾਫ਼ ICC ਦਾ ਐਕਸ਼ਨ! World Cup Final 'ਚ ਕੀਤੀ 'ਗਲਤੀ' ਦੀ ਦਿੱਤੀ ਸਜ਼ਾ IPL 2026: ਮੈਥਿਊ ਹੇਡਨ ਬਣੇ ਗੁਜਰਾਤ ਟਾਈਟਨਸ ਦੇ ਨਵੇਂ ਬੱਲੇਬਾਜ਼ੀ ਕੋਚ ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ ਗਹਿਣੇ ਖ਼ਰੀਦਣ ਵਾਲਿਆਂ ਨੂੰ ਝਟਕਾ , 10,442 ਰੁਪਏ ਮਹਿੰਗੀ ਹੋਈ ਚਾਂਦੀ ਇਰਾਨ-ਅਮਰੀਕਾ ਤੇ ਇਜ਼ਰਾਈਲ ਦੀ ਜੰਗ 'ਚ 'ਜਿੱਤ' ਰਿਹਾ ਰੂਸ ! ਜਾਣੋ ਕਿਵੇਂ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, Day High 'ਤੇ ਬੰਦ ਹੋਏ Sensex-Nifty

ਪੰਜਾਬ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

10 ਮਾਰਚ, 2026 05:43 PM

ਚੰਡੀਗੜ੍ਹ : ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ।

ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਿੰਡ ਸਮਗੌਲੀ ਵਿੱਚ ਵਿਸ਼ੇਸ਼ ਸਿਹਤ ਤੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ

'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਿੰਡ ਸਮਗੌਲੀ ਵਿੱਚ ਵਿਸ਼ੇਸ਼ ਸਿਹਤ ਤੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ