Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਸਰਕਾਰ ਵੱਲੋਂ ਤਾਮਿਲਨਾਡੂ ਦੇ CM ਨੂੰ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ 'ਚ ਸ਼ਿਰਕਤ ਲਈ ਸੱਦਾ

17 ਅਕਤੂਬਰ, 2025 06:38 PM

ਚੰਡੀਗੜ੍ਹ/ਚੇਨਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਐੱਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਥਾਰਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ 'ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਮੰਤਰੀਆਂ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.