Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਰਾਸ਼ਟਰੀ

ਪੱਛਮੀ ਬੰਗਾਲ 'ਚ BJP ਨੇ ਅਮਿਤ ਸ਼ਾਹ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ! ਨੱਢਾ ਤੇ CM ਸੈਣੀ ਬਾਰੇ ਵੀ ਹੋਇਆ ਐਲਾਨ

05 ਮਈ, 2026 06:37 PM

ਨਵੀਂ ਦਿੱਲੀ : ਪੱਛਮੀ ਬੰਗਾਲ 'ਚ ਸ਼ਾਨਦਾਰ ਜਿੱਤ ਦਰਜ ਕਰ ਕੇ 15 ਸਾਲਾਂ ਤੋਂ ਚੱਲਦੀ ਆ ਰਹੀ ਮਮਤਾ ਦੀ ਸਰਕਾਰ ਨੂੰ ਡੇਗਣ ਵਾਲੀ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਇਕ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਆਪਣੇ ਵਿਧਾਇਕ ਦਲ ਦੇ ਨੇਤਾਵਾਂ ਦੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੇਂਦਰੀ ਨਿਰੀਖਕਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਫੈਸਲਾ ਸੋਮਵਾਰ ਨੂੰ ਆਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਲਿਆ ਗਿਆ ਹੈ।

ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਜਿੱਤ ਦਰਜ ਕਰਨ ਤੋਂ ਬਾਅਦ, ਭਾਜਪਾ ਨੇ ਉੱਥੇ ਮੁੱਖ ਮੰਤਰੀ ਦੇ ਚਿਹਰੇ ਜਾਂ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦਿੱਗਜ ਨੇਤਾਵਾਂ ਨੂੰ ਭੇਜਿਆ ਹੈ। ਪਾਰਟੀ ਨੇ ਪੱਛਮੀ ਬੰਗਾਲ 'ਚ ਕੇਂਦਰੀ ਆਬਜ਼ਰਵਰ ਵਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜਦਕਿ ਕੋ-ਆਬਜ਼ਰਵਰ ਵਜੋਂ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੂੰ ਨਿਯੁਕਤ ਕੀਤਾ ਹੈ।

ਇਸ ਤੋਂ ਇਲਾਵਾ ਅਸਾਮ ਵਿੱਚ ਲਗਾਤਾਰ ਤੀਜੀ ਵਾਰ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ, ਉੱਥੇ ਨੇਤਾ ਦੀ ਚੋਣ ਲਈ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਕੇਂਦਰੀ ਆਬਜ਼ਰਵਰ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੋ-ਆਬਜ਼ਰਵਰ ਐਲਾਨਿਆ ਗਿਆ ਹੈ।

ਇਹ ਆਬਜ਼ਰਵਰ ਜਲਦੀ ਹੀ ਦੋਵਾਂ ਸੂਬਿਆਂ ਦਾ ਦੌਰਾ ਕਰਨਗੇ ਅਤੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਬਾਅਦ ਹੀ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ ਕਿ ਦੋਵਾਂ ਸੂਬਿਆਂ 'ਚ ਭਾਜਪਾ ਸਰਕਾਰ ਦੀ ਕਮਾਨ ਕਿਸ ਦੇ ਹੱਥ ਹੋਵੇਗੀ ਤੇ ਕਿਸ ਨੂੰ ਮੁੱਖ ਮੰਤਰੀ ਐਲਾਨਿਆ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ