Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਬਰਸਾਤ ਦਾ ਪਾਣੀ ਘਟਣ ਤੋਂ ਬਾਅਦ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਤੀਬਰ ਮੁਹਿੰਮ ਵਿੱਢੀ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

10 ਸਤੰਬਰ, 2025 05:40 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਗੁਆਂਢੀ ਰਾਜਾਂ ਸਮੇਤ ਸੂਬੇ ਵਿੱਚ ਪੈ ਰਹੇ ਲਗਾਤਾਰ ਮੀਂਹ ਕਾਰਨ ਸਤਲੁਜ ਦਰਿਆ ਨਾਲ ਲੱਗਦੇ ਪ੍ਰਭਾਵਿਤ ਇਲਾਕਿਆਂ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡੇਂਗੂ ਸਮੇਤ ਮੱਛਰਾਂ ਦੇ ਕੱਟਣ, ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਕੱਟਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਤੀਬਰ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
 
ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਵਿੱਚ ਬੰਨ੍ਹਾਂ ਦਾ ਦੌਰਾ ਕਰਦੇ ਹੋਏ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਵਿੱਚ ਸਾਡੀ ਅਸਲੀ ਚੁਣੌਤੀ ਉਦੋ ਸ਼ੁਰੂ ਹੁੰਦੀ ਹੈ, ਜਦੋਂ ਪਾਣੀ ਘੱਟ ਜਾਂਦਾ ਹੈ। ਭਾਰੀ ਬਰਸਾਤ ਤੋਂ ਬਾਅਦ ਦੇ ਉਪਾਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਾਡਾ ਮੁੱਖ ਧਿਆਨ ਹੁਣ ਮੈਡੀਕਲ ਸਹਾਇਤਾ 'ਤੇ ਹੈ। ਉਨ੍ਹਾਂ ਨੇ ਵਸਨੀਕਾਂ ਨੂੰ ਡੇਂਗੂ ਸਮੇਤ ਮੱਛਰਾਂ ਦੇ ਕੱਟਣ, ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਕੱਟਣ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਸਿਵਲ ਸਰਜਨ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਤੇਜ਼ ਬੁਖਾਰ, ਦਿਲ ਦਾ ਦੌਰਾ, ਤੇਜ਼ ਦਸਤ, ਜਾਂ ਸੱਪ ਅਤੇ ਕੁੱਤੇ ਦੇ ਕੱਟਣ ਵਰਗੀ ਕਿਸੇ ਵੀ ਸਿਹਤ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 104 ਡਾਇਲ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੇਂ ਸਿਰ ਲਾਭ ਉਠਾਇਆ ਜਾ ਸਕੇ ਅਤੇ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ। 
 
ਸਿਵਲ ਸਰਜਨ ਨੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਬਰਸਾਤ ਪ੍ਰਭਾਵਿਤ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਕੀਤੀ ਜਾਵੇ। ਇਸਦੇ ਨਾਲ ਹੀ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਸਖ਼ਤ ਨਿਗਰਾਨੀ ਸਮੇਤ ਡੇਂਗੂ ਹੌਟਸਪੌਟ ਖੇਤਰਾਂ ਵਿੱਚ ਮੱਛਰਾਂ ਦਾ ਲਾਰਵਾ ਨਸ਼ਟ ਕੀਤਾ ਜਾਵੇ। ਉਨ੍ਹਾਂ ਨੇ ਤੁਰੰਤ ਪਾਣੀ ਦੀ ਜਾਂਚ ਕਰਕੇ ਸੁਰੱਖਿਅਤ ਸਪਲਾਈ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜਿਲ੍ਹੇ ਵਿੱਚ ਸੱਪ ਦੇ ਕੱਟਣ ਦੀ ਸੂਰਤ ਵਿੱਚ ਤੁਰੰਤ ਸੱਪ-ਵਿਰੋਧੀ ਜ਼ਹਿਰ ਸੀਰਮ ਟੀਕਾਕਰਨ ਕਰਵਾਉਣ ਲਈ ਕਿਹਾ ਜੋ ਕਿ ਸਰਕਾਰੀ ਹਸਪਤਾਲਾਂ ਵਿੱਚ ਉਪਲਬੱਧ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਸੱਪ ਦੇ ਕੱਟਣ ਦੇ ਮਾਮਲਿਆਂ ਵਿੱਚ ਬਿਨਾਂ ਦੇਰੀ ਕੀਤੇ ਹਸਪਤਾਲਾਂ ਵਿੱਚ ਪਹੁੰਚ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਤੁਰੰਤ ਤਰਜੀਹ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣਾ ਹੈ ਜਦੋਂ ਕਿ ਜਾਗਰੂਕਤਾ ਅਤੇ ਮੈਡੀਕਲ ਸਹਾਇਤਾ ਵੀ ਜੰਗੀ ਪੱਧਰ 'ਤੇ ਜਾਰੀ ਰੱਖਣੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ