Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼

12 ਅਕਤੂਬਰ, 2025 04:47 PM

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ 'ਚ ਫਰੀਦਕੋਟ 'ਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਊ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਨ੍ਹਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜ਼ੀ ਤੌਰ ‘ਤੇ ਸੁਰੱਖਿਅਤ ਟਿਕਾਣਾ ਪ੍ਰਦਾਨ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰਾਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸਕਾਰਾਤਮਕ ਨਤੀਜੇ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਟੀਮਾਂ ਸਰਕਾਰ ਦੀ ਨੀਤੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫ਼ਨਾ ਹੈ ਕਿ ਪੰਜਾਬ 'ਚ ਕੋਈ ਵੀ ਬੱਚਾ ਸੜਕਾਂ ‘ਤੇ ਭੀਖ ਮੰਗਦਾ ਨਾ ਦਿੱਖੇ। ਸਰਕਾਰ ਜੀਵਨਜੋਤ ਪ੍ਰਾਜੈਕਟ ਰਾਹੀਂ ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਣ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਬਾਲ ਭਿੱਖਿਆ ਨਾ ਸਿਰਫ ਸਮਾਜਿਕ ਕੁਰੀਤੀ ਹੈ, ਸਗੋਂ ਇਹ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਡਾ. ਬਲਜੀਤ ਕੌਰ ਨੇ ਮਾਪਿਆਂ ਅਤੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਣ ਤਾਂ ਭੀਖ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.