Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

04 ਸਤੰਬਰ, 2026 07:33 PM

ਖਰੜ (ਪ੍ਰੀਤ ਪੱਤੀ) : ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਅਹਿਮ ਹਿੱਸਾ ਹੈ, ਜਿਸ ਦਾ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਹੁਨਰਮੰਦ ਅਤੇ ਭਵਿੱਖ ਲਈ ਤਿਆਰ ਨੌਜਵਾਨ ਸ਼ਕਤੀ ਦਾ ਨਿਰਮਾਣ ਕਰਨਾ ਹੈ।

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ, ਖ਼ੂਨੀ ਮਾਜਰਾ, ਖਰੜ ਵਿਖੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਇਨੋਵੇਸ਼ਨ ਲੈਬਜ਼ ਦਾ ਰਸਮੀ ਰਾਜ ਪੱਧਰੀ ਉਦਘਾਟਨ ਕੀਤਾ ਗਿਆ।

ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਵਿਭਾ ਇੰਡੀਆ ਅਤੇ ਮੇਕਰ ਭਵਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ ਹੈ, ਜਿਸ ਤਹਿਤ ਸਰਕਾਰੀ ਸਹਿਯੋਗ ਅਤੇ ਤਕਨੀਕੀ ਮੁਹਾਰਤ ਨੂੰ ਇਕੱਠਾ ਕਰਦਿਆਂ ਵਿਦਿਆਰਥੀਆਂ ਨੂੰ ਆਧੁਨਿਕ ਬੁਨਿਆਦੀ ਢਾਂਚਾ, ਉੱਨਤ ਮਸ਼ੀਨਰੀ ਅਤੇ ਤਜਰਬੇ-ਅਧਾਰਤ ਸਿੱਖਣ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ; ਸਰਕਾਰੀ ਪੌਲੀਟੈਕਨਿਕ ਕਾਲਜ, ਬਠਿੰਡਾ; ਸਰਕਾਰੀ ਪੌਲੀਟੈਕਨਿਕ ਕਾਲਜ, ਫਿਰੋਜ਼ਪੁਰ; ਸਰਕਾਰੀ ਪੌਲੀਟੈਕਨਿਕ ਕਾਲਜ, ਬਡਬਰ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ, ਤਲਵਾੜਾ ਵਿਖੇ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਰਵਾਇਤੀ ਕਲਾਸਰੂਮ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਥਾਪਤ ਕੀਤੀਆਂ ਗਈਆਂ ਇਹ ਇਨੋਵੇਸ਼ਨ ਲੈਬਜ਼ ਗਤੀਸ਼ੀਲ ਅਤੇ 'ਪ੍ਰੈਕਟੀਕਲ ਮੇਕਰ ਸਪੇਸਜ਼’ ਵਜੋਂ ਕੰਮ ਕਰਨਗੀਆਂ। ਇਨ੍ਹਾਂ ਲੈਬਜ਼ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀਆਂ ਅਤੇ ਮਸ਼ੀਨਾਂ ਤੱਕ ਸਿੱਧੀ ਪਹੁੰਚ ਮਿਲੇਗੀ, ਜਿਸ ਨਾਲ ਉਹ ਪ੍ਰਯੋਗ ਕਰਨ, ਪ੍ਰੋਟੋਟਾਈਪ ਤਿਆਰ ਕਰਨ ਅਤੇ ਆਪਣੇ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਦੀ ਸਾਂਝੀ ਪਹੁੰਚ ਰਾਹੀਂ ਅਸਲ ਜੀਵਨ ਦੀਆਂ ਚੁਣੌਤੀਆਂ ਦਾ ਹੱਲ ਲੱਭ ਸਕਣਗੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੌਲੀਟੈਕਨਿਕ ਕਾਲਜਾਂ ਦੇ ਵਿਦਿਆਰਥੀ ਪੰਜਾਬ ਦੀ ਭਵਿੱਖੀ ਤਕਨੀਕੀ ਵਰਕਫੋਰਸ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਸਿਰਜਣਾਤਮਕਤਾ ਲਈ ਲੋੜੀਂਦੇ ਸਾਧਨ, ਤਕਨਾਲੋਜੀ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ, “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਡੀਆਂ ਤਕਨੀਕੀ ਸੰਸਥਾਵਾਂ ਸਿਰਫ਼ ਕਲਾਸਰੂਮ-ਅਧਾਰਤ ਸਿੱਖਿਆ ਤੱਕ ਸੀਮਤ ਨਾ ਰਹਿਣ। ਵਿਦਿਆਰਥੀਆਂ ਨੂੰ ਪ੍ਰਯੋਗ ਕਰਨ, ਨਵੀਨਤਾ ਲਿਆਉਣ ਅਤੇ ਨਵੀਆਂ ਚੀਜ਼ਾਂ ਸਿਰਜਣ ਦੇ ਪੂਰੇ ਮੌਕੇ ਮਿਲਣੇ ਚਾਹੀਦੇ ਹਨ। ਇਹ ਇਨੋਵੇਸ਼ਨ ਲੈਬਜ਼ ਨੌਜਵਾਨਾਂ ਨੂੰ ਆਪਣੇ ਵਿਚਾਰਾਂ ਨੂੰ ਅਮਲੀ ਰੂਪਾਂ ਵਿੱਚ ਬਦਲਣ ਅਤੇ ਉਦਯੋਗ ਦੀਆਂ ਤੇਜ਼ੀ ਨਾਲ ਬਦਲ ਰਹੀਆਂ ਲੋੜਾਂ ਅਨੁਸਾਰ ਆਪਣੇ ਆਪ ਨੂੰ ਤਿਆਰ ਕਰਨ ਲਈ ਇੱਕ ਮਜ਼ਬੂਤ ਮੰਚ ਪ੍ਰਦਾਨ ਕਰਨਗੀਆਂ।”

ਨਵੀਆਂ ਸਥਾਪਤ ਕੀਤੀਆਂ ਲੈਬਜ਼ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਲੈਬਜ਼ ਸਿਰਜਣਾਤਮਕ ਸੋਚ, ਸਮੱਸਿਆ ਹੱਲ ਕਰਨ ਦੀ ਸਮਰੱਥਾ, ਸਹਿਯੋਗ ਅਤੇ ਵਿਹਾਰਕ ਤਕਨੀਕੀ ਮੁਹਾਰਤ ਸਮੇਤ 21ਵੀਂ ਸਦੀ ਦੇ ਜ਼ਰੂਰੀ ਹੁਨਰਾਂ ਨੂੰ ਉਤਸ਼ਾਹਿਤ ਕਰਨਗੀਆਂ। ਇਨ੍ਹਾਂ ਲੈਬਜ਼ ਰਾਹੀਂ ਵਿਦਿਆਰਥੀਆਂ ਨੂੰ ਤਕਨਾਲੋਜੀ ਅਧਾਰਤ ਪ੍ਰੋਜੈਕਟਾਂ, ਪ੍ਰੋਟੋਟਾਈਪਿੰਗ ਅਤੇ ਇਨੋਵੇਸ਼ਨ ਚੁਣੌਤੀਆਂ ਵਿੱਚ ਸ਼ਾਮਲ ਹੋਣ ਦੇ ਸੁਚੱਜੇ ਮੌਕੇ ਵੀ ਮਿਲਣਗੇ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤਕਨੀਕੀ ਸਿੱਖਿਆ, ਉੱਭਰ ਰਹੀਆਂ ਉਦਯੋਗਿਕ ਲੋੜਾਂ ਅਤੇ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰੇਗੀ। ਪੰਜਾਬ ਸਰਕਾਰ, ਵਿਭਾ ਇੰਡੀਆ ਅਤੇ ਮੇਕਰ ਭਵਨ ਫਾਊਂਡੇਸ਼ਨ ਦੀ ਸਾਂਝੀ ਭਾਗੀਦਾਰੀ ਰਾਹੀਂ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇੱਕ ਮਜ਼ਬੂਤ ਅਤੇ ਟਿਕਾਊ ‘ਈਕੋਸਿਸਟਮ’ ਵੀ ਵਿਕਸਤ ਕੀਤਾ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਪੰਜਾਬ ਦੇ ਸਰਕਾਰੀ ਪੌਲੀਟੈਕਨਿਕ ਕਾਲਜਾਂ ਨੂੰ ਤਕਨੀਕੀ ਨਵੀਨਤਾ, ਉੱਦਮਤਾ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਮਨੁੱਖੀ ਸਰੋਤ ਵਿਕਸਤ ਕਰਨ ਵਾਲੇ ਗਤੀਸ਼ੀਲ ਕੇਂਦਰਾਂ ਵਜੋਂ ਵਿਕਸਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹੈ।

ਉਨ੍ਹਾਂ ਕਿਹਾ ਕਿ ਇਹ ਇਨੋਵੇਸ਼ਨ ਲੈਬਜ਼ ਪ੍ਰੈਕਟੀਕਲ ਤਕਨੀਕੀ ਸਿੱਖਿਆ ਦੇ ਪੁਰਾਣੇ ਅਤੇ ਰਵਾਇਤੀ ਢਾਂਚੇ ਨੂੰ ਬਦਲਣ ਦੇ ਨਾਲ-ਨਾਲ ਸਿੱਖਿਆ ਅਤੇ ਰੁਜ਼ਗਾਰ-ਮੁਖੀ ਹੁਨਰ ਸਿਖਲਾਈ ਵਿਚਕਾਰ ਪਾੜੇ ਨੂੰ ਵੀ ਘੱਟ ਕਰਨਗੀਆਂ।

ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਹੋਰ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਤਕਨੀਕੀ ਸਿੱਖਿਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਏਅਰ ਹੋਸਟੈੱਸ ਕੋਰਸ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ, ਨਵੀਨਤਾ ਅਤੇ ਤਕਨਾਲੋਜੀ ਅਧਾਰਤ ਸਿੱਖਿਆ ’ਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਰਵਾਇਤੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਉੱਤਮਤਾ-ਅਧਾਰਤ ਸਿੱਖਿਆ ਪ੍ਰਣਾਲੀ ਵਿੱਚ ਬਦਲਣ ਵਿੱਚ ਸਹਾਈ ਹੋ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਅਨੁਰਾਗ ਕੁੰਡੂ, ਵਧੀਕ ਮੁੱਖ ਸਕੱਤਰ ਪੰਜਾਬ ਸ੍ਰੀ ਵਿਕਾਸ ਪ੍ਰਤਾਪ, ਵਿਭਾ ਇੰਡੀਆ ਦੇ ਸੀ ਓ ਓ ਸ੍ਰੀ ਸਮੀਰ ਹੁਡਾ, ਮੇਕਰ ਭਵਨ ਫਾਊਂਡੇਸ਼ਨ ਦੇ ਸੀ ਈ ਓ ਸ੍ਰੀ ਗੌਤਮ ਖੰਨਾ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੁਨੀਸ਼ ਕੁਮਾਰ, ਵਧੀਕ ਡਾਇਰੈਕਟਰ ਸ੍ਰੀ ਰਵਿੰਦਰ ਹੁੰਦਲ ਅਤੇ ਪ੍ਰਿੰਸੀਪਲ ਸ੍ਰੀਮਤੀ ਰਕਸ਼ਾ ਕਿਰਨ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ