Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

02 ਅਗਸਤ, 2026 06:25 PM

ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਗਸ਼ਤ ਅਤੇ ਮੁਖਬਰੀ ਦੇ ਆਧਾਰ 'ਤੇ ਕਾਰਵਾਈ ਕੀਤੀ ਹੈ। ਪੁਲਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ 14 ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਹੈਰੋਇਨ ਅਤੇ ਨਸ਼ਾ ਕਰਨ ਲਈ ਵਰਤੀ ਜਾਣ ਵਾਲੀ ਸਮੱਗਰੀ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।


ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਗਸ਼ਤ ਦੌਰਾਨ ਮੁਖਬਰ ਖਾਸ ਦੀ ਇਤਲਾਹ 'ਤੇ ਗੈਰੰਡ ਪੈਲੇਸ ਦੀ ਬੈਕਸਾਈਡ ਤੋਂ 4 ਵਿਅਕਤੀਆਂ ਸਲੀਮ ਉਰਫ਼ ਸਲੀਮੀ ਪੁੱਤਰ ਛਿੰਦਾ ਵਾਸੀ ਬਸਤੀ ਆਵਾ, ਲੱਖਣ ਪੁੱਤਰ ਰੂਪ ਲਾਲ ਵਾਸੀ ਭੰਡਾਰੀਆਂ ਵਾਲੀ ਗਲੀ ਬਸਤੀ ਭੱਟੀਆਂ ਵਾਲੀ, ਗੌਰਵ ਭੱਟੀ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਸੇਖਾਂ ਵਾਲੀ ਅਤੇ ਰਜਿੰਦਰ ਉਰਫ਼ ਸੈਂਕੀ ਉਰਫ਼ ਹੈਂਕੀ ਪੁੱਤਰ ਅਸ਼ੋਕ ਕੁਮਾਰ ਵਾਸੀ ਬਸਤੀ ਆਵਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਸਨ, ਜਿਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।


ਥਾਣਾ ਸਦਰ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਨਹਿਰ ਦੀ ਪਟੜੀ ਕੋਲੋਂ ਰਛਪਾਲ ਸਿੰਘ ਉਰਫ਼ ਪਾਲਾ ਪੁੱਤਰ ਰਮੇਸ਼ ਸਿੰਘ ਵਾਸੀ ਨੋਰੰਗ ਕੇ ਲੇਲੀ ਵਾਲਾ ਅਤੇ ਮਾਘ ਸਿੰਘ ਉਰਫ਼ ਬੱਬੂ ਪੁੱਤਰ ਪਿਆਰਾ ਸਿੰਘ ਵਾਸੀ ਜੱਲੋਕੇ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਸਦਰ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਦੁਲਚੀ ਕੇ ਬੰਨ੍ਹ ਤੋਂ ਲਖਮੀਰ ਸਿੰਘ ਉਰਫ਼ ਲੱਖਾ ਮਾਨ ਪੁੱਤਰ ਜੋਗਿੰਦਰ ਸਿੰਘ ਵਾਸੀ ਢਾਣੀ ਮਾਨਾ ਸਿੰਘ ਵਾਲੀ ਅਤੇ ਪ੍ਰਵੀਨ ਕੌਰ ਪਤਨੀ ਅਮਨ ਵਾਸੀ ਪੱਲਾ ਮੇਘਾ ਗ੍ਰਿਫਤਾਰ ਕਰਕੇ ਉਨ੍ਹਾਂ ਦੋਵਾਂ ਕੋਲੋਂ ਕੁੱਲ੍ਹ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਐੱਸ. ਆਈ. ਲਾਭਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਨੇ ਲਾਈਟਾਂ ਵਾਲੇ ਚੌਂਕ ਕੋਲ ਗਸ਼ਤ ਦੌਰਾਨ ਮੁਖਬਰੀ ਦੇ ਆਧਾਰ ’ਤੇ ਸ਼ਮਸ਼ਾਨਘਾਟ ਝਾੜੀਆਂ ਕੋਲੋਂ ਹੈਪੀ ਪੁੱਤਰ ਅਸ਼ੋਕ ਵਾਸੀ ਬਸਤੀ ਸੇਖਾਂ ਵਾਲੀ ਅਤੇ ਅਭਿਸ਼ੇਕ ਉਰਫ਼ ਅਭੀ ਵਾਸੀ ਗਵਾਲ ਟੋਲੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।


ਥਾਣਾ ਆਰਿਫ਼ ਪੁਲਿਸ ਦੇ ਐੱਚਸੀ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਪਿੰਡ ਅਟਾਰੀ ਤੋਂ ਮਹਾਲਮ ਰੋਡ ’ਤੇ ਪੁਲਿਸ ਨੂੰ ਵੇਖ ਕੇ ਇਕ ਲਿਫ਼ਾਫ਼ਾ ਸੁੱਟਣ ਵਾਲੇ ਨੌਜਵਾਨ ਸੁਰਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਬੀਰਾ ਸਿੰਘ ਵਾਸੀ ਪਿੰਡ ਬੱਗੇ ਕੇ ਪਿੱਪਲ ਨੂੰ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਫਿਰੋਜ਼ਪੁਰ-ਮੋਗਾ ਹਾਈਵੇਅ ’ਤੇ ਗੋਦਾਮਾਂ ਕੋਲੋਂ ਮੁਖਬਰੀ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਸੁਖਦੇਵ ਉਰਫ਼ ਦੇਬਾ ਪੁੱਤਰ ਬਲਵੀਰ ਸਿੰਘ ਵਾਸੀ ਬਾਜੀਦਪੁਰ ਅਤੇ ਵੀਰੋ ਬਾਈ ਪਤਨੀ ਅਸ਼ੋਕ ਕੁਮਾਰ ਵਾਸੀ ਪਟੇਲ ਨਗਰ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।


ਥਾਣਾ ਘੱਲ ਖੁਰਦ ਦੇ ਐੱਚ. ਸੀ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਸੂਆ ਪੁਲ ਪਿੰਡ ਭਾਂਗਰ ਕੋਲੋਂ ਅਮਰਜੋਤ ਸਿੰਘ ਉਰਫ਼ ਜੋਤ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 2 ਦੈੜ ਪੀਰ ਰੋਡ ਮਾਲਾ ਚੋਂਕ ਮੁੱਦਕੀ ਕੋਲ ਲਿਫ਼ਾਫ਼ਾ ਸੁੱਟਦੇ ਹੋਏ ਕਾਬੂ ਕੀਤਾ ਗਿਆ, ਜਿਸ ’ਚੋਂ ਡਰੱਗ ਕਿੱਟ ਨਾਲ ਜਾਂਚ ਕਰਨ ’ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਨੇ ਦਾਣਾ ਮੰਡੀ ਤਲਵੰਡੀ ਭਾਈ ਕੋਲ ਗੋਦਾਮਾਂ ਦੇ ਉਹਲੇ ਬੈਠ ਕੇ ਸਿਲਵਰ ਪੰਨੀ ਅਤੇ ਲਾਈਟਰ ਨਾਲ ਹੈਰੋਇਨ ਪੀ ਰਹੇ ਅਰਸ਼ਦੀਪ ਸਿੰਘ ਉਰਫ਼ ਪੀ.ਕੇ ਪੁੱਤਰ ਗੋਪਾ ਸਿੰਘ ਉਰਫ਼ ਮੱਖੀ ਵਾਸੀ ਵਾਰਡ ਨੰਬਰ 7 ਨੇੜੇ ਬੁੱਢਾ ਖੂਹ ਨੂੰ ਕਾਬੂ ਕੀਤਾ ਗਿਆ ਤੇ ਉਸ ਕੋਲੋਂ ਤਲਾਸ਼ੀ ਦੌਰਾਨ ਉਸ ਕੋਲੋਂ ਸਿਲਵਰ ਪੰਨੀ, 10 ਰੁਪਏ ਦਾ ਰੋਲ ਕੀਤਾ ਨੋਟ ਅਤੇ ਲਾਈਟਰ ਬਰਾਮਦ ਹੋਇਆ।


ਥਾਣਾ ਮੱਲਾਂਵਾਲਾ ਪੁਲਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਨੇ ਪਿੰਡ ਆਸਿਫ਼ ਵਾਲਾ ਕੋਲੋਂ ਗੁਰਦਿੱਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮੱਲੂਵਾਲੀਏ ਵਾਲਾ ਅਤੇ ਬਲਵਿੰਦਰ ਕੌਰ ਪਤਨੀ ਬਲਕਾਰ ਸਿੰਘ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਮੱਲਾਂਵਾਲਾ ਦੇ ਹੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਦਾਣਾ ਮੰਡੀ ਮੱਲਾਂਵਾਲਾ ਕੋਲ ਵੰਸ਼ ਪੁੱਤਰ ਧਰਮਾ ਵਾਸੀ ਜੈਮਲ ਵਾਲਾ ਚੌਂਕ ਵਾਰਡ ਨੰਬਰ 5 ਮੱਲਾਂਵਾਲਾ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਉਕਤ ਦੋਸ਼ੀਅਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਉਨ੍ਹਾਂ ਨੇ ਕਿੱਥੋਂ ਲਿਆਂਦਾ ਤਾਂ ਜੋ ਨਸ਼ੇ ਦੇ ਨੈੱਟਵਰਕ ਨੂੰ ਤੋੜਿਆ ਜਾ ਸਕੇ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ