Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਪੱਛਮੀ ਏਸ਼ੀਆ ਤਣਾਅ ਦਰਮਿਆਨ UAE ਦੀ ਵਧੀ ਮੁਸ਼ਕਲ, ਅਮਰੀਕਾ ਨੂੰ ਦੇ'ਤੀ ਇਹ ਚਿਤਾਵਨੀ

20 ਅਪ੍ਰੈਲ, 2026 06:50 PM

ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਈਰਾਨ 'ਤੇ ਅਮਰੀਕੀ ਹਮਲੇ ਦੇ ਪ੍ਰਭਾਵ ਹੁਣ ਸੰਯੁਕਤ ਅਰਬ ਅਮੀਰਾਤ (UAE) 'ਤੇ ਵੀ ਸਾਫ਼ ਦਿਖਾਈ ਦੇਣ ਲੱਗੇ ਹਨ। ਰਿਪੋਰਟਾਂ ਅਨੁਸਾਰ UAE ਨੇ ਇਸ ਮੌਜੂਦਾ ਸਥਿਤੀ ਲਈ ਡੋਨਾਲਡ ਟਰੰਪ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। UAE ਨੇ ਅਮਰੀਕਾ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਜੰਗ ਕਾਰਨ ਅਮਰੀਕੀ ਡਾਲਰ ਦੀ ਕਮੀ ਹੁੰਦੀ ਹੈ, ਤਾਂ ਉਹ ਤੇਲ ਅਤੇ ਗੈਸ ਦੇ ਵਪਾਰ ਲਈ ਚੀਨ ਦੀ ਕਰੰਸੀ ਯੁਆਨ (Yuan) ਜਾਂ ਹੋਰ ਵਿਕਲਪਿਕ ਮੁਦਰਾਵਾਂ ਵਿੱਚ ਲੈਣ-ਦੇਣ ਸ਼ੁਰੂ ਕਰ ਸਕਦਾ ਹੈ।

ਡਾਲਰ ਦੇ ਦਬਦਬੇ ਨੂੰ ਮਿਲ ਸਕਦੀ ਹੈ ਚੁਣੌਤੀ
ਮੈਕਰੋ-ਇਕਨਾਮਿਕ ਵਿਸ਼ਲੇਸ਼ਕ ਲਿਊਕ ਗ੍ਰੋਮੇਨ (Luke Gromen) ਦਾ ਕਹਿਣਾ ਹੈ ਕਿ UAE ਨੇ ਸੰਭਾਵੀ ਵਿੱਤੀ ਦਬਾਅ ਤੋਂ ਬਚਣ ਲਈ ਅਮਰੀਕਾ ਤੋਂ “ਡਾਲਰ ਸਵੈਪ ਲਾਈਨ” ਦੀ ਮੰਗ ਕੀਤੀ ਹੈ, ਤਾਂ ਜੋ ਲੋੜ ਪੈਣ 'ਤੇ ਡਾਲਰ ਦੀ ਉਪਲਬਧਤਾ ਬਣੀ ਰਹੇ। ਮਾਹਿਰਾਂ ਅਨੁਸਾਰ, ਜੇਕਰ UAE ਤੇਲ ਵਪਾਰ ਵਿੱਚ ਯੁਆਨ ਨੂੰ ਅਪਣਾਉਂਦਾ ਹੈ, ਤਾਂ ਇਹ ਵਿਸ਼ਵ ਪੱਧਰ 'ਤੇ ਅਮਰੀਕੀ ਡਾਲਰ ਦੇ ਦਹਾਕਿਆਂ ਪੁਰਾਣੇ ਦਬਦਬੇ ਨੂੰ ਵੱਡੀ ਚੁਣੌਤੀ ਦੇ ਸਕਦਾ ਹੈ। ਹਾਲਾਂਕਿ ਚੀਨ ਪਹਿਲਾਂ ਹੀ ਕਈ ਦੇਸ਼ਾਂ ਨਾਲ ਕਰੰਸੀ ਸਵੈਪ ਸਮਝੌਤੇ ਕਰ ਚੁੱਕਾ ਹੈ, ਜਿਸ ਕਾਰਨ ਯੁਆਨ ਦੀ ਵਰਤੋਂ ਲਗਾਤਾਰ ਵਧ ਰਹੀ ਹੈ।

ਭਾਰਤ ਨੇ ਵੀ ‘ਯੁਆਨ’ ਵਿੱਚ ਕੀਤਾ ਭੁਗਤਾਨ
ਦਿਲਚਸਪ ਗੱਲ ਇਹ ਹੈ ਕਿ ਇਸ ਬਦਲਾਅ ਦੇ ਸੰਕੇਤ ਭਾਰਤ ਵਿੱਚ ਵੀ ਦੇਖਣ ਨੂੰ ਮਿਲ ਰਹੇ ਹਨ। ਹਾਲ ਹੀ ਵਿੱਚ ਭਾਰਤੀ ਕੰਪਨੀਆਂ ਨੇ ਈਰਾਨ ਤੋਂ ਤੇਲ ਖਰੀਦਣ ਲਈ ਡਾਲਰ ਦੀ ਬਜਾਏ ਚੀਨੀ ਯੁਆਨ ਵਿੱਚ ਭੁਗਤਾਨ ਕੀਤਾ ਹੈ। ਇਸ ਤੋਂ ਇਲਾਵਾ, ਇਲੈਕਟ੍ਰੋਨਿਕਸ ਅਤੇ ਰਿਟੇਲ ਸੈਕਟਰ ਦੀਆਂ ਕਈ ਭਾਰਤੀ ਕੰਪਨੀਆਂ ਵੀ ਹੁਣ ਡਾਲਰ 'ਤੇ ਨਿਰਭਰਤਾ ਘਟਾਉਣ ਲਈ ਹੋਰ ਵਿਕਲਪਾਂ ਦੀ ਤਲਾਸ਼ ਕਰ ਰਹੀਆਂ ਹਨ। ਗਲੋਬਲ ਆਰਥਿਕਤਾ 'ਤੇ ਪਵੇਗਾ ਅਸਰ ਜੇਕਰ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਘੱਟ ਨਹੀਂ ਹੁੰਦਾ, ਤਾਂ ਆਉਣ ਵਾਲੇ ਦਿਨਾਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਰ ਉਛਾਲ ਆ ਸਕਦਾ ਹੈ। ਇਸ ਨਾਲ ਨਾ ਸਿਰਫ਼ ਗਲੋਬਲ ਆਰਥਿਕਤਾ ਸਗੋਂ ਮੁਦਰਾ ਬਾਜ਼ਾਰ 'ਤੇ ਵੀ ਗਹਿਰਾ ਅਸਰ ਪੈਣ ਦੀ ਸੰਭਾਵਨਾ ਹੈ। ਗੈਰ-ਡਾਲਰ ਵਪਾਰ ਰਾਹੀਂ ਦੇਸ਼ ਆਪਣੇ ਡਾਲਰ ਭੰਡਾਰ ਨੂੰ ਕਰਜ਼ੇ ਚੁਕਾਉਣ ਲਈ ਸੁਰੱਖਿਅਤ ਰੱਖ ਸਕਦੇ ਹਨ, ਜੋ ਮੌਜੂਦਾ ਆਰਥਿਕ ਹਾਲਾਤ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ