Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਪੰਜਾਬ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ

28 ਸਤੰਬਰ, 2026 05:53 PM

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਇਸ ਵਾਰ ਆਪਣੀ ਯੋਜਨਾ ’ਚ ਵੱਡਾ ਬਦਲਾਅ ਕੀਤਾ ਹੈ। ਲੰਬੇ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ’ਚ ਰਹਿ ਕੇ ਮੁੱਖ ਰੂਪ ’ਚ ਸ਼ਹਿਰੀ ਅਤੇ ਗੈਰ-ਸਿੱਖ ਵੋਟਰਾਂ ’ਤੇ ਕੇਂਦ੍ਰਿਤ ਰਹੀ ਭਾਜਪਾ ਹੁਣ ਸਿੱਖ ਲੀਡਰਸ਼ਿਪ ਨੂੰ ਵੀ ਪ੍ਰਮੁੱਖਤਾ ਦੇ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪਾਰਟੀ ਦਾ ਟੀਚਾ ਸਿਰਫ ਆਪਣਾ ਆਧਾਰ ਵਧਾਉਣਾ ਨਹੀਂ, ਸਗੋਂ ਸੂਬੇ ਦੀ ਸੱਤਾ ਦੀ ਲੜਾਈ ’ਚ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨਾ ਹੈ। ਭਾਜਪਾ ਨੇ ਰਵਨੀਤ ਸਿੰਘ ਬਿੱਟੂ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪ੍ਰਮੁੱਖ ਸਿੱਖ ਚਿਹਰਿਆਂ ਵਜੋਂ ਅੱਗੇ ਕੀਤਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਾਰਟੀ ਦੇ ਸੀਨੀਅਰ ਸਿੱਖ ਨੇਤਾਵਾਂ ’ਚ ਸ਼ਾਮਲ ਹਨ। ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਨੇ ਪੰਜਾਬ ’ਚ ਆਪਣੇ ਦਮ ’ਤੇ ਸੰਗਠਨ ਖੜ੍ਹਾ ਕਰਨ ਦੀ ਦਿਸ਼ਾ ’ਚ ਤੇਜ਼ੀ ਨਾਲ ਕੰਮ ਕੀਤਾ ਹੈ।


ਗੈਰ-ਸਿੱਖ ਨੇਤਾਵਾਂ ਦੀ ਵੀ ਸਰਗਰਮ ਭੂਮਿਕਾ
ਪਾਰਟੀ ਨੇ ਸਿੱਖ ਲੀਡਰਸ਼ਿਪ ਨੂੰ ਅੱਗੇ ਕਰਨ ਦੇ ਨਾਲ-ਨਾਲ ਗੈਰ-ਸਿੱਖ ਨੇਤਾਵਾਂ ਰਾਹੀਂ ਆਪਣੇ ਰਵਾਇਤੀ ਸਮਾਜਿਕ ਆਧਾਰ ਨੂੰ ਮਜ਼ਬੂਤ ਰੱਖਣ ਦੀ ਰਣਨੀਤੀ ਵੀ ਅਪਣਾਈ ਹੈ। ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ’ਚ ਸ਼ਾਮਲ ਹੋ ਚੁੱਕੇ ਰਾਘਵ ਚੱਢਾ ਨੂੰ ਵੱਖ-ਵੱਖ ਖੇਤਰਾਂ ’ਚ ਸਰਗਰਮ ਕੀਤਾ ਜਾ ਰਿਹਾ ਹੈ। ਵਿਜੇ ਸਾਂਪਲਾ ਸਮੇਤ ਹੋਰ ਨੇਤਾ ਵੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਚ ਡਟੇ ਹੋਏ ਹਨ।


ਸਾਰੀਆਂ 117 ਸੀਟਾਂ ’ਤੇ ਉਤਰਨ ਦੀ ਤਿਆਰੀ
ਭਾਜਪਾ ਹੁਣ ਪੰਜਾਬ ’ਚ ਗੱਠਜੋੜ ਦੀ ਰਾਜਨੀਤੀ ਤੋਂ ਹਟ ਕੇ ਆਪਣੇ ਦਮ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਲੀਡਰਸ਼ਿਪ ਵੱਲੋਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਉਮੀਦਵਾਰ ਉਤਾਰਨ ਦੀ ਗੱਲ ਕਹੀ ਜਾ ਚੁੱਕੀ ਹੈ। ਇਸ ਤੋਂ ਸੰਕੇਤ ਹੈ ਕਿ ਭਾਜਪਾ ਹੁਣ ਸਿਰਫ ਕੁਝ ਸ਼ਹਿਰੀ ਸੀਟਾਂ ਤੱਕ ਸੀਮਤ ਰਹਿਣ ਦੀ ਬਜਾਏ ਪੂਰੇ ਪੰਜਾਬ ’ਚ ਆਪਣਾ ਸੰਗਠਨ ਅਤੇ ਲੋਕ ਆਧਾਰ ਵਧਾਉਣਾ ਚਾਹੁੰਦੀ ਹੈ।


ਸਮਾਜਿਕ ਸਮੀਕਰਨ ਸਾਧਣ ਦੀ ਕਵਾਇਦ
ਭਾਜਪਾ ਨੇ ਸੰਗਠਨਾਤਮਕ ਜ਼ਿੰਮੇਵਾਰੀਆਂ ’ਚ ਵੀ ਵੱਖ-ਵੱਖ ਖੇਤਰਾਂ ਅਤੇ ਸਮਾਜਿਕ ਸਮੂਹਾਂ ਦਾ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨਾਲ ਸਹਿ-ਇੰਚਾਰਜ ਅਲਕਾ ਗੁਰਜਰ ਅਤੇ ਵਰਿੰਦਰ ਸਚਦੇਵਾ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਪੰਜਾਬ ’ਚ ਪਾਰਟੀ ਦੇ ਪ੍ਰੋਗਰਾਮਾਂ ’ਚ ਸਰਗਰਮ ਹਨ। ਪਾਰਟੀ ਦਾ ਜ਼ੋਰ ਬੂਥ ਅਤੇ ਪਿੰਡ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲ
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ’ਚ ਪੰਜਾਬ ਨਾਲ ਜੁੜੇ ਮਾਮਲਿਆਂ ’ਤੇ ਸਲਾਹ ਨਾ ਲਏ ਜਾਣ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ’ਚ 6 ਦਹਾਕੇ ਬਿਤਾਉਣ ਦੇ ਕਾਰਨ ਪਾਰਟੀ ਨੂੰ ਆਪਣੀ ਰਾਇ ਦੇਣਾ ਉਨ੍ਹਾਂ ਦਾ ਫਰਜ਼ ਹੈ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦਾ ਅਰਥ ਇਹ ਨਹੀਂ ਹੈ ਕਿ ਉਹ ਭਾਜਪਾ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਉਹ 84 ਸਾਲ ਦੇ ਹਨ ਪਰ ਹਾਲੇ ਬੁੱਢੇ ਨਹੀਂ ਹੋਏ ਹਨ।


ਨਵੇਂ ਸਮੀਕਰਨ ਦੀ ਤਲਾਸ਼
ਭਾਜਪਾ ਦੀ ਨਵੀਂ ਰਣਨੀਤੀ ’ਚ ਇਕ ਪਾਸੇ ਸਿੱਖ ਲੀਡਰਸ਼ਿਪ ਨੂੰ ਅੱਗੇ ਵਧਾਉਣਾ ਹੈ ਤਾਂ ਦੂਜੇ ਪਾਸੇ ਹਿੰਦੂ, ਦਲਿਤ, ਓ. ਬੀ. ਸੀ. ਅਤੇ ਸ਼ਹਿਰੀ ਵੋਟਰਾਂ ਵਿਚਾਲੇ ਆਪਣਾ ਆਧਾਰ ਬਣਾਈ ਰੱਖਣਾ ਹੈ। ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਪਾਰਟੀ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਨ੍ਹਾਂ ਵੱਖ-ਵੱਖ ਸਮਾਜਿਕ ਸਮੂਹਾਂ ਨੂੰ ਆਪਣੇ ਸਿਆਸੀ ਆਧਾਰ ਨਾਲ ਜੋੜਨ ਦੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਇਸੇ ਵਿਆਪਕ ਸਮਾਜਿਕ ਅਤੇ ਸੰਗਠਨਾਤਮਕ ਵਿਸਥਾਰ ’ਤੇ ਜ਼ੋਰ ਦਿੰਦੀ ਦਿਖਾਈ ਦੇ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ