Thursday, July 30, 2026
BREAKING
ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ 'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

ਪੰਜਾਬ

ਬਜ਼ੁਰਗ, ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

18 ਦਸੰਬਰ, 2025 11:57 AM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਠੰਡ ਦੇ ਮੌਸਮ ਨੂੰ ਵੇਖਦੇ ਹੋਏ ਇਸਤੋੰ ਬਚਾਅ ਸਬੰਧੀ ਜ਼ਿਲ੍ਹਾ ਵਾਸੀਆਂ ਲਈ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਹੈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜਿਲ਼ੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਕਿਹਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਠੰਡ ਦੇ ਮੌਸਮ ਵਿੱਚ ਲਗਾਤਾਰ ਘਟ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਹਪ੍ਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ। ਆਮ ਲੋਕਾਂ ਖਾਸ ਕਰ ਬਜ਼ੁਰਗਾਂ ਅਤੇ ਬੱਚਿਆਂ ਲਈ ਠੰਡ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਗੰਭੀਰ ਮੈਡੀਕਲ ਸਥਿਤੀ ਪੈਦਾ ਹੋ ਸਕਦੀ ਹੈ। ਇਸ ਲਈ ਬਜ਼ੁਰਗ, ਬੱਚੇ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ 'ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। 
 
ਉਨ੍ਹਾਂ ਦੱਸਿਆ ਕਿ ਸਰੀਰ ਦੇ ਤਾਪਮਾਨ ਵਿੱਚ ਗਿਰਾਵਟ ਨਾਲ ਬੋਲਣ ਵਿੱਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਦੀ ਕਠੋਰਤਾ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। ਇਸ ਲਈ ਉਨ੍ਹਾਂ ਸੁਝਾਅ ਦਿੱਤਾ ਹੈ ਕਿ ਕਾਂਬੇ ਨੂੰ ਨਜ਼ਰਅੰਦਾਜ਼ ਨਾ ਕਰੋ, ਕਿਉਂਕਿ ਇਹ ਸਰੀਰ ਵਿੱਚ ਗਰਮੀ ਦੀ ਕਮੀ ਦੇ ਸ਼ੁਰੂਆਤੀ ਲੱਛਣਾਂ ਵਿੱਚੋਂ ਇੱਕ ਹੈ। 
 
ਡਾ. ਸਿੰਘ ਨੇ ਦੱਸਿਆ ਕਿ ਠੰਡ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਠੰਢ ਤੋਂ ਬਚਾਅ ਲਈ ਗਰਮ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਭਾਰੀ ਕਪੜਿਆਂ ਦੀ ਇੱਕ ਪਰਤ ਦੀ ਬਜਾਏ ਹਲਕੇ ਭਾਰ ਵਾਲੇ ਕੱਪੜਿਆਂ ਦੀਆਂ ਕਈ ਪਰਤਾਂ ਪਹਿਨਣ ਦਾ ਸੁਝਾਅ ਦਿੱਤਾ ਹੈ, ਕਿਉਂਕਿ ਤੰਗ ਕੱਪੜੇ ਖੂਨ ਦੇ ਪ੍ਰਵਾਹ ਨੂੰ ਘਟਾਉਂਦੇ ਹਨ।
 
ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਕਿਹਾ ਕਿ ਠੰਡ ਵਿਚ ਗਰਮ ਤਰਲ ਪਦਾਰਥਾਂ ਦਾ ਜ਼ਿਆਦਾ ਪ੍ਰਯੋਗ ਕੀਤਾ ਜਾਵੇ, ਕਿਉਂਕਿ ਇਹ ਠੰਡ ਦੀ ਲਹਿਰ ਨਾਲ ਲੜਨ ਲਈ ਸਰੀਰ ਦੀ ਗਰਮੀ ਨੂੰ ਬਰਕਰਾਰ ਰੱਖੇਗਾ। ਲੋੜੀਂਦੀ ਪ੍ਰਤੀਰੋਧਕ ਸ਼ਕਤੀ ਬਣਾਈ ਰੱਖਣ ਲਈ ਵਿਟਾਮਿਨ-ਸੀ ਨਾਲ ਭਰਪੂਰ ਫਲ ਅਤੇ ਸਬਜ਼ੀਆਂ ਖਾਓ।  
 
ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ, ਸਿਹਤਮੰਦ ਖਾਣ ਪੀਣ, ਮੌਸਮ ਵਿਭਾਗ ਦੀਆਂ ਚੇਤਾਵਨੀਆਂ 'ਤੇ ਅਮਲ ਕਰਨ, ਸੰਚਾਰ ਰਾਬਤਾ ਕਾਇਮ ਰੱਖਣ, ਰੂਮ ਹੀਟਰ ਦੀ ਵਰਤੋਂ ਕਰਦੇ ਸਮੇਂ ਹਵਾ ਦੀ ਆਵਾਜਾਈ ਦਾ ਖਿਆਲ ਰੱਖਣ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਅਲਕੋਹਲ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਹ ਮਨੁੱਖੀ ਸਰੀਰ ਦਾ ਤਾਪਮਾਨ ਘਟਾਉਂਦਾ ਹੈ ਅਤੇ ਹਾਈਪੋਥਰਮੀਆ ਦੇ ਜੋਖਮ ਨੂੰ ਵਧਾਉਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼