ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਦੇ ਦੁਨੀਆ ਭਰ ਵਿਚ ਪ੍ਰਸ਼ੰਸਕ ਹਨ। ਹਾਲ ਹੀ ਵਿਚ ਗਾਇਕ ਨੇ ਆਪਣੇ ਪ੍ਰਸ਼ੰਸਕਾਂ ਨੂੰ ਤੋਹਫਾ ਦਿੱਤਾ ਹੈ, ਜਿਸ ਨੂੰ ਵੇਖ ਕੇ ਪ੍ਰਸ਼ੰਸਕ ਉਨ੍ਹਾਂ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ।
ਦਰਅਸਲ ਗਾਇਕ ਬੱਬੂ ਮਾਨ ਨੇ ਆਪਣੇ ਇੰਸਟਾ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ, ਜਿਸ ਵਿਚ ਉਹ ਆਪਣੀ ਬਾਂਹ 'ਤੇ ਟੈਟੂ ਬਣਵਾਉਂਦੇ ਨਜ਼ਰ ਆ ਰਹੇ ਹਨ। ਇੱਥੇ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਉਨ੍ਹਾਂ ਨੇ ਬਾਂਹ 'ਤੇ ਆਪਣਾ ਨਾਮ ਨਹੀਂ ਸਗੋਂ Love my fans ਲਿਖਵਾਇਆ ਹੈ, ਜਿਸ ਨੂੰ ਵੇਖਣ ਮਗਰੋਂ ਪ੍ਰਸ਼ੰਸਕਾਂ ਦੇ ਚਿਹਰੇ ਖਿੜ ਗਏ ਅਤੇ ਕੁਮੈਂਟ ਸੈਕਸ਼ਨ ਵਿਚ ਕੁਮੈਂਟਾਂ ਦਾ ਹੜ੍ਹ ਆ ਗਿਆ। ਉਥੇ ਹੀ ਗਾਇਕ ਨੇ ਇਸ ਵੀਡੀਓ ਨੂੰ ਕੈਪਸ਼ਨ ਦਿੱਤੀ- ਮੈਂ ਆਪਣੇ ਫੈਨਾਂ ਦਾ ਫੈਨ ਹਾਂ।