Friday, August 22, 2025
BREAKING
ਰੂਸ ਨੇ ਇਸ ਸਾਲ ਯੂਕ੍ਰੇਨ 'ਤੇ ਕੀਤਾ ਸਭ ਤੋਂ ਵੱਡਾ ਹਵਾਈ ਹਮਲਾ ਇਟਲੀ 'ਚ ਦੁਨੀਆ ਦੇ ਸਭ ਤੋਂ ਲੰਬੇ ਪੁਲ਼ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ, ਪ੍ਰਾਜੈਕਟ ਦਾ ਵੱਡੇ ਪੱਧਰ 'ਤੇ ਵਿਰੋਧ ਸ਼ੁਰੂ ਫਿਲਮ ‘ਤੇਹਰਾਨ’ 'ਚ ਆਪਣੀ ਭੂਮਿਕਾ 'ਤੇ ਬੋਲੀ ਨੀਰੂ ਬਾਜਵਾ, ਜਾਸੂਸੀ ਫਿਲਮਾਂ ਤੋਂ ਸਿੱਖੇ ਹਾਵ-ਭਾਵ ਅਸਲੀ 'ਚਤੁਰ' ਕੌਣ ਹੈ? 'ਏਕ ਚਤੁਰ ਨਾਰ' ਦਾ ਟੀਜ਼ਰ ਹੋਇਆ ਰਿਲੀਜ਼ ASIA CUP ਤੋਂ ਪਹਿਲਾਂ ਵੱਡੀ ਅਪਡੇਟ! IND vs PAK ਮੁਕਾਬਲਿਆਂ ਬਾਰੇ ਭਾਰਤ ਸਰਕਾਰ ਦਾ ਫ਼ੈਸਲਾ ਇੰਗਲੈਂਡ ਨੇ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ, ਹੀਥਰ ਨਾਈਟ ਦੀ ਵਾਪਸੀ ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ ਦਾ ਪੁਨਰਗਠਨ ਭਾਰਤ ਦੀਆਂ ਪ੍ਰਮੁੱਖ ਟੈਕਸਟਾਈਲ ਵਸਤਾਂ ਦਾ ਨਿਰਯਾਤ ਵਧਿਆ : ਕੇਂਦਰ ਸਰਕਾਰ ਦੇਸ਼ ਦੀ ਜਨਤਾ ਨੂੰ ਜਲਦ ਮਿਲੇਗੀ ਹਵਾਈ ਜਹਾਜ਼ ਵਰਗੀ ਲਗਜ਼ਰੀ ਈ-ਬੱਸ, ਜਾਣੋ ਕਿੰਨਾ ਹੋਵੇਗਾ ਕਿਰਾਇਆ Rain Alert : 22, 23, 24, 25 ਤੇ 26 ਤਰੀਕ ਲਈ ਹੋ ਗਈ ਵੱਡੀ ਭਵਿੱਖਬਾਣੀ ! ਸਾਵਧਾਨ ਰਹਿਣ ਲੋਕ

ਪੰਜਾਬ

ਪੰਜਾਬੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ 'ਤੇ ਧਾਲੀਵਾਲ ਦਾ ਵੱਡਾ ਬਿਆਨ, ਸੂਬਾ ਵਾਸੀਆਂ ਨੂੰ ਦਿੱਤੀ ਚਿਤਾਵਨੀ

21 ਅਗਸਤ, 2025 04:30 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਵਲੋਂ ਪੰਜਾਬੀਆਂ ਦੇ ਰਾਸ਼ਨ ਕਾਰਡ ਕੱਟਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤਾ ਹੈ। ਉਨ੍ਹਾਂ ਨੇ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਬਹਾਨਾ ਬਣਾ ਕੇ ਪੰਜਾਬ 'ਚੋਂ 10 ਲੱਖ ਰਾਸ਼ਨ ਕਾਰਡ ਕੱਟਣਾ ਚਾਹੁੰਦੀ ਹੈ ਅਤੇ ਗਰੀਬਾਂ ਦੇ ਢਿੱਡ 'ਤੇ ਲੱਤ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋਹਰੇ ਮਾਪਦੰਡ ਹਨ, ਜਿੱਥੇ ਉਨ੍ਹਾਂ ਦੀਆਂ ਸਰਕਾਰਾਂ ਹਨ, ਉੱਥੇ ਸਭ ਕੁੱਝ ਠੀਕ ਹੈ ਪਰ ਜਿੱਥੇ ਸਰਕਾਰਾਂ ਨਹੀਂ ਹਨ, ਉਨ੍ਹਾਂ ਸੂਬਿਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਗਰੀਬਾਂ ਨਾਲ ਭਾਜਪਾ ਬੇਹੱਦ ਵੱਡਾ ਧੱਕਾ ਕਰ ਰਹੀ ਹੈ ਅਤੇ 10 ਲੱਖ ਗਰੀਬ ਲੋਕਾਂ ਦੇ ਕਾਰਡ ਕੱਟੇ ਜਾਣ ਦੇ ਬਹਾਨੇ ਕੇਂਦਰ ਸਰਕਾਰ ਪੰਜਾਬ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ।

ਇਸ ਕਰਕੇ ਸਾਨੂੰ ਇਹ ਫ਼ੈਸਲਾ ਮਨਜ਼ੂਰ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਰਾਸ਼ਨ ਕਾਰਡ ਕੱਟਣ ਦਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰੀਬ ਬੜੀ ਮੁਸ਼ਕਲ ਨਾਲ ਆਪਣਾ ਪੇਟ ਪਾਲ ਰਿਹਾ ਹੈ, ਉਨ੍ਹਾਂ ਨੂੰ ਰਾਸ਼ਨ ਮਿਲਣਾ ਚਾਹੀਦਾ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ 'ਚ ਹੋਰ ਕਿਤੇ ਵੀ ਇਹ ਫ਼ਰਮਾਨ ਜਾਰੀ ਨਹੀਂ ਹੋਇਆ। ਇਹ ਭਾਜਪਾ ਦਾ ਇਕ ਘਟੀਆ ਹੱਥਕੰਡਾ ਹੈ, ਜੋ ਅਸੀਂ ਪੰਜਾਬ 'ਚ ਨਹੀਂ ਚੱਲਣ ਦਿਆਂਗੇ। ਧਾਲੀਵਾਲ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ 'ਚ ਭਾਜਪਾ ਵਰਕਰ ਵੱਖ-ਵੱਖ ਥਾਵਾਂ 'ਤੇ ਟੈਂਟ ਲਾ ਰਹੇ ਹਨ ਅਤੇ ਲੋਕਾਂ ਕੋਲੋਂ ਫਾਰਮ ਭਰਾ ਕੇ ਬੈਂਕਾਂ, ਘਰ, ਰਾਸ਼ਨ ਕਾਰਡ, ਆਧਾਰ ਕਾਰਡ ਦੀ ਜਾਣਕਾਰੀ ਲੈ ਰਹੇ ਹਨ।

ਇਹ ਬਹੁਤ ਹੀ ਗਲਤ ਕੰਮ ਹੋ ਰਿਹਾ ਹੈ ਕਿਉਂਕਿ ਜੇਕਰ ਕੇਂਦਰ ਸਰਕਾਰ ਦੀ ਕੋਈ ਵੀ ਸਕੀਮ ਹੈ ਤਾਂ ਉਹ ਸੂਬੇ ਦੀ ਸਰਕਾਰ ਰਾਹੀਂ ਲਾਗੂ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਲੈ ਕੇ ਬਹੁਤ ਸਾਰੀਆਂ ਸ਼ਿਕਾਇਤਾਂ ਆਈਆਂ ਹਨ ਕਿ ਲੋਕਾਂ ਦੀ ਨਿੱਜੀ ਜਾਣਕਾਰੀ ਲਈ ਜਾ ਰਹੀ ਹੈ। ਇਸ ਕੰਮ ਨੂੰ ਅਸੀਂ ਬੰਦ ਕਰਵਾ ਰਹੇ ਹਾਂ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਭਾਜਪਾ ਵਰਕਰਾਂ ਤੋਂ ਬਚ ਕੇ ਰਹਿਣ ਅਤੇ ਲੋਕਲ ਪੱਧਰ 'ਤੇ ਇਨ੍ਹਾਂ ਵਲੋਂ ਲਾਏ ਜਾ ਰਹੇ ਕੈਂਪਾਂ 'ਤੇ ਭਰੋਸਾ ਨਾ ਕਰਨ। ਧਾਲੀਵਾਲ ਨੇ ਕਿਹਾ ਕਿ ਨਵੇਂ-ਨਵੇਂ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਵਿਰੋਧੀ ਆਗੂਆਂ ਦਾ ਸਿਆਸੀ ਕੈਰੀਅਰ ਖ਼ਰਾਬ ਕਰਨਾ ਚਾਹੁੰਦੇ ਹਨ ਅਤੇ ਇਸ ਸਬੰਧੀ ਆ ਰਹੇ ਕਾਨੂੰਨ ਦੀ ਅਸੀਂ ਘੋਰ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਤਾਨਾਸ਼ਾਹੀ ਵੱਲ ਵੱਧ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਹੜਤਾਲ!

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਹੜਤਾਲ!

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

ਪੰਜਾਬ ਦੇ 11 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਮਚੀ ਤਰਥੱਲੀ, 30 ਸਤੰਬਰ ਤੱਕ...

ਪੰਜਾਬ ਦੇ 11 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਮਚੀ ਤਰਥੱਲੀ, 30 ਸਤੰਬਰ ਤੱਕ...

ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ ਵੀਡੀਓ ਕੀਤੀ ਸਾਂਝੀ

ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ ਵੀਡੀਓ ਕੀਤੀ ਸਾਂਝੀ

ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF ਟੀਮਾਂ ਨੇ ਸਾਂਭਿਆ ਮੋਰਚਾ

ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF ਟੀਮਾਂ ਨੇ ਸਾਂਭਿਆ ਮੋਰਚਾ

ਰਾਜਪਾਲ ਕੋਲ ਪਹੁੰਚਿਆ ਪੰਜਾਬ ਭਾਜਪਾ ਆਗੂਆਂ ਦੀ ਗ੍ਰਿਫ਼ਤਾਰੀ ਦਾ ਮਸਲਾ

ਰਾਜਪਾਲ ਕੋਲ ਪਹੁੰਚਿਆ ਪੰਜਾਬ ਭਾਜਪਾ ਆਗੂਆਂ ਦੀ ਗ੍ਰਿਫ਼ਤਾਰੀ ਦਾ ਮਸਲਾ

ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ

ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ

ਮਾਸ ਮੀਡੀਆ ਵਿੰਗ ਵਲੋਂ ਦੋਆਬਾ ਟਰੱਕ ਉਨਰਜ ਵੈਲਫੇਅਰ ਸੁਸਾਇਟੀ ਨਵਾਂਸ਼ਹਿਰ ਵਿਖੇ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਗਿਆ

ਮਾਸ ਮੀਡੀਆ ਵਿੰਗ ਵਲੋਂ ਦੋਆਬਾ ਟਰੱਕ ਉਨਰਜ ਵੈਲਫੇਅਰ ਸੁਸਾਇਟੀ ਨਵਾਂਸ਼ਹਿਰ ਵਿਖੇ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਗਿਆ

ਸੰਵਤਸਰੀ ਮਹਾਪਰਵ ਦੇ ਦਿਨ 27 ਅਗਸਤ  ਜ਼ਿਲ੍ਹੇ ਵਿੱਚ ਅੰਡੇ, ਮੀਟ ਆਦਿ ਵੇਚਣ ਵਾਲੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਕੀਤੇ ਜਾਣ 

ਸੰਵਤਸਰੀ ਮਹਾਪਰਵ ਦੇ ਦਿਨ 27 ਅਗਸਤ  ਜ਼ਿਲ੍ਹੇ ਵਿੱਚ ਅੰਡੇ, ਮੀਟ ਆਦਿ ਵੇਚਣ ਵਾਲੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਕੀਤੇ ਜਾਣ 

ਅਗਰਵਾਲ ਸਭਾ ਵੱਲੋਂ ਸਵਰਗਦੁਆਰ ਅੰਦਰ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਸਵਰਗਦੁਆਰ ਅੰਦਰ ਬੂਟੇ ਲਾਏ ਗਏ