Sunday, July 06, 2025
BREAKING
ਕੋਲਕਾਤਾ ਤੋਂ ਬੈਂਕਾਕ ਜਾਣ ਵਾਲੀ ਥਾਈ ਲਾਇਨ ਏਅਰ ਦੀ ਉਡਾਣ 'ਤਕਨੀਕੀ ਖ਼ਰਾਬੀ' ਕਾਰਨ ਰੱਦ ਸਪਾ ਮੁਖੀ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, 6 ਪੁਲਸ ਮੁਲਾਜ਼ਮ ਹੋ ਗਏ ਸਸਪੈਂਡ US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤੀ ਖ਼ਾਸ ਸ਼ਿਰਕਤ ਕੀ ਰੂਸ ਮਗਰੋਂ ਭਾਰਤ ਵੀ ਅਫ਼ਗਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਦੇਵੇਗਾ ਮਾਨਤਾ ? ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ ''ਹਾਲੇ ਮੈਂ 30-40 ਸਾਲ ਹੋਰ ਜਿਊਂਗਾ...!'', ਦਲਾਈਲਾਮਾ ਦਾ ਵੱਡਾ ਬਿਆਨ ਅੱਧੀ ਰਾਤੀਂ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲ ਗਈਆਂ ਗੋਲ਼ੀਆਂ CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਪੰਜਾਬ

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਯੁੱਧ ਜਾਰੀ-20,287 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ - ਸ਼ੈਰੀ ਕਲਸੀ

05 ਜੁਲਾਈ, 2025 06:24 PM

ਬਟਾਲਾ';  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ ‘ਯੁੱਧ ਨਸ਼ਿਆਂ ਵਿਰੁੱਧ’ 125 ਦਿਨ ਪੂਰੇ ਕਰ ਲਏ ਹਨ ਅਤੇ ਨਸ਼ਿਆਂ ਦੇ ਖਤਮ ਹੋਣ ਤੱਕ ਪੰਜਾਬ ਸਰਕਾਰ ਦੀ ਲੜਾਈ ਲਗਾਤਾਰ ਜਾਰੀ ਰਹੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਸੂਬਾ ਸਰਕਾਰ ਦਾ ਯੁੱਧ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ 20287 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਇਹ ਕਾਰਵਾਈ ਜਾਰੀ ਹੈ। 

ਉਨ੍ਹਾਂ ਦੱਸਿਆ ਕਿ ਬਟਾਲਾ ਹਲਕੇ ਅੰਦਰ ਜਿਥੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਗਈ ਹੈ, ਓਥੇ ਨਸ਼ਾ ਪੀੜਤਾਂ ਦਾ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਹਿਲੀ ਮਾਰਚ 2025 ਤੋਂ ਲੈ ਕੇ ਹੁਣ ਤੱਕ ਨਸ਼ਾ ਤਸਕਰਾਂ ਵਿਰੁੱਧ 513 ਐਫ. ਆਈ.ਆਰ ਦਰਜ ਕੀਤੀਆਂ ਗਈਆਂ ਹਨ। 811 ਸਮਾਜ ਵਿਰੋਧੀ ਅਨਸਰ ਫੜੇ ਗਏ ਹਨ ਅਤੇ  ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਉਸਾਰੀਆਂ ਵੀ ਢਾਹੀਆਂ ਗਈਆਂ ਹਨ। ਇਸ ਤੋਂ ਇਲਾਵਾ 110 ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਵੀ ਪਾਸ ਕੀਤੇ ਹਨ। 

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ, ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ), ਲਾਗੂ ਕੀਤੀ ਗਈ ਹੈ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਰੇ ਰਲ ਕੇ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕਰਨ ਲਈ ਅੱਗੇ ਆਈਏ। ਇਸ ਲਈ ਆਓ, ਸਾਰੇ ਮਿਲ ਕੇ ਆਪਣੇ ਹਲਕੇ, ਜ਼ਿਲ੍ਹੇ, ਸੂਬੇ ਅਤੇ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜ ਸੰਕਲਪ ਕਰੀਏ।

 

Have something to say? Post your comment

ਅਤੇ ਪੰਜਾਬ ਖਬਰਾਂ

CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਤੇ ਟਿਕਾਈ ਦੁੱਖੜੇ ਨਾ ਸੁਣਨ ਸਬੰਧੀ ਸੂਈ

ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਤੇ ਟਿਕਾਈ ਦੁੱਖੜੇ ਨਾ ਸੁਣਨ ਸਬੰਧੀ ਸੂਈ

ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ

ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ

ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਜ਼ਿਲ੍ਹੇ ਦਾ ਨਾਮ ਚਮਕਾਇਆ: ਸਿੱਖਿਆ ਮੰਤਰੀ ਵੱਲੋਂ ਸਨਮਾਨ

ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਜ਼ਿਲ੍ਹੇ ਦਾ ਨਾਮ ਚਮਕਾਇਆ: ਸਿੱਖਿਆ ਮੰਤਰੀ ਵੱਲੋਂ ਸਨਮਾਨ

ਪਰਿਵਾਰ ਨਿਯੋਜਨ ਦੇ ਸਾਧਨ ਅਪਣਾ ਕੇ ਆਬਾਦੀ ਨੂੰ ਕੀਤਾ ਜਾ ਸਕਦਾ ਹੈ ਕੰਟਰੋਲ: ਡਾ. ਸਰਾਂ

ਪਰਿਵਾਰ ਨਿਯੋਜਨ ਦੇ ਸਾਧਨ ਅਪਣਾ ਕੇ ਆਬਾਦੀ ਨੂੰ ਕੀਤਾ ਜਾ ਸਕਦਾ ਹੈ ਕੰਟਰੋਲ: ਡਾ. ਸਰਾਂ

ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ

ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਨੇ ਘੇਰੀ 'ਆਪ', CM ਮਾਨ ਨੂੰ ਕੀਤੀ ਮੰਗ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਨੇ ਘੇਰੀ 'ਆਪ', CM ਮਾਨ ਨੂੰ ਕੀਤੀ ਮੰਗ

ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਕੀਤਾ ਐਲਾਨ

ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਕੀਤਾ ਐਲਾਨ

ਮੂਸੇਵਾਲਾ ਕਤਲ ਮਾਮਲੇ ’ਚ 5ਵੀਂ ਵਾਰ ਵੀ ਪੇਸ਼ ਨਹੀਂ ਹੋਏ ਬਲਕੌਰ ਸਿੰਘ

ਮੂਸੇਵਾਲਾ ਕਤਲ ਮਾਮਲੇ ’ਚ 5ਵੀਂ ਵਾਰ ਵੀ ਪੇਸ਼ ਨਹੀਂ ਹੋਏ ਬਲਕੌਰ ਸਿੰਘ