Friday, July 03, 2026
BREAKING
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਪੰਜਾਬ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

03 ਜੁਲਾਈ, 2026 06:03 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਲੱਖਣ ਅਤੇ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਦੋ ਹੋਣਹਾਰ ਸੀਨੀਅਰ ਸਰਕਾਰੀ ਡਾਕਟਰਾਂ ਨੂੰ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਮਿਊਂਸੀਪਲ ਭਵਨ, ਸੈਕਟਰ-35ਏ, ਚੰਡੀਗੜ੍ਹ ਵਿਖੇ ਆਯੋਜਿਤ ਸੂਬਾ ਪੱਧਰੀ ਸਟੇਟ ਐਵਾਰਡ ਸਮਾਰੋਹ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੂੰ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ, ਉੱਚ ਪੇਸ਼ੇਵਰ ਮਿਆਰ ਅਤੇ ਲੋਕ-ਪੱਖੀ ਕਾਰਗੁਜ਼ਾਰੀ ਲਈ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ।
 
ਇਹ ਵੱਕਾਰੀ ਸਨਮਾਨ ਦੋਵੇਂ ਡਾਕਟਰਾਂ ਦੀ ਨਿਰੰਤਰ ਮਿਹਨਤ, ਸੇਵਾਭਾਵ, ਪੇਸ਼ੇਵਰ ਕੁਸ਼ਲਤਾ ਅਤੇ ਲੋਕਾਂ ਦੀ ਸਿਹਤ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਉਪਲੱਬਧੀ ਨਾਲ ਨਾ ਸਿਰਫ਼ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦਾ ਮਾਣ ਸੂਬਾ ਪੱਧਰ 'ਤੇ ਵਧਿਆ ਹੈ, ਸਗੋਂ ਸਮੁੱਚੇ ਮੈਡੀਕਲ ਭਾਈਚਾਰੇ ਨੂੰ ਵੀ ਉੱਤਮ ਸੇਵਾਵਾਂ ਲਈ ਪ੍ਰੇਰਣਾ ਮਿਲੀ ਹੈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਾ. ਹਰਪ੍ਰੀਤ ਸਿੰਘ ਅਤੇ ਡਾ. ਸਤਵਿੰਦਰਪਾਲ ਸਿੰਘ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਉੱਚ ਪੇਸ਼ੇਵਰ ਯੋਗਤਾ ਦੀ ਸਰਕਾਰੀ ਪੱਧਰ 'ਤੇ ਕੀਤੀ ਗਈ ਸ਼ਲਾਘਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਡਾਕਟਰਾਂ ਦੀ ਇਹ ਪ੍ਰਾਪਤੀ ਨੌਜਵਾਨ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ।
 
ਸਿਵਲ ਸਰਜਨ ਨੇ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਦੋਵੇਂ ਡਾਕਟਰਾਂ ਦਾ, ਸਗੋਂ ਸਮੁੱਚੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਿਹਤ ਵਿਭਾਗ ਦਾ ਸਨਮਾਨ ਹੈ, ਜਿਸ ਨਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਨੋਬਲ ਹੋਰ ਉੱਚਾ ਹੋਵੇਗਾ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਡਾ. ਅਮੋਲਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ