Tuesday, October 27, 2026
BREAKING
• ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ • 16 ਨਵੰਬਰ ਨੂੰ ਸ਼ੁਰੂ ਹੋਵੇਗਾ ਹਿਮਾਚਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, 6 ਦਿਨ ਚੱਲੇਗੀ ਕਾਰਵਾਈ • 'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ • ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ • 10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ • ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ ਦੋਸ਼

ਰਾਸ਼ਟਰੀ

ਪੱਛਮੀ ਏਸ਼ੀਆ ਦੇ ਜੰਗੀ ਹਾਲਾਤ ਦਰਮਿਆਨ ਈਰਾਨ ਤੋਂ 1777 ਭਾਰਤੀਆਂ ਦੀ ਹੋਈ ਸੁਰੱਖਿਅਤ ਵਤਨ ਵਾਪਸੀ

06 ਅਪ੍ਰੈਲ, 2026 06:50 PM

ਨਵੀਂ ਦਿੱਲੀ : ਪੱਛਮੀ ਏਸ਼ੀਆ ਵਿੱਚ ਚੱਲ ਰਹੇ ਭਾਰੀ ਸੰਘਰਸ਼ ਦੇ ਵਿਚਕਾਰ ਭਾਰਤ ਸਰਕਾਰ ਨੇ ਇੱਕ ਵੱਡਾ ਬਚਾਅ ਅਭਿਆਨ ਚਲਾਉਂਦਿਆਂ ਈਰਾਨ ਵਿੱਚ ਫਸੇ 1,777 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਵਿਦੇਸ਼ ਮੰਤਰਾਲੇ (MEA) ਅਨੁਸਾਰ, ਇਹ ਸਫਲਤਾ ਈਰਾਨ, ਅਰਮੀਨੀਆ ਅਤੇ ਅਜ਼ਰਬਾਈਜਾਨ ਦੀਆਂ ਸਰਕਾਰਾਂ ਦੇ ਸਹਿਯੋਗ ਨਾਲ ਹਾਸਲ ਕੀਤੀ ਗਈ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਣਕਾਰੀ ਦਿੱਤੀ ਕਿ ਤੇਹਰਾਨ ਸਥਿਤ ਭਾਰਤੀ ਦੂਤਾਵਾਸ ਨੇ ਇਨ੍ਹਾਂ ਨਾਗਰਿਕਾਂ ਨੂੰ ਅਰਮੀਨੀਆ ਅਤੇ ਅਜ਼ਰਬਾਈਜਾਨ ਦੇ ਰਸਤੇ ਭਾਰਤ ਭੇਜਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਅੰਕੜਿਆਂ ਅਨੁਸਾਰ, 1,545 ਭਾਰਤੀ ਨਾਗਰਿਕਾਂ ਨੇ ਅਰਮੀਨੀਆ ਰਾਹੀਂ ਅਤੇ 234 ਨਾਗਰਿਕਾਂ ਨੇ ਅਜ਼ਰਬਾਈਜਾਨ ਰਾਹੀਂ ਸਰਹੱਦ ਪਾਰ ਕੀਤੀ।

ਇਸ ਬਚਾਅ ਅਭਿਆਨ ਤਹਿਤ ਵਾਪਸ ਆਉਣ ਵਾਲਿਆਂ ਵਿੱਚ 895 ਭਾਰਤੀ ਵਿਦਿਆਰਥੀ ਅਤੇ 345 ਮਛੇਰੇ ਸ਼ਾਮਲ ਹਨ। ਇਹ ਮਛੇਰੇ ਅਰਮੀਨੀਆ ਦੇ ਰਸਤੇ 4 ਅਪ੍ਰੈਲ ਨੂੰ ਚੇਨਈ ਪਹੁੰਚੇ ਸਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਸ ਮਦਦ ਲਈ ਅਰਮੀਨੀਆ ਦੇ ਵਿਦੇਸ਼ ਮੰਤਰੀ ਅਰਾਰਾਤ ਮਿਰਜ਼ੋਯਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ।

ਭਾਰਤ ਨੇ ਨਾ ਸਿਰਫ਼ ਆਪਣੇ ਨਾਗਰਿਕਾਂ ਦੀ ਮਦਦ ਕੀਤੀ, ਸਗੋਂ ਗੁਆਂਢੀ ਦੇਸ਼ਾਂ ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੇ ਇੱਕ-ਇੱਕ ਨਾਗਰਿਕ ਨੂੰ ਵੀ ਸੁਰੱਖਿਅਤ ਬਾਹਰ ਕੱਢਣ ਵਿੱਚ ਸਹਿਯੋਗ ਦਿੱਤਾ।

 

ਜੰਗ ਦੌਰਾਨ ਜਾਨੀ ਨੁਕਸਾਨ
ਅਫਸੋਸਨਾਕ ਗੱਲ ਇਹ ਹੈ ਕਿ ਇਸ ਚੱਲ ਰਹੇ ਸੰਘਰਸ਼ ਵਿੱਚ 8 ਭਾਰਤੀਆਂ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਅਜੇ ਵੀ ਲਾਪਤਾ ਹੈ। ਮਾਰੇ ਗਏ 7 ਵਿਅਕਤੀਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਲਿਆਂਦੀਆਂ ਜਾ ਚੁੱਕੀਆਂ ਹਨ, ਜਦਕਿ ਇੱਕ ਦੇਹ ਨੂੰ ਕੁਝ ਤਕਨੀਕੀ ਕਾਰਨਾਂ ਕਰਕੇ ਅਜੇ ਓਮਾਨ ਵਿੱਚ ਰੱਖਿਆ ਗਿਆ ਹੈ, ਜਿਸ ਨੂੰ ਜਲਦੀ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਪੱਛਮੀ ਏਸ਼ੀਆ ਵਿੱਚ ਇਹ ਤਣਾਅ 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲ ਦੁਆਰਾ ਈਰਾਨ ਦੇ ਸਰਵਉੱਚ ਨੇਤਾ ਆਇਤੁੱਲਾ ਅਲੀ ਖਮੇਨੇਈ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਸ਼ੁਰੂ ਹੋਇਆ ਸੀ। ਇਸ ਦੇ ਜਵਾਬ ਵਿੱਚ ਈਰਾਨ ਨੇ ਕਈ ਦੇਸ਼ਾਂ ਵਿੱਚ ਇਜ਼ਰਾਈਲੀ ਅਤੇ ਅਮਰੀਕੀ ਸੰਪਤੀਆਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਅੰਤਰਰਾਸ਼ਟਰੀ ਊਰਜਾ ਬਾਜ਼ਾਰ ਅਤੇ ਗਲੋਬਲ ਆਰਥਿਕਤਾ ਵੀ ਪ੍ਰਭਾਵਿਤ ਹੋਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ