Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ

ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

19 ਜੁਲਾਈ, 2026 06:34 PM

ਮਾਨਸੂਨ ਦੇ ਮੌਸਮ ਦੇ ਨਾਲ-ਨਾਲ ਅੰਮ੍ਰਿਤਸਰ ’ਚ ਡੇਂਗੂ ਅਤੇ ਵਾਇਰਲ ਬੁਖਾਰ ਦਾ ਖ਼ਤਰਾ ਤੇਜ਼ੀ ਨਾਲ ਵਧਣ ਲੱਗਾ ਹੈ। ਸ਼ਹਿਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਸਿਹਤ ਕੇਂਦਰਾਂ ’ਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਬੁਖਾਰ, ਖੰਘ, ਜ਼ੁਕਾਮ, ਗਲੇ ਦੀ ਇਨਫੈਕਸ਼ਨ, ਸਰੀਰ ’ਚ ਦਰਦ, ਸਿਰ ਦਰਦ ਅਤੇ ਕਮਜ਼ੋਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਬਦਲਾਅ ਹੁੰਦੇ ਮੌਸਮ, ਵਧਦੀ ਨਮੀ ਅਤੇ ਥਾਂ-ਥਾਂ ਜਮ੍ਹਾ ਹੋਏ ਪਾਣੀ ਕਾਰਨ ਵਾਇਰਲ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ, ਜਦਕਿ ਡੇਂਗੂ ਫੈਲਾਉਣ ਵਾਲੇ ਐਡੀਜ਼ ਮੱਛਰ ਦੇ ਪੈਦਾ ਹੋਣ ਲਈ ਵੀ ਅਨੁਕੂਲ ਹਾਲਾਤ ਬਣ ਗਏ ਹਨ।

ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਸ਼ੁਰੂ
ਸਿਹਤ ਵਿਭਾਗ ਨੇ ਪੂਰੇ ਜ਼ਿਲਾ ’ਚ ਐਂਟੀ-ਡੇਂਗੂ ਮੁਹਿੰਮ ਤੇਜ਼ ਕਰ ਦਿੱਤੀ ਹੈ। ਵਿਭਾਗ ਦੀਆਂ ਟੀਮਾਂ ਵੱਖ-ਵੱਖ ਇਲਾਕਿਆਂ ’ਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਫੌਗਿੰਗ, ਜਾਗਰੂਕਤਾ ਮੁਹਿੰਮ ਅਤੇ ਸਾਫ਼-ਸਫ਼ਾਈ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਕਿਸੇ ਵੀ ਥਾਂ ’ਚ ਪਾਣੀ ਜਮ੍ਹਾ ਨਾ ਹੋਣ ਦੇਣ। ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਛੱਤ ’ਤੇ ਰੱਖੇ ਬਰਤਨਾਂ ਅਤੇ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਸਫ਼ਾਈ ਕਰਨ, ਕਿਉਂਕਿ ਇਨ੍ਹਾਂ ਹੀ ਥਾਵਾਂ ’ਤੇ ਡੇਂਗੂ ਫੈਲਾਉਣ ਵਾਲੇ ਮੱਛਰ ਸਭ ਤੋਂ ਵੱਧ ਪੈਦਾ ਹੋਣ ਦਾ ਖਦਸ਼ਾ ਰਹਿੰਦਾ ਹੈ।

ਤੇਜ਼ ਬੁਖਾਰ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ
ਸ਼ਹਿਰ ਦੇ ਡਾਕਟਰਾਂ ਅਨੁਸਾਰ ਇਨੀਂ ਦਿਨੀਂ ਵੱਡੀ ਗਿਣਤੀ ’ਚ ਮਰੀਜ਼ ਤੇਜ਼ ਬੁਖਾਰ, ਖੰਘ, ਗਲੇ ’ਚ ਦਰਦ, ਸਰੀਰ ਦਰਦ ਅਤੇ ਬਹੁਤ ਜ਼ਿਆਦਾ ਕਮਜ਼ੋਰੀ ਦੀ ਸ਼ਿਕਾਇਤ ਲੈ ਕੇ ਹਸਪਤਾਲ ਪਹੁੰਚ ਰਹੇ ਹਨ। ਕਈ ਮਰੀਜ਼ਾਂ ’ਚ ਡੇਂਗੂ ਵਰਗੇ ਲੱਛਣ ਵੀ ਵਿਖਾਈ ਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਖ਼ੂਨ ਟੈਸਟ ਅਤੇ ਪਲੇਟਲੈਟਸ ਦੀ ਜਾਂਚ ਕਰਵਾਈ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਾਰੇ ਬੁਖਾਰ ਡੇਂਗੂ ਨਹੀਂ ਹੁੰਦੇ ਪਰ ਕਿਸੇ ਵੀ ਤਰ੍ਹਾਂ ਦੇ ਤੇਜ਼ ਬੁਖਾਰ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ। ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਗੰਭੀਰ ਸਥਿਤੀ ਤੋਂ ਬਚਿਆ ਜਾ ਸਕਦਾ ਹੈ।

ਡੇਂਗੂ ਦੇ ਮੁੱਖ ਲੱਛਣ ਅਤੇ ਬਚਾਅ
ਡੇਂਗੂ ਦੇ ਲੱਛਣਾਂ ’ਚ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿੱਛੇ ਦਰਦ, ਜੋੜਾਂ ਅਤੇ ਮਾਸਪੇਸ਼ੀਆਂ ’ਚ ਤੇਜ਼ ਦਰਦ, ਚਮੜੀ ’ਤੇ ਲਾਲ ਧੱਫੜ, ਉਲਟੀ ਅਤੇ ਪਲੇਟਲੈਟਸ ’ਚ ਕਮੀ ਸ਼ਾਮਲ ਹੋ ਸਕਦੀ ਹੈ। ਜੇਕਰ ਮਰੀਜ਼ ਨੂੰ ਸਾਹ ਲੈਣ ’ਚ ਤਕਲੀਫ਼, ਲਗਾਤਾਰ ਉਲਟੀ, ਨੱਕ ਜਾਂ ਮਸੂੜਿਆਂ ਵਿਚੋਂ ਖ਼ੂਨ ਆਉਣਾ ਜਾਂ ਬਹੁਤ ਜ਼ਿਆਦਾ ਕਮਜ਼ੋਰੀ ਮਹਿਸੂਸ ਹੋਵੇ ਤਾਂ ਤੁਰੰਤ ਹਸਪਤਾਲ ’ਚ ਦਾਖਲ ਕਰਵਾਉਣਾ ਚਾਹੀਦਾ ਹੈ।

ਡੇਂਗੂ ਦੇ ਡੰਗ ਤੋਂ ਬਚਣ ਲਈ ਘਰ ’ਚ ਰੱਖੇ ਪਾਣੀ ਦੇ ਸਾਰੇ ਬਰਤਨਾਂ, ਕੂਲਰਾਂ ਅਤੇ ਟੈਂਕੀਆਂ ਨੂੰ ਪੂਰੀ ਤਰ੍ਹਾਂ ਖਾਲੀ ਕਰ ਕੇ ਸਾਫ਼ ਕੀਤਾ ਜਾਵੇ ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਸਕੇ। ਇਸ ਦੇ ਨਾਲ ਹੀ ਪੂਰੀਆਂ ਬਾਂਹਾਂ ਦੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਬੱਚਿਆਂ ਨੂੰ ਮੱਛਰਾਂ ਤੋਂ ਬਚਾਉਣ ਦੀ ਸਲਾਹ ਕੀਤੀ ਗਈ ਹੈ। ਵਾਇਰਲ ਬੁਖਾਰ ਜਾਂ ਡੇਂਗੂ ਦਾ ਖਦਸ਼ਾ ਹੋਣ ’ਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਹੀਂ ਲੈਣੀ ਚਾਹੀਦੀ। ਵਿਸ਼ੇਸ਼ ਤੌਰ ’ਤੇ ਦਰਦ ਨਿਵਾਰਕ ਦਵਾਈਆਂ ਦਾ ਸੇਵਨ ਡਾਕਟਰੀ ਸਲਾਹ ਤੋਂ ਬਾਅਦ ਹੀ ਕਰੋ। ਮਰੀਜ਼ਾਂ ਨੂੰ ਲੋੜੀਂਦੀ ਮਾਤਰਾ ’ਚ ਪਾਣੀ, ਨਾਰੀਅਲ ਪਾਣੀ, ਓ. ਆਰ. ਐੱਸ., ਤਾਜ਼ੇ ਫਲਾਂ ਦਾ ਰਸ ਅਤੇ ਹੋਰ ਤਰਲ ਪਦਾਰਥ ਲੈਣ ਦੀ ਸਲਾਹ ਦਿੱਤੀ ਜਾ ਰਹੀ ਹੈ ਤਾਂ ਜੋ ਸਰੀਰ ’ਚ ਪਾਣੀ ਦੀ ਕਮੀ ਨਾ ਹੋਵੇ।

ਨਾਗਰਿਕਾਂ ਦੇ ਸਹਿਯੋਗ ਦੀ ਲੋੜ
ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਫ਼-ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਜੇਕਰ ਘਰ ਜਾਂ ਆਲੇ-ਦੁਆਲੇ ਕਿਤੇ ਪਾਣੀ ਜਮ੍ਹਾ ਹੋ ਰਹੀ ਹੈ ਤਾਂ ਉਸ ਦੀ ਤੁਰੰਤ ਸਫ਼ਾਈ ਕਰਨ। ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਡੇਂਗੂ ਅਤੇ ਵਾਇਰਲ ਬੁਖਾਰ ’ਤੇ ਪ੍ਰਭਾਵਸ਼ਾਲੀ ਕਾਬੂ ਪਾਉਣਾ ਸੰਭਵ ਨਹੀਂ ਹੈ। ਜੇਕਰ ਹਰ ਨਾਗਰਿਕ ਚੌਕਸੀ ਵਰਤੇ ਅਤੇ ਸਮੇਂ ਸਿਰ ਜਾਂਚ ਕਰਵਾਏ ਤਾਂ ਇਨ੍ਹਾਂ ਬੀਮਾਰੀਆਂ ਦੇ ਵਧਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ

ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ