Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਬਰਸਾਤ ਦੇ ਮੌਸਮ ਵਿਚ ਛੋਟੇ ਬੱਚਿਆਂ ਦਰਮਿਆਨ ਡਾਇਰੀਆ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਰੋਟਾਵਾਈਰਸ ਟੀਕਾ ਮਹੱਤਵਪੂਰਨ : ਡਾ. ਮਨਦੀਪ ਕਮਲ

16 ਜੁਲਾਈ, 2025 05:07 PM
ਨਵਾਂਸ਼ਹਿਰ, (ਮਨੋਰੰਜਨ ਕਾਲੀਆ ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਆਉਂਦੇ ਆਂਗਣਬਾੜੀ ਸੈੰਟਰ ਦੌਲਤਪੁਰ, ਬੀਰੋਵਾਲ ਤੇ ਪੀ.ਐੱਚ.ਸੀ. ਜਾਡਲਾ ਸਮੇਤ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਅਤੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਜ਼ਰੂਰੀ ਟੀਕੇ ਲਗਾਏ ਜਾਣ ਦੇ ਕੰਮ ਦਾ ਮੌਕੇ ’ਤੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕੇੰਦਰਾਂ ਵਿੱਚ ਮੌਜੂਦ ਲਾਭਪਾਤਰੀਆਂ ਦੇ ਮਦਰ ਚਾਇਲਡ ਪ੍ਰੋਟੈਕਸ਼ਨ (ਐੱਮ.ਸੀ.ਪੀ.) ਕਾਰਡ ਵੀ ਚੈੱਕ ਕੀਤੇ।
 
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਹਦਾਇਤ ਕੀਤੀ ਕਿ ਮਦਰ ਚਾਇਲਡ ਪ੍ਰੋਟੈਕਸ਼ਨ (ਐੱਮ.ਸੀ.ਪੀ.) ਕਾਰਡ ਹਰ ਪੱਖੋਂ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਡਾ. ਕਮਲ ਨੇ ਇਹ ਵੀ ਕਿਹਾ ਕਿ ਬੱਚਿਆਂ ਦੇ ਸੰਪੂਰਨ ਟੀਕਾਕਰਨ ਦੀ ਮੁਕੰਮਲ ਪ੍ਰਾਪਤੀ ਲਈ ਹਰ ਸ਼ਨਿੱਚਰਵਾਰ ਨੂੰ ਵਿਸ਼ੇਸ਼ ਕੈਂਪ ਲਾ ਕੇ ਟੀਚਾ ਪੂਰਾ ਕੀਤਾ ਜਾਵੇ।
 
ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨੇੜਲੇ ਸਬ-ਸੈਂਟਰ ਜਾਂ ਸਰਕਾਰੀ ਡਿਸਪੈਂਸਰੀ ਵਿੱਚ ਹਰ ਬੁੱਧਵਾਰ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਲਈ ਟੀਕਾਕਰਨ ਬਹੁਤ ਮਹੱਤਵਪੂਰਨ ਹੈ।
 
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ 11 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਗਾਏ ਜਾਂਦੇ ਹਨ। ਇਸਦੇ ਨਾਲ ਹੀ ਗਰਭਵਤੀ ਔਰਤਾਂ ਦਾ ਟੀਕਾਕਰਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਲ ਮੌਤ ਦਰ ਘਟਾਉਣ ਲਈ ਸੰਪੂਰਨ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ, ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 
 
ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਰਸਾਤ ਦੇ ਮੌਸਮ ਵਿਚ ਛੋਟੇ ਬੱਚਿਆਂ ਦਰਮਿਆਨ ਡਾਇਰੀਆ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਰੂਟੀਨ ਟੀਕਾਕਰਨ ਪ੍ਰੋਗਰਾਮ ਅਧੀਨ 'ਰੋਟਾਵਾਈਰਸ ਟੀਕਾ' ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰੋਟਾਵਾਈਰਸ ਇਕ ਬਿਮਾਰੀ ਹੈ ਜੋ ਦੇਸ਼ ਵਿਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ 30-40 ਫੀਸਦੀ ਮੌਤਾਂ ਦਾ ਕਾਰਨ ਬਣਦੀ ਹੈ, ਜਿਸ ਵਿਚੋਂ 50 ਫੀਸਦੀ ਮੌਤਾਂ 1 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਰਿਕਾਰਡ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰੋਟਾਵਾਈਰਸ ਟੀਕਾ ਛੋਟੇ ਬੱਚਿਆਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰੇਗੀ ਅਤੇ ਸੂਬੇ ਵਿਚ ਮੌਤ ਦਰ ਨੂੰ ਕੰਟਰੋਲ ਕਰਨ ਵਿਚ ਵੀ ਸਹਾਈ ਹੋਵੇਗੀ। ਇਹ ਟੀਕਾਕਰਨ ਇਸ ਦਰ ਨੂੰ ਹੋਰ ਘਟਾਉਣ ਵਿਚ ਸਹਾਇਤਾ ਕਰੇਗਾ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ