Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

23 ਅਗਸਤ, 2025 08:16 PM

ਚੰਡੀਗੜ੍ਹ ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ। ਇਹ ਟਰੇਡ ਉਦਯੋਗ ਭਾਈਵਾਲਾਂ, ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼.) ਅਤੇ ਪੰਜਾਬ ਵਿਕਾਸ ਕਮਿਸ਼ਨ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਡਿਜ਼ਾਈਨ ਕੀਤੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ ਹੈ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਵੇਂ ਟਰੇਡ ਅਤੇ ਕੋਰਸ ਆਧੁਨਿਕ ਤਕਨਾਲੋਜੀਆਂ ਅਤੇ ਰੋਜ਼ਗਾਰ ਸਮਰੱਥਾ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਅੱਜ ਦੇ ਸਖਤ ਮੁਕਾਬਲੇ ਵਾਲੇ ਦੌਰ ਵਿੱਚ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਤਾਰ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟ੍ਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅੱਗੇ ਚੱਲ ਕੇ ਆਪਣੇ ਕਰੀਅਰ ਦੇ ਸਫ਼ਰ ਵਿੱਚ ਸਫ਼ਲਤਾਪੂਰਵਕ ਸਥਾਪਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਸਕਿੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਵਿਸਥਾਰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ, ਜਿਸਦਾ ਪੰਜਾਬ ਦੇ ਸਿੱਖਿਆ ਖੇਤਰ ਅਤੇ ਆਰਥਿਕਤਾ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ