ਫਾਜ਼ਿਲਕਾ : ਫਾਜ਼ਿਲਕਾ ਪੁਲਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 60 ਹਜ਼ਾਰ ਟਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਨਸ਼ੀਲੇ ਪਦਾਰਥਾਂ ਦੀ ਇਕ ਵੱਡੀ ਖ਼ੇਪ ਹੈ। ਇਸ ਦੀ ਜਾਣਕਾਰੀ ਦਿੰਦ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਦੇ ਨਾਲ ਹੀ ਢੋਆ-ਢੁਆਈ ਲਈ ਵਰਤਿਆ ਜਾਣ ਵਾਲਾ ਇਕ ਵਾਹਨ ਵੀ ਜ਼ਬਤ ਕੀਤਾ ਗਿਆ ਹੈ।
ਫਿਲਹਾਲ ਐੱਨ. ਡੀ. ਪੀ. ਐੱਸ. ਐਕਟ ਤਹਿਤ ਪੁਲਸ ਥਾਣਾ ਸਿਟੀ ਜਲਾਲਾਬਾਦ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਾਰਮਾ ਡਰੱਗ ਸਿੰਡੀਕੇਟ ਨੂੰ ਖ਼ਤਮ ਕਰਨ ਲਈ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਾਉਣ ਦੀ ਜਾਂਚ ਜਾਰੀ ਹੈ।
ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਆਪਣੀ ਲੋੜੀਂਦੀ ਲੜਾਈ 'ਚ ਦ੍ਰਿੜ ਹੈ।