ਜਲੰਧਰ : ਕਾਂਗਰਸ ਨੇਤਾ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਜ਼ਿੰਮੇਵਾਰੀ ਅਤੇ ਗੰਭੀਰਤਾ ਵਾਲਾ ਹੁੰਦਾ ਹੈ ਪਰ ਬਦਕਿਸਮਤੀ ਨਾਲ ਭਗਵੰਤ ਮਾਨ ’ਚ ਉਹ ਗੰਭੀਰਤਾ ਦਿਖਾਈ ਨਹੀਂ ਦਿੰਦੀ। ਪਾਇਲਟ ਨੇ ਕਿਹਾ ਕਿ ਭਗਵੰਤ ਮਾਨ ਹਰ ਗੱਲ ਨੂੰ ਹਲਕੇ ’ਚ ਲੈਂਦੇ ਹਨ ਅਤੇ ਕਈ ਵਾਰ ਗੰਭੀਰ ਮੁੱਦਿਆਂ ਨੂੰ ਵੀ ਮਜ਼ਾਕ ’ਚ ਬਦਲ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਮਝੌਤਾ ਕਰ ਚੁੱਕੇ ਹਨ ਅਤੇ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖ਼ਰਾਬ ਹੋ ਗਈ ਹੈ। ਪਾਇਲਟ ਅਨੁਸਾਰ ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ, ਜੋ ਸੂਬੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।